06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਪਿੰਡ ਦੋਲੋ ਨੰਗਲ ਵਿਖੇ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਵਰਕਰਾਂ ਨੇ 'ਅਕਾਲੀ ਦਲ ਵਾਰਿਸ ਪੰਜਾਬ' ਦਾ ਪੱਲਾ ਫੜਿਆ <br/>

Ad Position 21
No active advertisement
ਪਿੰਡ ਦੌਲੋ ਨੰਗਲ ਵਿਖੇ ਰਿਵਾਇਤੀ ਪਾਰਟੀਆਂ ਨੂੰ ਛੱਡ ਕੇ ਵਰਕਰਾਂ ਨੇ 'ਅਕਾਲੀ ਦਲ ਵਾਰਿਸ ਪੰਜਾਬ' ਵਿਚ ਸ਼ਾਮਿਲ ਹੋਣ ਵਾਲਿਆਂ ਨੂੰ ਸਨਮਾਨਿਤ ਕਰਦਿਆਂ ਹਲਕਾ ਇੰਚਾਰਜ ਸਰਬਜੀਤ ਸਿੰਘ ਖਾਨਪੁਰ, ਦਫਤਰ ਇੰਚਾਰਜ ਪ੍ਰਗਟ ਸਿੰਘ ਮੀਆਂਵਿੰਡ, ਜ਼ਿਲ੍ਹਾ ਸੀਨੀ: ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਕੰਮੋਕੇ ਤੇ ਹੋਰ | ਤਸਵੀਰ-ਸ਼ੇਲਿੰਦਰਜੀਤ ਸਿੰਘ ਰਾਜਨ <br/> 14-05-2026
ਬਾਬਾ ਬਕਾਲਾ ਸਾਹਿਬ, 13 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਨਜ਼ਦੀਕੀ ਪਿੰਡ ਦੌਲੋ ਨੰਗਲ ਵਿਖੇ ਵੱਖ-ਵੱਖ ਰਿਵਾਇਤੀ ਪਾਰਟੀਆਂ ਨੂੰ ਉਦੋਂ ਬਹੁਤ ਵੱਡਾ ਝਟਕਾ ਲੱਗਾ, ਜਦੋਂ ਵੱਡੀ ਗਿਣਤੀ ਵਿਚ ਰਿਵਾਇਤੀ ਪਾਰਟੀਆਂ ਨੂੰ ਛੱਡ ਕੇ ਵਰਕਰਾਂ ਨੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਪਾਰਟੀ ਦਾ ਪੱਲਾ ਫੜਿਆ | ਇਸ ਦੌਰਾਨ ਭਾਈ ਹਰਪ੍ਰੀਤ ਸਿੰਘ ਅਤੇ ਪਿੰਡ ਦੋਲੋ ਨੰਗਲ ਦੀ ਸੰਗਤ ਵਲੋਂ ਹਲਕਾ ਬਾਬਾ ਬਕਾਲਾ ਸਾਹਿਬ ਦੇ ਇੰਚਾਰਜ ਭਾਈ ਸਰਬਜੀਤ ਸਿੰਘ ਖਾਨਪੁਰ ਦੀ ਅਗਵਾਈ ਵਿੱਚ ਵਿਸ਼ਾਲ ਇਕੱਠ ਕੀਤਾ ਗਿਆ | ਇਸ ਮੌਕੇ ਸੰਬੋਧਿਨ ਕਰਦਿਆਂ ਹਲਕਾ ਇੰਚਾਰਜ ਭਾਈ ਸਰਬਜੀਤ ਸਿੰਘ ਖਾਨਪੁਰ ਅਤੇ ਦਫਤਰ ਇੰਚਾਰਜ ਪ੍ਰਗਟ ਸਿੰਘ ਮੀਆਂ ਵਿੰਡ ਨੇ ਕਿਹਾ ਕਿ ਪੰਜਾਬ ਵਿੱਚ ਹੁਣ ਵੱਖ-ਵੱਖ ਪਾਰਟੀਆਂ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ ਅਤੇ ਲੋਕ ਹੁਣ 'ਅਕਾਲੀ ਦਲ ਵਾਰਿਸ ਪੰਜਾਬ' ਨੂੰ ਮੌਕਾ ਦੇਣ ਲਈ ਉਤਾਵਲੇ ਹਨ | ਉਨ੍ਹਾਂ ਦਾਆਵਾ ਕੀਤਾ ਕਿ 2027 ਦੀਆਂ ਚੋਣਾਂ ਵਿਚ ਪੰਜਾਬ ਵਿਚ 'ਅਕਾਲੀ ਦਲ ਵਾਰਿਸ ਪੰਜਾਬ' ਜਿੱਤ ਦਾ ਪਰਚਮ ਲਹਿਰਾਵੇਗੀ | ਇਸ ਮੌਕੇ 'ਅਕਾਲੀ ਦਲ ਵਾਰਿਸ ਪੰਜਾਬ' ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਹਰਪ੍ਰੀਤ ਸਿੰਘ ਮੌਜੂਦਾ ਮੈਂਬਰ ਪੰਚਾਇਤ, ਗੁਰਪ੍ਰੀਤ ਸਿੰਘ, ਪ੍ਰਭਦੀਪ ਸਿੰਘ, ਆਲਮ ਸਿੰਘ, ਰਾਜਾ, ਨਰਿੰਦਰ ਸਿੰਘ ਮੀਤ ਪ੍ਰਧਾਨ, ਅਕਲੇਸ਼, ਲਵਦੀਪ ਸਿੰਘ, ਦਲਬੀਰ ਸਿੰਘ, ਬਲਵਿੰਦਰ ਸਿੰਘ, ਲਖਵਿੰਦਰ ਸਿੰਘ, ਜੋਗਿੰਦਰ ਸਿੰਘ ਦੇ ਨਾਂ ਵਰਨਣਯੋਗ ਹਨ | ਜਿਨ੍ਹਾਂ ਨੂੰ ਹਲਕਾ ਇੰਚਾਰਜ ਸਰਬਜੀਤ ਸਿੰਘ ਖਾਨਪੁਰ, ਦਫਤਰ ਇੰਚਾਰਜ ਪ੍ਰਗਟ ਸਿੰਘ ਮੀਆਂਵਿੰਡ, ਜ਼ਿਲ੍ਹਾ ਸੀਨੀ: ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਕੰਮੋਕੇ, ਸਰਕਲ ਪ੍ਰਧਾਨ ਪਵਨਦੀਪ ਸਿੰਘ ਏਕਲਗੱਡਾ, ਸਰਕਲ ਪ੍ਰਧਾਨ ਹਰਜੀਤ ਸਿੰਘ ਫੇਰੂਮਾਨ, ਬਾਬਾ ਰਣਜੀਤ ਸਿੰਘ, ਜਗਜੀਤ ਸਿੰਘ, ਸੁੱਖਜੀਤ ਸਿੰਘ ਗਿੱਲ ਖਾਨਪੁਰ ਨੇ ਸਿਰੋਪਾਉ ਦੇਕੇ ਸਨਮਾਨਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਲੁੱਧੜ 'ਚ ਸਰਪੰਚ ਰਾਜ ਕੁਮਾਰ ਦੀ ਪ੍ਰੇਰਨਾ ਸਦਕਾ ਪੰਚ ਹਰਜੀਤ ਸਿੰਘ ਸਮੇਤ ਹੋਰ ਅਕਾਲੀ ਵਰਕਰ 'ਆਪ' ਵਿਚ ਹੋਏ ਸ਼ਾਮਿਲ <b... ਅਗਲੀ ਖ਼ਬਰ ਮਾਤਾ ਗੁਜਰ ਕੌਰ ਜੀ ਭਲਾਈ ਕੇਂਦਰ ਵਿਖੇ ਇਨਾਮ ਵੰਡ ਸਮਾਗਮ ਕਰਵਾਇਆ <br/>
Ad Position 24