ਅਜਨਾਲਾ ਵਿਖੇ ਦੂਸਰੇ ਦਿਨ ਕਿਸੇ ਵੀ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਨਹੀਂ ਕਰਵਾਏ ਦਾਖ਼ਲ <br/>
ਅਜੀਤ ਡੈਸਕ
15-05-2026
ਨਗਰ ਪੰਚਾਇਤ ਚੋਣਾਂ ਨੂੰ ਲੈ ਕੇ ਪੁਲਿਸ ਵਲੋਂ ਕੀਤੇ ਜਾ ਰਹੇ ਸੁਰੱਖਿਆ ਪ੍ਰਬੰਧਾਂ ਸੰਬੰਧੀ ਗੱਲਬਾਤ ਕਰਦਿਆਂ ਡੀ.ਐੱਸ.ਪੀ. ਅਜਨਾਲਾ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਨਗਰ ਪੰਚਾਇਤ ਅਜਨਾਲਾ ਅਤੇ ਨਗਰ ਕੌਂਸਲ ਰਮਦਾਸ ਦੀਆਂ ਚੋਣਾ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਚੋਣਾਂ ਦੌਰਾਨ ਅਤਿ-ਸੰਵੇਦਨਸ਼ੀਲ ਬੂਥਾਂ 'ਤੇ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ | ਇਸ ਦੇ ਨਾਲ ਉਨ੍ਹਾਂ ਇਹ ਵੀ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਸਲਾ ਧਾਰਕਾਂ ਦਾ ਅਸਲਾ ਜਮ੍ਹਾਂ ਕੀਤਾ ਜਾ ਰਿਹਾ ਹੈ ਅਤੇ ਜੇਕਰ ਕੋਈ ਅਸਲਾ ਧਾਰਕ ਆਪਣਾ ਲਾਇਸੈਂਸੀ ਅਸਲਾ ਨਹੀਂ ਜਮ੍ਹਾਂ ਕਰਵਾਏਗਾ ਤਾਂ ਉਸ ਖ਼ਿਲਾਫ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਿਯਮਾਂ ਅਨੁਸਾਰ ਬਣਨ ਦੀ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ |