ਮਜੀਠਾ, 12 ਮਈ (ਮਨਿੰਦਰ ਸਿੰਘ ਸੋਖੀ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਦਸਵੀਂ ਕਲਾਸ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ ਹੈ | ਜਿਸ ਤਹਿਤ ਰੇਅ ਵੰਨ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਮਜੀਠਾ ਦੇ ਵਿਦਿਆਰਥੀਆਂ ਨੇ ਵੀ ਇਹ ਪ੍ਰੀਖਿਆ ਦਿੱਤੀ ਆਏ ਨਤੀਜਿਆਂ ਤਹਿਤ ਗਗਨਦੀਪ ਕੌਰ ਨੇ 94 ਫੀਸਦੀ ਅੰਕ ਲੈ ਕੇ ਸਕੂਲ ਵਿਚ ਪਹਿਲਾ ਸਥਾਨ, ਅਨਮੋਲਪ੍ਰੀਤ ਕੋਰ ਨੇ 93.5 ਫ਼ੀਸਦੀ ਅੰਕ ਲੈ ਕੇ ਦੂਸਰਾ ਸਥਾਨ, ਅਤੇ ਯੁਵਲੀਨ ਕੌਰ ਨੇ 92.7 ਫੀਸਦੀ ਅੰਕ ਲੈਕੇ ਤੀਸਰਾ ਸਥਾਨ ਹਾਸਿਲ ਕੀਤਾ | ਸਕੂਲ ਦੇ ਵਿਦਿਆਰਥੀਆਂ ਦੀ ਵਧੀਆ ਕਾਰਗੁਜ਼ਾਰੀ ਕਰਕੇ ਸਕੂਲ ਮੈਨੇਜ਼ਮੈਂਟ ਕਮੇਟੀ ਦੇ ਮੈਨੇਜਿੰਗ ਡਾਇਰੈਕਟਰ ਅਮਰਪ੍ਰੀਤ ਸਿੰਘ ਨੇ ਸਕੂਲ ਦੇ ਮਿਹਨਤੀ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਅਤੇ ਦਸਵੀਂ ਕਲਾਸ ਵਿਚੋਂ ਅੱਵਲ ਆਏ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਅਤੇ ਹੌਂਸਲਾ ਅਫਜ਼ਾਈ ਕੀਤੀ | ਇਸ ਮੌਕੇ ਮੈਡਮ ਗੁਰਪ੍ਰੀਤ ਕੌਰ, ਪਿ੍ੰ: ਵਰਿੰਦਰ ਕੁਮਾਰ, ਰਮਨਦੀਪ ਕੌਰ, ਮਨਦੀਪ ਕੌਰ, ਕਵਲਜੀਤ ਕੌਰ, ਅਮਨਬੀਰ ਕੌਰ, ਨੀਤੂ ਬਾਲਾ, ਪ੍ਰਭਜ਼ੌਤ ਕੌਰ, ਰਾਜਵਿੰਦਰ ਕੌਰ, ਪ੍ਰਮਪ੍ਰੀਤ ਸਿੰਘ, ਅਮਨਦੀਪ ਸਿੰਘ, ਕਵਲਜੀਤ ਅਤੇ ਸਕੂਲ ਦੇ ਵਿਦਿਆਰਥੀ ਵੀ ਹਾਜ਼ਰ ਸਨ |