ਅਟਾਰੀ, 12 ਮਈ (ਗੁਰਦੀਪ ਸਿੰਘ ਅਟਾਰੀ, ਰਾਜਿੰਦਰ ਸਿੰਘ ਰੂਬੀ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਹਾਈ ਸਕੂਲ ਨੱਥੂਪੁਰਾ ਦੀ ਹੋਣਹਾਰ ਵਿਦਿਆਰਥਣ ਸੁਖਮਨਪ੍ਰੀਤ ਕੌਰ ਵਾਸੀ ਪਿੰਡ ਚੀਚਾ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ 'ਚ 96% ਅੰਕ ਪ੍ਰਾਪਤ ਕਰਕੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ | ਸੁਖਮਨਪ੍ਰੀਤ ਕੌਰ ਨੇ ਮੈਰਿਟ ਸੂਚੀ 'ਚ ਆ ਕੇ ਅੰਮਿ੍ਤਸਰ ਜ਼ਿਲ੍ਹੇ 'ਚੋਂ 12ਵਾਂ ਸਥਾਨ ਅਤੇ ਪੂਰੇ ਪੰਜਾਬ 'ਚੋਂ 21ਵਾਂ ਸਥਾਨ ਹਾਸਿਲ ਕਰਕੇ ਸ਼ਾਨਦਾਰ ਪ੍ਰਾਪਤੀ ਕੀਤੀ | ਸਕੂਲ ਪਹੁੰਚਣ 'ਤੇ ਪਿ੍ੰ: ਮਨਪ੍ਰੀਤ ਸਿੰਘ ਵਲੋਂ ਵਿਦਿਆਰਥਣ ਦਾ ਵਿਸ਼ੇਸ਼ ਤੌਰ 'ਤੇ ਸਵਾਗਤ ਕੀਤਾ ਗਿਆ ਤੇ ਮੂੰਹ ਮਿੱਠਾ ਕਰਵਾਇਆ ਗਿਆ | ਉਨ੍ਹਾਂ ਕਿਹਾ ਕਿ ਇਹ ਸਫਲਤਾ ਵਿਦਿਆਰਥਣ ਦੀ ਸਖ਼ਤ ਮਿਹਨਤ, ਮਾਪਿਆਂ ਦੇ ਸਹਿਯੋਗ ਤੇ ਅਧਿਆਪਕਾਂ ਦੀ ਯੋਗ ਅਗਵਾਈ ਦਾ ਨਤੀਜਾ ਹੈ | ਸਕੂਲ ਨੂੰ ਸੁਖਮਨਪ੍ਰੀਤ 'ਤੇ ਮਾਣ ਹੈ | ਇਸ ਮੌਕੇ ਅਧਿਆਪਕਾਵਾਂ ਵੰਦਨਾ ਸ਼ੁਕਲਾ, ਰੁਪਿੰਦਰ ਕੌਰ, ਜੋਤੀ ਬਾਲਾ, ਅਮਰਜੀਤ ਕੌਰ, ਬਲਜੀਤ ਕੌਰ ਸਮੇਤ ਸਮੂਹ ਸਟਾਫ਼ ਨੇ ਸੁਖਮਨਪ੍ਰੀਤ ਕੌਰ ਤੇ ਉਸਦੇ ਪਰਿਵਾਰ ਨੂੰ ਵਧਾਈ ਦਿੱਤੀ ਤੇ ਉੱਜਵਲ ਭਵਿੱਖ ਲਈ ਅਸੀਸਾਂ ਦਿੱਤੀਆਂ | ਸੁਖਮਨਪ੍ਰੀਤ ਨੇ ਕਿਹਾ ਕਿ ਉਹ ਅੱਗੇ ਡਾਕਟਰ ਬਣ ਕੇ ਸਮਾਜ ਦੀ ਸੇਵਾ ਕਰਨਾ ਚਾਹੁੰਦੀ ਹੈ | ਪਿੰਡ ਚੀਚਾ ਤੇ ਨੱਥੂਪੁਰਾ 'ਚ ਖੁਸ਼ੀ ਦਾ ਮਾਹੌਲ ਹੈ |