07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਪਿੰਡ ਭੋਮਾ ਵਿਖੇ ਲੱਗੇ ਪੱਕੇ ਧਰਨੇ 'ਤੇ ਭਾਕਿਯੂ ਏਕਤਾ ਸਿੱਧੂਪੁਰ ਦੀ ਇਕੱਤਰਤਾ <br/>

Ad Position 21
No active advertisement
ਅਜੀਤ ਡੈਸਕ 15-05-2026
ਮਜੀਠਾ, 14 ਮਈ (ਜਗਤਾਰ ਸਿੰਘ ਸਹਿਮੀ)-ਪਿੰਡ ਭੋਮਾ ਦੇ ਨਹਿਰ ਨਜ਼ਦੀਕ ਪ੍ਰਸਤਾਵਿਤ ਫੀਡ ਫੈਕਟਰੀ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਪਿੰਡ ਭੋਮਾ ਦੀ ਪੰਚਾਇਤ ਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਦੇ ਸਹਿਯੋਗ ਨਾਲ ਕਰੀਬ ਪਿਛਲੇ ਢਾਈ ਸਾਲਾਂ ਤੋਂ ਲਗਾਇਆ ਗਿਆ ਧਰਨਾ ਲਗਾਤਾਰ ਜਾਰੀ ਹੈ | ਇਸ ਸੰਘਰਸ਼ ਨੂੰ ਹੋਰ ਵਿਸ਼ਾਲ ਰੂਪ ਦੇਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਭਗਵੰਤ ਸਿੰਘ ਭੋਮਾ ਦੀ ਅਗਵਾਈ ਹੇਠ ਇਕੱਤਰਤਾ ਹੋਈ | ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਅੰਮਿ੍ਤਸਰ ਦੀ ਮਸ਼ਹੂਰ ਰਾਏ ਚਿਕਨ ਕੰਪਨੀ ਵਲੋਂ ਫੀਡ ਦੀ ਫੈਕਟਰੀ ਲਗਾਉਣ ਲਈ ਖਰੀਦੀ ਗਈ ਖੇਤੀਯੋਗ ਜ਼ਮੀਨ 'ਤੇ ਕਿਸੇ ਵੀ ਕੀਮਤ 'ਤੇ ਫੈਕਟਰੀ ਨਹੀਂ ਲੱਗਣ ਦਿੱਤੀ ਜਾਵੇਗੀ | ਆਗੂਆਂ ਨੇ ਦੱਸਿਆ ਕਿ ਇਸ ਸੰਬੰਧੀ ਭਾਰਤੀ ਕਿਸਾਨ ਯੂਨੀਅਨ, ਸਮਾਜਿਕ ਜਥੇਬੰਦੀਆਂ ਅਤੇ ਨਜ਼ਦੀਕੀ ਪਿੰਡਾਂ ਦੀਆਂ ਪੰਚਾਇਤਾਂ ਵਲੋਂ ਐੱਸ. ਡੀ. ਐੱਮ. ਮਜੀਠਾ ਅਤੇ ਪੁਲਿਸ ਪ੍ਰਸ਼ਾਸਨ ਨੂੰ ਲਿਖਤੀ ਰੂਪ ਵਿਚ ਆਪਣਾ ਵਿਰੋਧ ਦਰਜ ਕਰਵਾਇਆ ਜਾ ਚੁੱਕਾ ਹੈ | ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਖੇਤੀ ਕਾਸ਼ਤ ਵਾਲੀ ਇਸ ਜ਼ਮੀਨ 'ਤੇ ਕਿਸੇ ਵੀ ਹਾਲਤ ਵਿਚ ਫੈਕਟਰੀ ਨਹੀਂ ਬਣਨ ਦਿੱਤੀ ਜਾਵੇਗੀ | ਇਸ ਮੌਕੇ ਇਕਾਈ ਦਾ ਗਠਨ ਕੀਤਾ ਗਿਆ, ਜਿਸ ਵਿਚ ਇਕਾਈ ਪ੍ਰਧਾਨ ਅਵਤਾਰ ਸਿੰਘ, ਖਜਾਨਚੀ ਅਜੀਤ ਸਿੰਘ, ਸੀਨੀ: ਮੀਤ ਪ੍ਰਧਾਨ ਹਰਮੀਤ ਸਿੰਘ, ਜਨਰਲ ਸਕੱਤਰ ਕੁਲਦੀਪ ਸਿੰਘ ਕਾਲਾ, ਕੁਲਦੀਪ ਸਿੰਘ, ਭਾਈ ਬਲਦੇਵ ਸਿੰਘ ਤੇ ਹਰਦੇਵ ਸਿੰਘ ਤੇ ਮੈਂਬਰ ਮਲਕੀਤ ਸਿੰਘ, ਸਰਪੰਚ ਚਰਨਜੀਤ ਸਿੰਘ ਵਡਾਲਾ, ਸੈਕਟਰੀ ਦਲੇਰ ਸਿੰਘ ਵਡਾਲਾ, ਕਵਲਜੀਤ ਸਿੰਘ ਵਡਾਲਾ ਸਾਰੇ ਮੈਂਬਰ ਚੁਣੇ ਗਏ | ਇਸ ਮੌਕੇਹੈਡਮਾਸਟਰ ਮਨਜੀਤ ਸਿੰਘ ਭੋਮਾ, ਸਾਬਕਾ ਸਰਪੰਚ ਰਣਜੀਤ ਸਿੰਘ, ਸਰਪੰਚ ਜਗਤਾਰ ਸਿੰਘ, ਹਰਬੀਰ ਸਿੰਘ ਬਾਊ, ਹਰ ਗੁਰਦੇਵ ਸਿੰਘ, ਗੁਰਿੰਦਰ ਸਿੰਘ, ਡਾ. ਕੁਲਦੀਪ ਸਿੰਘ ਆਦਿ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਬਜ਼ੀ ਉੱਤਪਾਦਕ ਕਿਸਾਨ ਜਥੇਬੰਦੀ ਨੇ ਸਬਜ਼ੀ ਮੰਡੀ ਵੱਲ੍ਹਾ 'ਚ ਪੈਦਲ ਮਾਰਚ ਕੱਢਿਆ <br/> ਅਗਲੀ ਖ਼ਬਰ ਦੀ ਰੈਵੀਨਿਊ ਪਟਵਾਰ ਯੂਨੀਅਨ ਨੇ ਕਥਿਤ ਸਿਆਸੀ ਤੌਰ 'ਤੇ ਦੋ ਪਟਵਾਰੀਆਂ ਦੀਆਂ ਹੋਈਆਂ ਗੈਰ ਕਾਨੂੰਨੀ ਬਦਲੀਆਂ ਦਾ ਵਿਰੋਧ ਕੀ...
Ad Position 24