ਰਮਦਾਸ, 13 ਮਈ (ਜਸਵੰਤ ਸਿੰਘ ਵਾਹਲਾ)-ਮਾਨ ਸਰਕਾਰ ਨੇ ਆਪਣੇ ਚਾਰ ਸਾਲ ਦੇ ਰਾਜ ਦੌਰਾਨ ਪੰਜਾਬ ਦੇ ਹਰੇਕ ਸ਼ਹਿਰ ਤੇ ਪਿੰਡਾਂ ਦਾ ਵਿਕਾਸ ਬਿਨਾਂ ਵਿਤਕਰਾ ਕਰਾਇਆ ਹੈ, ਜਿਸ ਕਰਕੇ ਨਗਰ ਕੌਂਸਲ ਰਮਦਾਸ ਤੇ ਨਗਰ ਪੰਚਾਇਤ ਅਜਨਾਲਾ ਦੀਆਂ ਚੋਣਾਂ ਵਿਚ 'ਆਪ' ਦੇ ਉਮੀਦਵਾਰ ਇਤਿਹਾਸਕ ਜਿੱਤ ਪ੍ਰਾਪਤ ਕਰਨਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ 'ਆਪ' ਦੇ ਮੁੱਖ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸੈਣੀ ਪੈਲਸ ਰਮਦਾਸ ਵਿਖੇ ਇਕ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਨੇ ਆਪਣੇ ਰਾਜ ਸਮੇਂ ਪੰਜਾਬ ਦਾ ਵਿਕਾਸ ਨਹੀ ਸਗੋਂ ਵਿਨਾਸ਼ ਕੀਤਾ ਹੈ ਤੇ ਪੰਜਾਬ ਨੂੰ ਕਰਜ਼ਾਈ ਕਰਕੇ ਰੱਖ ਦਿੱਤਾ ਹੈ, ਜਿਸ ਕਰਕੇ ਪੰਜਾਬ ਵਿਕਾਸ ਪੱਖੋਂ ਪੱਛੜ ਗਿਆ ਸੀ ਮਾਨ ਸਰਕਾਰ ਬਨਣ ਨਾਲ ਪੰਜਾਬ ਵਿਕਾਸ ਜੰਗੀ ਪੱਧਰ ਤੇ ਹੋ ਰਿਹਾ ਹੈ ਜਿਸ ਕਰਕੇ ਪੰਜਾਬ ਦੇ ਸੂਝਵਾਨ ਲੋਕ ਆਮ ਆਦਮੀ ਪਾਰਟੀ ਨਾਲ ਚਟਾਨ ਵਾਂਗ ਖੜ੍ਹੇ ਹਨ | ਇਸ ਮੌਕੇ ਪੀ. ਏ. ਮੁਖਤਾਰ ਸਿੰਘ, ਓ.ਐੱਸ. ਡੀ. ਗੁਰਜੰਟ ਸਿੰਘ ਸੋਹੀ, ਸੀਨੀਅਰ ਆਗੂ ਖੁਸ਼ਪਾਲ ਸਿੰਘ ਧਾਲੀਵਾਲ, ਸ਼ਹਿਰੀ ਪ੍ਰਧਾਨ ਹਰਪਾਲ ਸਿੰਘ ਸਿੰਧੀ, ਬਲਾਕ ਪ੍ਰਧਾਨ ਸੰਦੀਪ ਸਿੰਘ ਖਹਿਰਾ, ਬਲਾਕ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਸਾਬੀ, ਚੇਅਰਮੈਨ ਪਿ੍ਥਵੀਪਾਲ ਸਿੰਘ ਵਾਹਲਾ, ਡਾਇਰੈਕਟਰ ਕੰਵਲਜੀਤ ਸਿੰਘ ਗਿੱਲ, ਸਰਪੰਚ ਸੰਤੋਖ ਸਿੰਘ ਜੌਹਲ, ਸਾਬਕਾ ਸਰਪੰਚ ਕਾਬਲ ਸਿੰਘ, ਸਰਪੰਚ ਕੁਲਜੀਤ ਸਿੰਘ ਮੰਦਰਾਵਾਲਾ, ਸਰਪੰਚ ਪੰਜਾਬ ਸਿੰਘ, ਸਰਪੰਚ ਬਲਜੀਤ ਸਿੰਘ, ਸਰਪੰਚ ਅੰਮਿ੍ਤਪਾਲ ਸਿੰਘ ਪੰਡੋਰੀ, ਹਰਪ੍ਰੀਤ ਸਿੰਘ ਰਮਦਾਸ, ਸਰਪੰਚ ਰਾਜਵਿੰਦਰ ਸਿੰਘ, ਸਰਪੰਚ ਹਰਜੀਤ ਸਿੰਘ, ਰਛਪਾਲ ਸਿੰਘ ਮਾਛੀਵਾਹਲਾ, ਮਾ: ਦਲਬੀਰ ਸਿੰਘ ਸਹਿਜਾਦਾ ਤੇ ਸਰਪੰਚ ਗੁਰਦਿਆਲ ਸਿੰਘ ਜੱਟਾ ਆਦਿ ਮੌਜੂਦ ਸਨ |
ਨਗਰ ਕੌਂਸਲ ਰਮਦਾਸ ਤੇ ਨਗਰ ਪੰਚਾਇਤ ਅਜਨਾਲਾ ਦੀਆਂ ਚੋਣਾਂ 'ਚ 'ਆਪ' ਦੇ ਉਮੀਦਵਾਰ ਸ਼ਾਨ ਨਾਲ ਜਿੱਤ ਪ੍ਰਾਪਤ ਕਰਨਗੇ-ਵਿਧਾਇਕ ਕੁਲਦੀਪ ਸਿੰਘ ਧਾਲੀਵਾਲ <br/>
ਅਜੀਤ ਡੈਸਕ
14-05-2026