16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਬੀ.ਡੀ.ਐੱਸ. ਸਕੂਲ ਧਾਰੜ ਦਾ ਸ਼ਾਨਦਾਰ ਨਤੀਜਾ <br/>

Ad Position 21
No active advertisement
ਅਜੀਤ ਡੈਸਕ 13-05-2026
ਜੰਡਿਆਲਾ ਗੁਰੂ, 12 ਮਈ (ਪ੍ਰਮਿੰਦਰ ਸਿੰਘ ਜੋਸਨ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਕਲਾਸ ਦੇ ਐਲਾਨੇ ਨਤੀਜੇ ਵਿਚ ਬੀ. ਡੀ. ਐੱਸ. ਡੇ ਬੋਰਡਿੰਗ ਸੀਨੀਅਰ ਸੈਕੰਡਰੀ ਸਕੂਲ ਧਾਰੜ ਦਾ ਨਤੀਜਾ ਸ਼ਾਨਦਾਰ ਰਿਹਾ | ਬੀ. ਡੀ. ਐੱਸ. ਡੇ ਬੋਰਡਿੰਗ ਸੀਨੀਅਰ ਸੈਕੰਡਰੀ ਸਕੂਲ ਧਾਰੜ ਦੀ ਪਿ੍ੰ: ਬਲਵਿੰਦਰ ਕੌਰ ਨੇ ਦੱਸਿਆ ਕਿ ਉਨ•ਾਂ ਦੇ ਸਕੂਲ ਦੀ ਵਿਦਿਆਰਥਣ ਅਮਾਨਤ ਪ੍ਰੀਤ ਕੌਰ ਨੇ 95.3%, ਅਰਸ਼ਦੀਪ ਕੌਰ ਨੇ 95%, ਅਭੀ ਨੂਰ ਕੌਰ ਨੇ 93.3%, ਅਨੂਰੀਤ ਕੌਰ ਨੇ 93 .2%, ਅਵੀਨੂਰ ਜੀਤ ਕੌਰ ਨੇ 93%, ਮਨਪ੍ਰੀਤ ਕੌਰ ਨੇ 92.7%, ਮੰਨਤ ਪ੍ਰੀਤ ਕੌਰ ਨੇ 90.47 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਆਪਣੇ ਮਾਤਾ-ਪਿਤਾ ਤੇ ਇਲਾਕੇ ਦਾ ਨਾਂ ਰੋਸ਼ਨ ਕੀਤਾ ਹੈ | ਪਿ੍ੰ: ਬਲਵਿੰਦਰ ਕੌਰ, ਵਾਈਸ ਪਿ੍ੰ: ਮਨਦੀਪ ਕੌਰ ਅਤੇ ਸਕੂਲ ਸਟਾਫ਼ ਨੇ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦਾ ਮੂੰਹ ਮਿੱਠਾ ਕਰਾਇਆ | ਪਿ੍ੰ: ਬਲਵਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਜਾਂਦੇ ਬੋਰਡ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਵਿਚ ਉਨ੍ਹਾਂ ਦੇ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਜਾ ਰਹੀਆਂ ਹਨ | ਸ਼ਾਨਦਾਰ ਨਤੀਜੇ ਆਉਣ ਲਈ ਪਿ੍ੰ: ਬਲਵਿੰਦਰ ਕੌਰ ਨੇ ਸਕੂਲ ਦੇ ਸਟਾਫ਼ ਨੂੰ ਅਤੇ ਬੱਚਿਆਂ ਦੇ ਮਾਤਾ-ਪਿਤਾ ਨੂੰ ਵੀ ਮੁਬਾਰਕਬਾਦ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਵਿਕਾਸ ਬੈਂਕ ਸੁਨਾਮ ਨੂੰ ਜਿੰਦਰਾ ਮਾਰ ਕੇ ਬੀਕੇਯੂ ਸਿੱਧੂਪੁਰ ਵਲੋਂ ਲਾਇਆ ਧਰਨਾ ਦੂਜੇ ਦਿਨ ਵੀ ਰਿਹਾ ਜਾਰੀ <... ਅਗਲੀ ਖ਼ਬਰ ਰੇਅ ਵੰਨ ਇੰਟਰਨੈਸ਼ਨਲ ਸਕੂਲ ਮਜੀਠਾ ਦਾ ਨਤੀਜਾ ਰਿਹਾ ਸੌ ਫ਼ੀਸਦੀ <br/>
Ad Position 24