06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਪਿੰਡ ਦਾਊਦ ਵਿਖੇ ਦੋ ਧੜਿਆਂ ਦਰਮਿਆਨ ਹੋਈ ਲੜਾਈ 'ਚ ਦੋ ਜ਼ਖ਼ਮੀਂ

Ad Position 21
No active advertisement
ਅਜੀਤ ਡੈਸਕ 15-05-2026
ਬਾਬਾ ਬਕਾਲਾ ਸਾਹਿਬ, 14 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਉਪ ਮੰਡਲ ਦੇ ਪਿੰਡ ਦਾਊਦ ਵਿਖੇ ਦੋ ਧੜਿਆਂ ਦਰਮਿਆਨ ਹੋਈ ਲੜਾਈ ਵਿਚ ਦੋਵਾਂ ਧਿਰਾਂ ਦੇ ਦੋ ਵਿਅਕਤੀਆਂ ਦੇ ਜ਼ਖ਼ਮੀਂ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਜ਼ੇਰੇ ਇਲਾਜ ਮੇਜਰ ਸਿੰਘ ਪੁੱਤਰ ਗੁਰਦਿਆਲ ਸਿੰਘ, ਵਾਸੀ ਦਾਊਦ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਮੂਲੀ ਜਿਹੀ ਤੂੰ ਤੂੰ, ਮੈਂ ਮੈਂ ਤੋਂ ਬਾਅਦ ਪਿੰਡ ਦੇ ਸਰਪੰਚ ਜਗਤਾਰ ਸਿੰਘ ਅਤੇ ਉਸਦੇ ਦੋ ਲੜਕਿਆਂ ਜੈ, ਸੁਖਮਨ ਨੇ ਕਥਿਤ ਤੌਰ 'ਤੇ ਮੇਰੇ ਘਰ ਆ ਕੇ ਮੇਰੇ ਸੱਟਾਂ ਲਾਈਆਂ | ਉਪਰੰਤ ਮੇਰੇ ਪ੍ਰੀਵਾਰ ਨੇ ਮੈਨੂੰ ਇੱਥੇ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਚ ਦਾਖਲ ਕਰਾਇਆ ਹੈ | ਉਧਰ ਸਰਪੰਚ ਜਗਤਾਰ ਸਿੰਘ ਨੇ ਕਿਹਾ ਕਿ ਮੇਜਰ ਸਿੰਘ ਬਿਲਕੁਲ ਝੂਠ ਬੋਲਦਾ ਹੈ, ਅਸੀਂ ਤਾਂ ਉਥੇ ਹੈ ਹੀ ਨਹੀਂ ਸੀ, ਸੱਟਾਂ ਅਸੀਂ ਨਹੀਂ ਲਾਈਆਂ ਸਗੋਂ ਮੇਜਰ ਸਿੰਘ, ਬਲਵਿੰਦਰਜੀਤ ਸਿੰਘ, ਕਿਰਨਦੀਪ ਸਿੰਘ, ਅਮਰੀਕ ਸਿੰਘ, ਲਖਵਿੰਦਰ ਸਿੰਘ ਆਦਿ ਨੇ ਲਵਪ੍ਰੀਤ ਸਿੰਘ ਪੁੱਤਰ ਜਗੀਰ ਸਿੰਘ, ਵਾਸੀ ਦਾਊਦ ਨੂੰ ਸੱਟਾਂ ਲਾਈਆਂ ਹਨ, ਜਿਸਨੂੰ ਕਿ ਅਸੀਂ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਦਾਖਲ ਕਰਾਇਆ ਹੈ | ਇਸਦੀ ਘਟਨਾ ਦੀ ਸ਼ਿਕਾਇਤ ਪੁਲਿਸ ਚੌਂਕੀ ਬੁੱਟਰ ਲਿਖਾਈ ਗਈ ਹੈ | ਦੋਨਾਂ ਧਿਰਾਂ ਨੇ ਆਪੋ-ਆਪਣਾ ਪੱਖ ਪੇਸ਼ ਕਰਦਿਆਂ, ਪੁਲਿਸ-ਪ੍ਰਸ਼ਾਸਨ ਪਾਸੋਂ ਇਨਸਾਫ ਦੀ ਮੰਗ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ ਦਸ਼ਮੇਸ਼ ਪਬਲਿਕ ਸਕੂਲ ਦਾ ਬਾਰ੍ਹਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਸ੍ਰੀ ਗੁਰੂ ਹਰਗੋਬਿੰਦ ਸਕੂਲ ਦੇ ਵਿਦਿਆਰਥੀਆਂ ਨੇ ਬਾਰ੍ਹਵੀਂ ਜਮਾਤ 'ਚੋਂ ਸਟੇਟ ਮੈਰਿਟ ਕੀਤੀ ਹਾਸਿਲ <br/>
Ad Position 24