06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਦਾ 12ਵੀਂ ਦਾ ਸ਼ਾਨਦਾਰ ਨਤੀਜਾ <br/>

Ad Position 21
No active advertisement
ਅਜੀਤ ਡੈਸਕ 15-05-2026
ਜੰਡਿਆਲਾ ਗੁਰੂ, 14 ਮਈ (ਪ੍ਰਮਿੰਦਰ ਸਿੰਘ ਜੋਸਨ)-ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਮੱਲੀਆਂ ਦਾ ਸੀ. ਬੀ. ਐੱਸ. ਈ. ਬੋਰਡ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੇ ਚੇਅਰਮੈਨ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਨੇ ਸਮੂਹ ਵਿਦਿਆਰਥੀਆਂ, ਮਾਪਿਆਂ ਤੇ ਸਟਾਫ਼ ਨੂੰ ਵਧਾਈ ਦਿੱਤੀ | ਸਕੂਲ ਦੇ ਪਿ੍ੰਸੀਪਲ ਡਾ. ਪਲਵਿੰਦਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਤੀਜਿਆਂ ਅਨੁਸਾਰ ਕਾਮਰਸ ਸਟਰੀਮ ਦੀ ਵਿਦਿਆਰਥਣ ਐਸ਼ਮੀਤ ਕੌਰ ਨੇ 96%, ਸਾਇੰਸ ਸਟਰੀਮ ਦੀ ਇਸ਼ਲ ਪ੍ਰੀਤ ਕੌਰ ਨੇ 90.8%, ਜਗਜੀਤ ਸਿੰਘ ਨੇ 90.4% ਅਤੇ ਗੁਰ ਮੰਨਤਬੀਰ ਸਿੰਘ ਨੇ 90% ਅੰਕ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ | ਇਸ ਤੋਂ ਇਲਾਵਾ ਅੱਠ ਵਿਦਿਆਰਥੀਆਂ ਨੇ 80% ਤੋਂ ਵੱਧ, ਸੱਤ ਵਿਦਿਆਰਥੀਆਂ ਨੇ 70% ਤੋਂ ਵੱਧ ਅੰਕ ਪ੍ਰਾਪਤ ਕੀਤੇ | ਇਸ ਮੌਕੇ ਪਿ੍ੰਸੀਪਲ ਡਾ. ਪਲਵਿੰਦਰ ਪਾਲ ਸਿੰਘ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ | ਉਨ੍ਹਾਂ ਕਿਹਾ ਕਿ ਸਕੂਲ ਹਮੇਸ਼ਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਰਹੇਗਾ |

Ad Position 22
No active advertisement
ਪਿਛਲੀ ਖ਼ਬਰ ਜੀ.ਆਰ.ਡੀ. ਕਾਨਵੈਂਟ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ <br/> ਅਗਲੀ ਖ਼ਬਰ ਗ੍ਰੇਟ ਇੰਡੀਆ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/>
Ad Position 24