ਕੱਥੂਨੰਗਲ, 14 ਮਈ (ਦਲਵਿੰਦਰ ਸਿੰਘ ਰੰਧਾਵਾ)-ਸ੍ਰੀ ਗੁਰੂ ਹਰਿਕਿ੍ਸ਼ਨ ਸੀ. ਸੈ. ਪਬਲਿਕ ਸਕੂਲ ਮਝਵਿੰਡ-ਗੋਪਾਲਪੁਰਾ ਦਾ ਬਾਰਵੀਂ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 100% ਰਿਹਾ | ਸਵੇਰ ਦੀ ਸਭਾ ਵਿਚ ਪਿ੍ੰਸੀਪਲ ਪਰਮਜੀਤ ਕੌਰ ਨੇ ਇਹ ਖੁਸ਼ੀ ਬੱਚਿਆਂ ਅਤੇ ਅਧਿਆਪਕਾਂ ਨਾਲ ਸਾਂਝੀ ਕਰਦਿਆਂ ਦੱਸਿਆ ਕਿ ਬਾਰ੍ਹਵੀਂ ਜਮਾਤ ਵਿਚ ਕੁੱਲ 54 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਜਿਨ੍ਹਾਂ ਵਿੱਚੋਂ ਮਨਜੋਤ ਸਿੰਘ ਨੇ 93.2% ਅੰਕ ਲੈ ਕੇ ਪਹਿਲਾ ਸਥਾਨ, ਅਵਲਗੁਰਨੂਰ ਕੌਰ ਨੇ 88% ਅੰਕ ਲੈ ਕੇ ਦੂਜਾ ਸਥਾਨ ਅਤੇ ਜਸ਼ਨਦੀਪ ਕੌਰ ਨੇ 87.2% ਅੰਕ ਲੈ ਕੇ ਤੀਸਰਾ ਸਥਾਨ ਹਾਸਲ ਕੀਤਾ | ਬਾਰ੍ਹਵੀਂ ਜਮਾਤ ਦੇ 01 ਵਿਦਿਆਰਥੀ ਨੇ 90% ਤੋਂ ਵੱਧ, 10 ਵਿਦਿਆਰਥੀਆਂ ਨੇ 80% ਤੋਂ 89% ਅਤੇ 17 ਵਿਦਿਆਰਥੀਆਂ ਨੇ 70% ਤੋਂ 79 % ਅੰਕ ਹਾਸਲ ਕੀਤੇ | ਕੁੱਲ 48 ਵਿਦਿਆਰਥੀ ਪਹਿਲਾ ਸਥਾਨ ਹਾਸਲ ਕਰਕੇ ਪਾਸ ਹੋਏ | ਪਿ੍ੰਸੀਪਲ ਨੇ ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ | ਇੱਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਟੈਸਟ ਲਿਆ ਜਾਂਦਾ ਹੈ ਜਿਸ ਵਿਚ ਮਨਜੋਤ ਸਿੰਘ ਨੇ 20ਵਾਂ ਰੈਂਕ ਹਾਸਲ ਕਰਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੋਸ਼ਨ ਕੀਤਾ | ਚੀਫ਼ ਖਾਲਸਾ ਦੀਵਾਨ ਦੇ ਆਨਰੇਰੀ ਸਕੱਤਰ ਤੇ ਸਕੂਲ ਦੇ ਫਾਊਾਡਰ ਮੈਂਬਰ ਇੰਚਾਰਜ ਸਵਿੰਦਰ ਸਿੰਘ ਕੱਥੂਨੰਗਲ ਨੇ ਉਚੇਚੇ ਤੌਰ ਤੇ ਸਮੂਹ ਸਟਾਫ਼ ਤੇ ਬੱਚਿਆਂ ਨੂੰ ਵਧਾਈ ਦਿੱਤੀ | ਸਕੂਲ ਦੇ ਮੈਂਬਰ ਇੰਚਾਰਜ ਸਾਹਿਬਾਨ ਅਜੀਤ ਸਿੰਘ ਤੁਲੀ, ਭਗਵੰਤਪਾਲ ਸਿੰਘ ਸੱਚਰ, ਜਗੀਰ ਸਿੰਘ ਅਜੈਬਵਾਲੀ, ਉਪਕਾਰ ਸਿੰਘ, ਡਾ. ਅਰੀਦਮਨ ਸਿੰਘ ਮਾਹਲ ਅਤੇ ਪਿ੍ੰਸੀਪਲ ਪਰਮਜੀਤ ਕੌਰ ਨੇ ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਉਨ੍ਹਾਂ ਨੇ ਬੱਚਿਆਂ ਨੂੰ ਭਵਿੱਖ ਵਿਚ ਹੋਰ ਤਰੱਕੀਆਂ ਕਰਨ ਅਤੇ ਬੁਲੰਦੀਆਂ ਨੂੰ ਛੂਹਣ ਦਾ ਅਸ਼ੀਰਵਾਦ ਦਿੱਤਾ |