ਨਵਾਂ ਪਿੰਡ, 14 ਮਈ (ਜਸਪਾਲ ਸਿੰਘ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਸੂਲਪੁਰ ਕਲਾਂ ਦਾ 12ਵੀਂ ਦਾ ਨਤੀਜਾ ਸ਼ਾਨਦਾਰ ਤੇ 100% ਰਿਹਾ | ਇਸ ਸੰਬੰਧੀ ਪਿ੍ੰ. ਮਨਿੰਦਰ ਕੌਰ ਨੇ ਦੱਸਿਆ ਕਿ ਕਾਮਰਸ ਗਰੁੱਪ 'ਚੋਂ ਹੋਣਹਾਰ ਵਿਦਿਆਰਥੀ ਹਰਕਾਰਜ ਸਿੰਘ ਪੁੱਤਰ ਬਲਜੀਤ ਸਿੰਘ ਨੇ 96% ਅੰਕ ਪ੍ਰਾਪਤ ਕਰਕੇ ਸਕੂਲ 'ਚੋਂ ਪਹਿਲਾ ਸਥਾਨ ਹਾਸਿਲ ਕੀਤਾ | ਉਸ ਤੋਂ ਇਲਾਵਾ ਦਮਨਪ੍ਰੀਤ ਕੌਰ ਪੁੱਤਰੀ ਕਸ਼ਮੀਰ ਸਿੰਘ 90%, ਸਾਇੰਸ ਗਰੁੱਪ, ਕਮਰਸ ਪਰਨੀਤ ਕੌਰ ਪੁੱਤਰੀ ਬਲਜੀਤ ਸਿੰਘ 88% ਅਤੇ ਸਾਇੰਸ 'ਚੋਂ ਦਿਲਸ਼ਾਨ ਸਿੰਘ ਪੁੱਤਰ ਸੁਲਿੰਦਰ ਪਾਲ ਸਿੰਘ ਨੇ 86% ਅੰਕਾਂ ਸਹਿਤ ਸਕੂਲ 'ਚੋਂ ਕ੍ਰਮਵਾਰ ਪਹਿਲਾ, ਦੂਸਰਾ ਤੇ ਤੀਸਰਾ ਪ੍ਰਾਪਤ ਕੀਤਾ | ਇਸ ਤੋਂ ਇਲਾਵਾ ਪੁਨਰਪ੍ਰੀਤ ਕੌਰ ਪੁੱਤਰੀ ਸਲਿੰਦਰ ਪਾਲ ਸਿੰਘ ਨੇ 82% ਤੇ ਜਸਨੂਰ ਕੌਰ ਪੁੱਤਰੀ ਸਤਨਾਮ ਸਿੰਘ ਨੇ 81% ਅੰਕ ਹਾਸਿਲ ਕੀਤੇ | ਸਕੂਲ ਦੇ ਹੋਣਹਾਰ ਵਿਦਿਆਰਥੀ ਹਰਕਾਰਜ ਸਿੰਘ ਤੇ ਸ਼ੁਭਪ੍ਰੀਤ ਕੌਰ ਪੁੱਤਰੀ ਬਲਵਿੰਦਰ ਸਿੰਘ ਨੇ ਪੰਜਾਬੀ ਵਿਸ਼ੇ 'ਚੋਂ 100/100 ਅੰਕ ਪ੍ਰਾਪਤ ਕਰਕੇ ਨਵਾਂ ਇਤਿਹਾਸ ਰਚਿਆ | ਸਕੂਲ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਮੈਂਬਰ ਇੰਚ. ਸੁਖਦੇਵ ਸਿੰਘ ਮੱਤੇਵਾਲ, ਭੁਪਿੰਦਰ ਸਿੰਘ ਸੇਠੀ, ਰੁਪਿੰਦਰ ਸਿੰਘ ਭਾਟੀਆ ਤੇ ਨਿਰਮਲ ਸਿੰਘ ਵਲੋਂ ਭੇਜੇ ਗਏ ਵਧਾਈ ਸੰਦੇਸ਼ 'ਚ ਉਨ੍ਹਾਂ ਪਿ੍ੰ. ਮਨਿੰਦਰ ਕੌਰ, ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਮੂਹ ਸਟਾਫ ਨੂੰ ਵਧਾਈ ਤੇ ਵਿਦਿਆਰਥੀਆਂ ਨੂੰ ਭਵਿੱਖ 'ਚ ਹੋਰ ਤਰੱਕੀ ਕਰਨ ਦੀਆਂ ਸ਼ੁਭ ਇੱਛਾਵਾਂ ਦਿੱਤੀਆਂ | ਇਸ ਮੌਕੇ ਵਾਈਸ ਪਿ੍ੰ. ਮਨਪ੍ਰੀਤ ਕੌਰ ਤੇ ਸਮੂਹ ਸਕੂਲ ਸਟਾਫ ਹਾਜ਼ਰ ਸੀ |