16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਪਾਠੀ ਤੇ ਗ੍ਰੰਥੀ ਸਿੰਘਾਂ ਦੀ ਮੀਟਿੰਗ ਹੋਈ <br/>

Ad Position 21
No active advertisement
ਅਜੀਤ ਡੈਸਕ 13-05-2026
ਬਾਬਾ ਬਕਾਲਾ ਸਾਹਿਬ, 12 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਦਿਸ਼ਾ ਨਿਰਦੇਸ਼ਾਂ ਤਹਿਤ, ਸਮੂਹ ਗ੍ਰੰਥੀ ਸਿੰਘ ਤੇ ਅਖੰਡ ਪਾਠੀ ਸਿੰਘਾਂ ਦੀ ਇਕੱਤਰਤਾ ਹੋਈ, ਜਿਸਨੂੰ ਸੰਬੋਧਨ ਕਰਦਿਆਂ ਹੈੱਡ ਗ੍ਰੰਥੀ ਭਾਈ ਹਰਦੇਵ ਸਿੰਘ ਤੇ ਗ੍ਰੰਥੀ ਸਿੰਘ ਭਾਈ ਰਛਪਾਲ ਸਿੰਘ ਨੇ ਕਿਹਾ ਕਿ ਹਾਲ ਈ ਵਿਚ ਜੋ ਪੰਜਾਬ ਸਰਕਾਰ ਵਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਲਈ ਬੇਅਦਬੀ ਕਾਨੂੰਨ ਬਣਾਇਆ ਗਿਆ ਹੈ, ਭਾਵੇਂ ਕਿ ਸ਼ਲਾਘਾਯੋਗ ਹੈ, ਜਿਸ ਨਾਲ ਕਿ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਮਿਲਣਗੀਆਂ, ਪਰ ਇਹ ਕਾਨੂੰਨ ਜੋ ਕਿ 2008 ਤੋਂ ਹੀ ਚੱਲਦਾ ਆ ਰਿਹਾ ਹੈ, ਉਸ ਵਿਚ ਹੁਣ ਪੰਜਾਬ ਸਰਕਾਰ ਵਲੋਂ ਜੋ ਸੋਧਾਂ ਕੀਤੀਆਂ ਗਈਆਂ ਹਨ, ਜਿਸ ਵਿਚ ਇਕ ਮੱਦ ਹੈ ਕਿ ਉਕਤ ਐਕਟ ਦੀ ਉਲੰਘਣਾ ਲਈ 5 ਸਾਲ ਦੀ ਸਜ਼ਾ ਅਤੇ ਜ਼ੁਰਮਾਨਾ 10 ਲੱਖ ਤੱਕ ਹੋ ਸਕਦਾ ਹੈ, ਜਿਸ ਨਾਲ ਸਮੂਹ ਸੰਗਤਾਂ ਵਿਚ, ਅਖੰਡ ਪਾਠੀ ਸਿੰਘਾਂ, ਗ੍ਰੰਥੀ ਸਿੰਘਾਂ ਵਿਚ ਬੜਾ ਡਰ ਸਹਿਮ ਪਾਇਆ ਜਾ ਰਿਹਾ ਹੈ ਕਿ ਇਸ ਮੱਦ ਨਾਲ ਬੇਅਦਬੀ ਕਰਨ ਵਾਲਾ ਤਾਂ ਇਕ ਪਾਸੇ ਰਹਿ ਜਾਵੇਗਾ, ਜਿਸ ਘਰ ਵਿਚ ਬੇਅਦਬੀ ਹੋਈ, ਜਾਂ ਜੋ ਅਖੰਡ ਪਾਠੀ ਜਾਂ ਗ੍ਰੰਥੀ ਸਿੰਘ ਹੋਣਗੇ, ਉਹ ਵੀ ਦੋਸ਼ੀ ਪਾਏ ਜਾਣਗੇ, ਇਸ ਮੱਦ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ | ਸਮੂਹ ਗ੍ਰੰਥੀ ਸਿੰਘਾਂ, ਅਖੰਡ ਪਾਠੀ ਸਿੰਘਾਂ ਸਮੂਹ ਸਟਾਫ਼ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਮੱਦ ਵਿਚ ਸੋਧ ਕੀਤੀ ਜਾਵੇ ਤਾਂ ਜੋ ਸਮੂਹ ਗ੍ਰੰਥੀ ਸਿੰਘ ਅਤੇ ਅਖੰਡ ਪਾਠੀ ਸਿੰਘਾਂ ਨੂੰ ਬਿਨਾਂ ਵਜ੍ਹਾ ਦੋਸ਼ੀ ਨਾ ਬਣਾਇਆ ਜਾਵੇ ਤੇ ਸੰਗਤਾਂ ਵਿਚ ਸੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਤੀ ਸ਼ਰਧਾ-ਭਾਵਨਾ, ਮਾਣ-ਸਤਿਕਾਰ ਬਹਾਲ ਰਹੇ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਦੇ ਰਸਤਿਆਂ 'ਚ ਲੰਗਰ ਲਗਾਉਣ ਲਈ ਸੇਵਾਦਾਰਾਂ ਦਾ ਜਥਾ 23 ਨੂੰ ਹੋਵੇਗਾ ਰਵਾਨਾ <br/> ਅਗਲੀ ਖ਼ਬਰ ਬਾਬਾ ਗੋਬਿੰਦ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ <br/>
Ad Position 24