ਅਜਨਾਲਾ, 12 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ ਵਿਚ ਜੀ. ਆਰ. ਡੀ. ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਅਜਨਾਲਾ ਦਾ ਦਸਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਨਤੀਜੇ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਗੁਰਦਰਸ਼ਨ ਬਜਾਜ ਨੇ ਦੱਸਿਆ ਕਿ ਦਸਵੀਂ ਜਮਾਤ ਦੇ ਵਿਦਿਆਰਥੀ ਹਰਮਨਪ੍ਰੀਤ ਸਿੰਘ ਨੇ 95 ਪ੍ਰਤੀਸ਼ਤ ਨੰਬਰ ਲੈ ਕੇ ਪਹਿਲਾ ਸਥਾਨ ਹਾਸਿਲ ਕੀਤਾ ਜਦਕਿ ਵਿਕਰਮਜੀਤ ਸਿੰਘ, ਨਵਪ੍ਰੀਤ ਕੌਰ, ਮਨਪ੍ਰੀਤ ਕੌਰ ਨੇ 94.4 ਪ੍ਰਤੀਸ਼ਤ ਨੰਬਰ ਲੈ ਕੇ ਦੂਸਰਾ ਹਾਸਿਲ ਕੀਤਾ, ਮੁਸਕਾਨ, ਪ੍ਰਭਨੂਰ ਕੌਰ ਤੇ ਵਰਸ਼ਾ ਨੇ 94 ਪ੍ਰਤੀਸ਼ਤ ਨੰਬਰ ਲੈ ਕੇ ਤੀਸਰਾ ਸਥਾਨ ਹਾਸਿਲ ਕੀਤਾ | ਇਸ ਤੋਂ ਇਲਾਵਾ 50 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਉੱਪਰ ਨੰਬਰ ਲਏ ਹਨ ਅਤੇ 50 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਉੱਪਰ ਨੰਬਰ ਲੈ ਕੇ ਆਪਣੇ ਮਾਪਿਆਂ ਦਾ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ | ਇਸ ਮੌਕੇ ਪਿ੍ੰਸੀਪਲ ਗੁਰਦਰਸ਼ਨ ਬਜਾਜ ਅਤੇ ਐੱਮ. ਡੀ. ਮੈਡਮ ਸੰਤੋਸ਼ ਬਜਾਜ ਨੇ ਸਾਰੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਆਉਣ ਦੀ ਖ਼ੁਸ਼ੀ ਵਿਚ ਮੁਬਾਰਕਬਾਦ ਦਿੱਤੀ | ਪਿ੍ੰਸੀਪਲ ਗੁਰਦਰਸ਼ਨ ਬਜਾਜ ਨੇ ਕਿਹਾ ਕਿ ਦਸਵੀਂ ਜਮਾਤ ਦਾ ਸ਼ਾਨਦਾਰ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਮਿਹਨਤ ਦਾ ਨਤੀਜਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਅੱਗੇ ਤੋਂ ਹੋਰ ਜ਼ਿਆਦਾ ਮਿਹਨਤ ਕਰਨ ਲਈ ਪ੍ਰੇਰਿਆ ਅਤੇ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ ਤੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਅੰਸ਼ ਬਜਾਜ, ਗੁਰਜਿੰਦਰ ਸਿੰਘ, ਹਰਦੀਪ ਸਿੰਘ, ਰਜਿੰਦਰ ਕੌਰ ਦੂਹਰੀਆਂ, ਜਸਦੀਪ ਕੌਰ, ਮੈਡਮ ਰੇਨੂੰ, ਦਿਲਪ੍ਰੀਤ ਕੌਰ, ਮੈਡਮ ਕਵਿਤਾ, ਮਨਪ੍ਰੀਤ ਕੌਰ ਇਬਰਾਹਿਮਪੁਰਾ, ਮਨਪ੍ਰੀਤ ਕੌਰ ਗੁੱਜਰਪੁਰਾ, ਸੁਖਰਾਜ ਕੌਰ, ਸਿਮਰ ਮੈਡਮ, ਬਲਜਿੰਦਰ ਕੌਰ, ਹਰਜੋਤ ਕੌਰ, ਮੈਡਮ ਨੀਲਮ, ਮੈਡਮ ਜੋਤੀ, ਲਵਪ੍ਰੀਤ ਕੌਰ, ਰਵਿੰਦਰ ਕੌਰ, ਮੈਡਮ ਅਲਕਾ ਮੈਡਮ, ਸੰਦੀਪ ਕੌਰ, ਪ੍ਰਭਜੋਤ ਕੌਰ ਆਦਿ ਹਾਜ਼ਰ ਸਨ |