ਜੈਂਤੀਪੁਰ, 14 ਮਈ (ਭੁਪਿੰਦਰ ਸਿੰਘ ਗਿੱਲ)-ਕਸਬੇ ਦੇ ਨਜ਼ਦੀਕੀ ਪੈਂਦੇ ਪਿੰਡ ਭੰਗਾਲੀ ਕਲਾਂ ਦੇ ਵਸਨੀਕ ਸੰਦੀਪ ਸਿੰਘ ਉਰਫ ਹੀਰਾ ਜੋ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਸਨ ਅਤੇ ਘਰ ਵਿਚ ਗਰੀਬੀ ਹੋਣ ਕਰਕੇ ਆਪਣੀ ਬਿਮਾਰੀ ਦਾ ਇਲਾਜ ਨਹੀਂ ਕਰਵਾ ਸਕਦੇ ਸਨ | ਜਿਨ੍ਹਾਂ ਦਾ ਇਲਾਜ ਪਿੰਡ ਦੀ ਗ੍ਰਾਮ ਪੰਚਾਇਤ ਤੇ ਨਗਰ ਦੇ ਸਹਿਯੋਗ ਨਾਲ ਕਰਵਾਇਆ ਗਿਆ ਸੀ, ਪਰ ਬਿਮਾਰੀ ਗੰਭੀਰ ਹੋਣ ਕਰਕੇ ਪੈਸਾ ਬਹੁਤ ਖਰਚ ਹੋ ਰਿਹਾ ਸੀ ਤੇ ਗ੍ਰਾਮ ਪੰਚਾਇਤ ਵਲੋਂ ਵੀਰ ਦੀ ਮਦਦ ਲਈ ਸਰਕਾਰ ਪ੍ਰਸ਼ਾਸਨ ਤੇ ਸ਼੍ਰੋਮਣੀ ਕਮੇਟੀ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਗਈ ਸੀ | ਇਸ ਮੌਕੇ ਗੱਲਬਾਤ ਕਰਦਿਆਂ ਸਰਪੰਚ ਹਰਦੀਸ਼ ਸਿੰਘ ਨੇ ਦੱਸਿਆ ਕਿ ਨਗਰ ਦੀ ਸੰਗਤ ਵਲੋਂ ਇਲਾਜ ਲਈ ਬਹੁਤ ਸਹਿਯੋਗ ਦਿੱਤਾ ਗਿਆ ਉਥੇ ਸ਼੍ਰੋਮਣੀ ਕਮੇਟੀ ਨੂੰ ਸੰਦੀਪ ਸਿੰਘ ਦੇ ਇਲਾਜ ਲਈ ਸ਼੍ਰੋਮਣੀ ਕਮੇਟੀ ਵਲੋ ਸ਼੍ਰੋਮਣੀ ਕਮੇਟੀ ਮੈਂਬਰ ਭਗਵੰਤ ਸਿੰਘ ਸਿਆਲਕਾ ਦੇ ਰਾਹੀਂ 20 ਹਜ਼ਾਰ ਰੁਪਏ ਦਾ ਚੈੱਕ ਸੰਦੀਪ ਸਿੰਘ ਨੂੰ ਸੌਂਪਿਆ ਗਿਆ | ਇਸ ਮੌਕੇ ਲਖਬੀਰ ਸਿੰਘ, ਇੰਦਰਜੀਤ ਸਿੰਘ, ਅਤਿੰਦਰ ਸਿੰਘ, ਜਗਜੀਤ ਸਿੰਘ, ਪਟਵਾਰੀ ਸਰਬਜੀਤ ਸਿੰਘ, ਸੇਵਾ ਸਿੰਘ, ਸੁਖਵਿੰਦਰ ਸਿੰਘ ਬਾਊ, ਪ੍ਰਧਾਨ ਧਰਮ ਸਿੰਘ, ਕਸ਼ਮੀਰ ਸਿੰਘ, ਬਾਬਾ ਨਰਿੰਦਰ ਸਿੰਘ, ਮਲੂਕ ਸਿੰਘ, ਮਨਜੀਤ ਸਿੰਘ, ਕਾਲਾ, ਸੁਖਦੇਵ ਸਿੰਘ, ਬੀਬੀ ਕਵਲਜੀਤ ਕੌਰ, ਸਰਬਜੀਤ ਕੌਰ ਆਦਿ ਹਾਜ਼ਰ ਸਨ |