06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਰਾਸ਼ਟਰਵਾਦੀ ਕਾਂਗਰਸ ਪਾਰਟੀ ਨੇ ਮਾਝਾ ਜ਼ੋਨ 'ਚ ਕੀਤੀਆਂ ਅਹਿਮ ਨਿਯੁਕਤੀਆਂ <br/>

Ad Position 21
No active advertisement
ਬਾਬਾ ਬਕਾਲਾ ਸਾਹਿਬ ਵਿਖੇ ਰਾਸ਼ਟਰਵਾਦੀ ਕਾਂਗਰਸ ਪਾਰਟੀ ਵਲੋਂ ਕੀਤੇ ਗਏ ਇਕੱਠ ਮੌਕੇ ਨਵ ਨਿਯੁਕਤ ਅਹੁਦੇਦਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕਰਦੇ ਹੋਏ ਪੰਜਾਬ ਪ੍ਰਧਾਨ ਸਰਬਜੀਤ ਸਿੰਘ ਅਤੇ ਹੋਰ ਬੁਲਾਰੇ | ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ <br/> 14-05-2026
ਬਾਬਾ ਬਕਾਲਾ ਸਾਹਿਬ, 13 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੀ ਵਲੋਂ ਇਕ ਸੂਬਾ ਪੱਧਰੀ ਵਿਸਾਲ ਇਕੱਠ, ਸ: ਰਮਜੀਤ ਸਿੰਘ ਸਠਿਆਲਾ ਜਨਰਲ ਸੈਕਟਰੀ ਦੀ ਪ੍ਰਧਾਨਗੀ ਹੇਠ ਸਥਾਨਕ ਡੋਲ ਸਵੀਟਸ ਬਾਬਾ ਬਕਾਲਾ ਸਾਹਿਬ ਵਿਖੇ ਕੀਤਾ ਗਿਆ | ਜਿਸ ਵਿਚ ਪਾਰਟੀ ਦੇ ਸੂਬਾਈ ਪ੍ਰਧਾਨ ਸਰਬਜੀਤ ਸਿੰਘ, ਵਾਈਸ ਪ੍ਰਧਾਨ ਸੁਖਜਿੰਦਰ ਸਿੰਘ ਸੱਭਰਵਾਲ, ਜ: ਸੈਕਟਰੀ ਪੰਜਾਬ ਚੰਦਰ ਸ਼ੇਖਰ, ਡਾ: ਰਾਜਵਿੰਦਰ ਸਿੰਘ ਬਿੱਲਾ ਅੰਮਿ੍ਤਸਰ ਪਹਿਲਵਾਨ ਸੁਮਿੱਤਰਪਾਲ ਸਿੰਘ ਬਿੱਟੂ, ਜਤਿੰਦਰ ਸਿੰਘ ਮੋਹਾਲੀ ਜ: ਸੈਕਟਰੀ ਉਚੇਚੇ ਤੌਰ 'ਤੇ ਪੁੱਜੇ | ਇਸ ਮੌਕੇ ਹੋਏ ਭਰਵੇਂ ਇਕੱਠ ਨੂੰ ਸੰਬੋਧਨ ਕਰਦੇ ਹੋਏ ਸੂਬਾਈ ਪ੍ਰਧਾਨ ਸਰਬਜੀਤ ਸਿੰਘ, ਰਮਜੀਤ ਸਿੰਘ ਸਠਿਆਲਾ ਜਨਰਲ ਸੈਕਟਰੀ ਸਮੇਤ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ 2027 'ਚ ਵਿਧਾਨ ਸਭਾ ਦੀਆਂ ਚੋਣਾਂ ਆ ਰਹੀਆਂ ਹਨ, ਇਸ ਲਈ ਹੁਣ ਤੋਂ ਹੀ ਕਮਰਕੱਸੇ ਕੱਸ ਲਵੋ, ਤਾਂ ਕਿ ਪਾਰਟੀ 2027 'ਚ ਆਪਣੀ ਸਰਕਾਰ ਬਹੁਮੱਤ ਨਾਲ ਬਣਾ ਸਕੇ | ਉਨ੍ਹਾਂ ਕਿਹਾ ਕਿ ਨੇੜ ਭਵਿੱਖ ਵਿਚ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਅੱਜ ਇਹ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਸ਼ੁਰੂਆਤ ਕੀਤੀ ਜਾ ਰਹੀ ਹੈ ਅਤੇ ਵੱਧ ਤੋਂ ਵੱਧ ਵਰਕਰਾਂ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ | ਇਸ ਦੌਰਾਨ ਹੀ ਪਾਰਟੀ ਸੰਗਠਨ ਨੂੰ ਹੋਰ ਮਜਬੂਤ ਕਰਨ ਲਈ ਮਾਝਾ ਜ਼ੋਨ 'ਚ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ, ਜਿਸ ਵਿਚ ਸ: ਰਮਜੀਤ ਸਿੰਘ ਸਠਿਆਲਾ ਨੂੰ ਹਲਕਾ ਬਾਬਾ ਬਕਾਲਾ ਸਾਹਿਬ ਦਾ ਇੰਚਾਰਜ, ਸੁਖਵਿੰਦਰ ਸਿੰਘ ਨੂੰ ਹਲਕਾ ਜੰਡਿਆਲਾ ਗੁਰੂ ਦਾ ਇੰਚਾਰਜ ਅਤੇ ਸਤਵਿੰਦਰ ਸਿੰਘ ਨੂੰ ਹਲਕਾ ਸ੍ਰੀ ਹਰਿਗੋਬਿੰਦਪੁਰ ਸਾਹਿਬ ਦਾ ਹਲਕਾ ਇੰਚਾਰਜ ਤੋਂ ਇਲਾਵਾ ਅਮਰੀਕ ਸਿੰਘ ਜੱਬੋਵਾਲ ਨੂੰ ਜ਼ਿਲ੍ਹਾ ਪ੍ਰਧਾਨ ਦਿਹਾਤੀ ਅੰਮਿ੍ਤਸਰ, ਵਾਈਸ ਪ੍ਰਧਾਨ ਬਲਕਾਰ ਸਿੰਘ ਰਾਏਪੁਰ, ਸਰਕਲ ਪ੍ਰਧਾਨ ਰਜਿੰਦਰ ਸਿੰਘ ਸਕਿਆਂਵਾਲੀ, ਗੁਰਜੰਟ ਸਿੰਘ ਚੱਕ ਕਰੇ ਖਾਂ ਬਲਾਕ ਪ੍ਰਧਾਨ, ਗੁਰਮੁੱਖ ਸਿੰਘ ਢੋਟਾ ਸੀ: ਮੀਤ ਪ੍ਰਧਾਨ, ਮੰਗਲ ਸਿੰਘ ਕੋਟਲੀ ਸਰਕਲ ਪ੍ਰਧਾਨ, ਦਿਲਬਾਗ ਸਿੰਘ ਮਜੀਠਾ ਜ: ਸੈਕਟਰੀ ਜ਼ਿਲ੍ਹਾ, ਡਾ: ਗੁਰਜੀਤ ਸਿੰਘ ਫਤਿਆਂਬਾਦ ਤਹਿਸੀਲ ਪ੍ਰਧਾਨ ਅਤੇ ਡਾ: ਰਾਜਵਿੰਦਰ ਸਿੰਘ ਬਿੱਲਾ ਨੂੰ ਸ਼ਹਿਰੀ ਪ੍ਰਧਾਨ ਆਦਿ ਨਿਯੁਕਤ ਕੀਤੇ ਗਏ | ਇਸ ਮੌਕੇ ਡਾ: ਦਿਲਬਾਗ ਸਿੰਘ ਅਟਾਰੀ, ਨੰਬਰਦਾਰ ਗੁਰਮੀਤ ਸਿੰਘ, ਜਸਵਿੰਦਰ ਸਿੰਘ ਸੋਢੀ, ਪ੍ਰਧਾਨ ਲਖਵਿੰਦਰ ਸਿੰਘ ਲੱਖਾ ਠੱਠੀਆਂ ਸਤਵਿੰਦਰ ਸਿੰਘ ਬਟਾਲਾ, ਅਮਰੀਕ ਸਿੰਘ, ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ, ਸਰਕਲ ਪ੍ਰਧਾਨ ਰਾਜਿੰਦਰ ਸਿੰਘ ਸਕਿਆਂਵਾਲੀ, ਵਾਈਸ ਪ੍ਰਧਾਨ ਲਖਵਿੰਦਰ ਸਿੰਘ ਕੋਟਲੀ, ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਲਿਟਲ ਏਾਜਲਸ ਕੋ ਐਡ ਸਕੂਲ ਦਾ ਕਾਮਰਸ ਤੇ ਆਰਟਸ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਨਗਰ ਪੰਚਾਇਤ ਚੋਣਾਂ ਲਈ ਪਹਿਲੇ ਦਿਨ ਅਜਨਾਲਾ ਤੇ ਰਮਦਾਸ ਤੋਂ ਕਿਸੇ ਵੀ ਉਮੀਦਵਾਰ ਨੇ ਨਹੀਂ ਦਾਖ਼ਲ ਕਰਵਾਏ ਨਾਮਜ਼ਦਗੀ ਪੱਤਰ...
Ad Position 24