16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਆਨੰਦ ਕਾਲਜ ਨਰਸਿੰਗ ਦੇ ਮਿਹਨਤੀ ਸਟਾਫ਼ ਦੀ ਬਦੌਲਤ ਵਿਦਿਆਰਥਣਾਂ ਚੰਗੇ ਮੁਕਾਮ 'ਤੇ ਪੁੱਜੀਆਂ-ਚੇਅਰਮੈਨ ਐੱਮ.ਐੱਮ. ਆਨੰਦ <br/>

Ad Position 21
No active advertisement
ਅਜੀਤ ਡੈਸਕ 13-05-2026
ਜੇਠੂਵਾਲ, 12 ਮਈ (ਮਿੱਤਰਪਾਲ ਸਿੰਘ ਰੰਧਾਵਾ)-ਅੰਮਿ੍ਤਸਰ-ਬਟਾਲਾ ਜੀ. ਟੀ. ਰੋਡ 'ਤੇ ਸਥਿਤ ਆਨੰਦ ਕਾਲਜ ਆਫ਼ ਨਰਸਿੰਗ ਫਾਰ ਵੂਮੈਨ ਵਿਖੇ ਅੰਤਰਰਾਸ਼ਟਰੀ ਨਰਸਿੰਗ ਦਿਵਸ ਮਨਾਇਆ ਗਿਆ | ਇਸ ਮੌਕੇ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਨਰਸਿੰਗ ਪੇਸ਼ੇ ਦੀ ਮਹੱਤਤਾ ਨੂੰ ਸਮਰਪਿਤ ਵੱਖ-ਵੱਖ ਸੱਭਿਆਚਾਰਕ ਤੇ ਫਲੋਰੈਂਸ ਨਾਈਟਿੰਗੇਲ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਵਿਦਿਆਰਥਣਾਂ ਵਲੋਂ ਭਾਸ਼ਣ, ਗੀਤ, ਸਕਿੱਟ ਪੋਸਟਰ ਪ੍ਰਦਰਸ਼ਨੀ, ਸਕਿੱਟਾਂ ਰਾਹੀਂ ਮਨੋਰੰਜਨ ਕੀਤਾ ਅਤੇ ਨਰਸਿੰਗ ਪੇਸ਼ੇ ਸੰਬੰਧੀ ਅਹਿਮ ਭੂਮਿਕਾ ਬਾਰੇ ਚਾਨਣਾ ਪਾਇਆ | ਕਾਲਜ ਦੇ ਚੇਅਰਮੈਨ ਡਾ. ਐੱਮ. ਐੱਮ. ਆਨੰਦ, ਵਾਇਸ ਚੇਅਰਮੈਨ ਡਾ. ਜੇ. ਐੱਸ. ਢਿੱਲੋਂ, ਮੈਨੇਜਿੰਗ ਡਾਇਰੈਕਟਰ ਸੂਰਿਆ ਪ੍ਰਕਾਸ਼ ਆਨੰਦ, ਡਾਇਰੈਕਟਰ ਮਿਸ ਰੇਨੂ ਠਾਕੁਰ, ਪਿ੍ੰਸੀਪਲ ਰਚਨਾ ਕੁਮਾਰੀ, ਵਾਇਸ ਪਿ੍ੰਸੀਪਲ ਰਮਨਦੀਪ ਕੌਰ ਸੋਹਲ ਅਤੇ ਨਰਸਿੰਗ ਐਡਵਾਈਜ਼ਰ ਊਸ਼ਾ ਸਰੀਨ ਵਲੋਂ ਕਾਲਜ ਦੇ ਸਟਾਫ ਤੇ ਹੋਣਹਾਰ ਵਿਦਿਆਰਥਣਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕਰਦਿਆਂ ਚੇਅਰਮੈਨ ਐੱਮ. ਐੱਮ. ਆਨੰਦ ਨੇ ਨਰਸਿੰਗ ਪੇਸ਼ੇ ਦੀ ਮਹੱਤਤਾ ਬਾਰੇ ਵਿਦਿਆਰਥਣਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮਨੁੱਖਤਾ ਦੇ ਭਲੇ ਦੀ ਸੇਵਾ ਲਈ ਹਮੇਸ਼ਾ ਤਤਪਰ ਰਹਿਣ ਅਤੇ ਨਰਸਾਂ ਸਿਹਤ ਸੇਵਾਵਾਂ ਦਾ ਅਟੁੱਟ ਹਿੱਸਾ ਹੈ ਤੇ ਸਮਾਜ ਵਿਚ ਉਨ੍ਹਾਂ ਦਾ ਅਹਿਮ ਯੋਗਦਾਨ ਹੈ ਅਤੇ ਕਾਲਜ ਦੇ ਨਰਸਿੰਗ ਦੇ ਮਿਹਨਤੀ ਸਟਾਫ ਦੀ ਬਦੌਲਤ ਵਿਦਿਆਰਥਣਾ ਚੰਗੇ ਮੁਕਾਮ 'ਤੇ ਪੁੱਜੀਆਂ ਹਨ ਤੇ ਦੇਸ਼ ਵਿਦੇਸ਼ ਵਿਚ ਵੀ ਉਸ ਚੰਗੇ ਅਹੁਦਿਆਂ 'ਤੇ ਬਿਰਾਜਮਾਨ ਹੋ ਕੇ ਮਨੁੱਖਤਾ ਦੀ ਸੇਵਾ ਕਰ ਰਹੀਆਂ ਹਨ | ਇਸ ਮੌਕੇ ਪ੍ਰੋ. ਮਨਵਿੰਦਰ ਕੌਰ, ਸਾਕਸ਼ੀ ਸ਼ਰਮਾ, ਭਾਵਨਾ ਸ਼ਰਮਾ, ਪੂਨਮ, ਹਰਲੀਨ ਕੌਰ, ਪਿ੍ਯੰਕਾ, ਸੀਮਾ, ਪੁਨਰ, ਪਰਮੀਤ, ਰਮਨਦੀਪ ਕੌਰ, ਰਮਨ ਸੰਧੂ, ਕੋਮਲ ਢਿੱਲੋਂ, ਨਵਜੋਤ ਕੌਰ, ਸਰਨਦੀਪ ਕੌਰ, ਸਿਮਰਨ ਢਿੱਲੋਂ, ਸੁਖਸਰਨ, ਨਿਧੀ, ਰਿੱਪਨਦੀਪ ਕੌਰ, ਅੰਜਲੀ, ਪੱਲਵੀ, ਅਬਿਦਾਹ, ਸਮਰੀਨ, ਮਨਪ੍ਰੀਤ, ਜਸਲੀਨ, ਭਵਿਆ, ਆਇਮਨ, ਸਿਮਰਨਜੀਤ, ਵੰਸ਼ਿਕਾ, ਬੰਸ਼ੀਕਾ, ਬਲਜਿੰਦਰ, ਪ੍ਰਭਨੂਰ ਤੇ ਰਮਨਦੀਪ ਚੌਹਾਨ ਹੋਰ ਸਟਾਫ਼ ਤੇ ਵਿਦਿਆਰਥਣਾਂ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਡੇ ਬੋਰਡਿੰਗ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਨੱਥੂਪੁਰਾ ਦਾ ਨਤੀਜਾ ਰਿਹਾ ਸ਼ਾਨਦਾਰ <br/>
Ad Position 24