ਰਮਦਾਸ, 14 ਮਈ (ਜਸਵੰਤ ਸਿੰਘ ਵਾਹਲਾ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਤੇ ਸਾਬਕਾ ਵਿਧਇਕ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਉਸ ਵੇਲੇ ਸਿਆਸੀ ਵੱਡਾ ਬਲ ਮਿਲਿਆ ਜਦ ਨਗਰ ਕੌਂਸਲ ਰਮਦਾਸ ਦੇ ਵਾਰਡ ਨੰਬਰ 3 ਦੇ ਇੰਚਾਰਜ ਸ਼੍ਰੋਮਣੀ ਅਕਾਲੀ ਬਾਦਲ ਦੇ ਅਨਿਲ ਕੁਮਾਰ ਲੱਕੀ ਆਪਣੇ ਪਰਿਵਾਰ ਸਮੇਤ ਅਕਾਲੀ ਦਲ ਛੱਡ ਕੇ ਕਾਂਗਰਸ ਵਿਚ ਸ਼ਾਮਿਲ ਹੋ ਗਏ | ਸ਼ਾਮਿਲ ਹੋਣ 'ਤੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਅਨਿਲ ਕੁਮਾਰ ਲੱਕੀ ਨੂੰ ਪਾਰਟੀ ਚਿੰਨ੍ਹ ਵਾਲਾ ਮਫਲਰ ਪਹਿਨਾ ਕੇ ਸਨਮਾਨਿਤ ਕੀਤਾ ਤੇ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ 'ਤੇ ਅਨਿਲ ਕੁਮਾਰ ਲੱਕੀ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸੂਝਵਾਨ ਲੋਕ ਆਪ ਤੇ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਵਿਚ ਸ਼ਾਮਿਲ ਹੋ ਰਹੇ ਹਨ | ਕਿਉਂਕਿ ਕਾਂਗਰਸੀ ਪਾਰਟੀ ਹਰੇਕ ਧਰਮ ਦਾ ਸਤਿਕਾਰ ਕਰਦੀ ਹੈ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਰਮਦਾਸ ਤੇ ਨਗਰ ਪੰਚਾਇਤ ਅਜਨਾਲਾ ਦੀਆਂ ਚੋਣਾਂ ਦੌਰਾਨ ਕਾਂਗਰਸ ਦੇ ਉਮੀਦਵਾਰ ਇਤਿਹਾਸਕ ਜਿੱਤ ਪ੍ਰਾਪਤ ਕਰਨਗੇ | ਇਸ ਮੌਕੇ ਸੀਨੀਅਰ ਆਗੂ ਕੰਵਰਪ੍ਰਤਾਪ ਸਿੰਘ ਅਜਨਾਲਾ, ਸਰਕਲ ਰਮਦਾਸ ਦੇ ਪ੍ਰਧਾਨ ਦਿਲਬਾਗ ਸਿੰਘ, ਐਡਵੋਕੇਟ ਰਾਕੇਸ਼ ਚੰਦਰ ਕਾਠੀਆ, ਚੇਅਰਮੈਨ ਬੂਟੀ ਰਾਮ, ਰਾਣਾ ਭੱਖਾ, ਸ਼ਹਿਰੀ ਪ੍ਰਧਾਨ ਜਗਦੀਪ ਸਿੰਘ ਸੋਨੂੰ ਵਾਹਲਾ ਆਦਿ ਮੌਜੂਦ ਸਨ |
ਪੰਜਾਬ ਦੇ ਸੂਝਵਾਨ ਲੋਕ 'ਆਪ' ਤੇ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋ ਰਹੇ ਹਨ-ਸਾਬਕਾ ਵਿਧਾਇਕ ਅਜਨਾਲਾ <br/>
ਅਜੀਤ ਡੈਸਕ
15-05-2026