06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਖ਼ਾਲਸਾ ਕਾਲਜੀਏਟ ਸਕੂਲ ਮਹਿਤਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/>

Ad Position 21
No active advertisement
<br/> 15-05-2026
ਚੌਂਕ ਮਹਿਤਾ, 14 ਮਈ (ਧਰਮਿੰਦਰ ਸਿੰਘ ਭੰਮਰਾ, ਜਗਦੀਸ਼ ਸਿੰਘ ਬਮਰਾਹ)-ਖ਼ਾਲਸਾ ਕਾਲਜੀਏਟ ਸਕੂਲ ਮਹਿਤਾ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ ਹਨ | ਮੈਡੀਕਲ ਸਟਰੀਮ ਵਿਚੋਂ ਸ਼ੁਭਨੀਤ ਕੌਰ, ਮਨਸੁਖਵਿੰਦਰ ਸਿੰਘ, ਸ਼ਿਵਪ੍ਰਤਾਪ ਸਿੰਘ, ਨਾਨ ਮੈਡੀਕਲ ਦੇ ਨਵਰਾਜ ਸਿੰਘ, ਜੁਗਰਾਜ ਸਿੰਘ, ਪਰਮਪ੍ਰੀਤ ਸਿੰਘ ਅਰੁਣਪ੍ਰੀਤ ਸਿੰਘ, ਕਾਮਰਸ ਦੀ ਸੰਦੀਪ ਕੌਰ, ਨਵਜੀਤ ਕੌਰ, ਰਵਜੋਤ ਸਿੰਘ, ਆਰਟਸ ਵਿਚੋਂ ਮਨਪ੍ਰੀਤ ਕੌਰ, ਰਮਨੀਕ ਸਿੰਘ, ਯੁਵਰਾਜ ਸਿੰਘ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਦਰਜਾ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਇਸ ਮੌਕੇ ਸੁਖਦੇਵ ਸਿੰਘ ਨੇ ਸਮੂਹ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਅਧਿਆਪਕ ਸਾਹਿਬਾਨਾਂ ਦਾ ਧੰਨਵਾਦ ਕੀਤਾ ਤੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ | ਇਸ ਉਪਰੰਤ ਸਕੂਲ ਦੇ ਪਿ੍ੰਸੀਪਲ ਗੁਰਦੀਪ ਸਿੰਘ ਜਲਾਲ ਉਸਮਾ ਅਤੇ ਸਟਾਫ ਮੈਂਬਰਾਂ ਨੇ ਸਕੂਲ ਦੇ ਚਮਕਦੇ ਸਿਤਾਰਿਆਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਕਿਹਾ ਕਿ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਅਤੇ ਅਧਿਆਪਕਾਂ ਦੀ ਨਿਸ਼ਠਾ ਨੇ ਇਸ ਸਫਲਤਾ ਨੂੰ ਸੰਭਵ ਬਣਾਇਆ ਹੈ | ਇਹ ਨਤੀਜੇ ਸਾਬਿਤ ਕਰਦੇ ਹਨ ਕਿ ਲਗਨ ਤੇ ਸੱਚੀ ਮੇਹਨਤ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ | ਬੱਚਿਆਂ ਦੇ ਉਤਸ਼ਾਹ ਤੇ ਸ਼ਾਨਦਾਰ ਨਤੀਜਿਆਂ ਕਰਕੇ ਇਲਾਕੇ ਵਿਚ ਖੁਸ਼ੀ ਦੀ ਲਹਿਰ ਪਾਈ ਗਈ | ਇਸ ਸੁਭਾਗੇ ਮੌਕੇ ਪਿ੍ੰਸੀਪਲ ਗੁਰਦੀਪ ਸਿੰਘ ਜਲਾਲ ਉਸਮਾ, ਪਿ੍ੰਸੀਪਲ ਹਰਸ਼ਦੀਪ ਸਿੰਘ ਰੰਧਾਵਾ, ਸੁਖਦੇਵ ਸਿੰਘ, ਸੁਖਜੀਤ ਸਿੰਘ, ਸੁਪਰਡੈਂਟ ਕੁਲਦੀਪ ਕੌਰ ਤੇ ਸਮੂਹ ਅਧਿਆਪਕ ਸਾਹਿਬਾਨ ਨੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦਾ ਬਾਰਵੀਂ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਦਸਮੇਸ਼ ਸਕੂਲ ਮਹਿਤਾ ਦਾ ਬਾਰ੍ਹਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/>
Ad Position 24