30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਭਗਵਾਨ ਵਾਲਮੀਕਿ ਤੀਰਥ ਸਥੱਲ ਵਿਖੇ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ <br/>

Ad Position 21
No active advertisement
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਸੰਤ ਬਲਬੀਰ ਸਿੰਘ ਸੀਚੇਵਾਲ ਤੇ ਚੇਅਰਮੈਨ ਬਾਲ ਜੋਗੀ ਪ੍ਰਗਟ ਨਾਥ ਤੀਰਥ ਸਥੱਲ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦੇ ਹੋਏ ਤੇ (ਸੱਜੇ) ਭਗਵਾਨ ਵਾਲਮੀਕਿ ਤੀਰਥ ਵਿਖੇ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. | ਤਸਵੀਰਾਂ : ਧਰਵਿੰਦਰ ਸਿੰਘ ਔਲਖ <br/> 16-05-2026
ਰਾਮ ਤੀਰਥ, 15 ਮਈ (ਧਰਵਿੰਦਰ ਸਿੰਘ ਔਲਖ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਭਗਵਾਨ ਵਾਲਮੀਕਿ ਤੀਰਥ ਸਥੱਲ ਦੇ ਵਿਕਾਸ ਲਈ 17 ਕਰੋੜ 72 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਅੱਜ ਸ਼ੁਰੂਆਤ ਕੀਤੀ ਗਈ ਹੈ | ਇਨ੍ਹਾਂ ਵਿਕਾਸ ਕਾਰਜਾਂ ਦਾ ਉਦਘਾਟਨ ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ, ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਭਗਵਾਨ ਵਾਲਮੀਕਿ ਜੀ ਤੀਰਥ ਸਥਲ ਸ਼ਰਾਇਨ ਬੋਰਡ ਦੇ ਐਡਵਾਈਜਰੀ ਬੋਰਡ ਦੇ ਚੇਅਰਮੈਨ ਬਾਲ ਜੋਗੀ ਪ੍ਰਗਟ ਨਾਥ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ਭਗਵਾਨ ਵਾਲਮੀਕਿ ਜੀ ਤੀਰਥ ਸਥਲ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦੇ ਹੋਏ ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਇਸ ਪਾਵਨ ਅਸਥਾਨ ਦੇ ਵਿਕਾਸ ਵਿਚ ਕੋਈ ਕਮੀਂ ਨਹੀਂ ਛੱਡੀ ਜਾਵੇਗੀ | ਇਸ ਮੌਕੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਰਾਜ ਸਰਕਾਰ ਵਲੋਂ ਭਗਵਾਨ ਵਾਲਮੀਕਿ ਜੀ ਤੀਰਥ ਸਥੱਲ ਦੇ ਵਿਕਾਸ ਲਈ 17.72 ਕਰੋੜ ਰੁਪਏ ਦੀ ਰਾਸ਼ੀ ਖਰਚ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਕਰੀਬ 2.8 ਕਰੋੜ ਰੁਪਏ ਦੀ ਲਾਗਤ ਨਾਲ ਮੁੱਖ ਮੰਦਿਰ ਦੀ ਪੇਟਿੰਗ/ਪਾਲਿਸਿੰਗ ਦਾ ਕੰਮ, ਮੰਦਿਰ ਨੂੰ ਜਾਂਦੇ ਰਸਤੇ ਦੇ ਪਿੱਲਰਾਂ ਦੀ ਮੁਰੰਮਤ ਦਾ ਕੰਮ, ਸੈਂਡ ਸਟੋਨ ਪੱਥਰ ਦੀ ਸਿਲੀਕਾਨ ਕਟਿੰਗ ਦਾ ਕੰਮ ਕੀਤਾ ਜਾਵੇਗਾ | ਇਸ ਮੌਕੇ ਐਡਵਾਈਜਰੀ ਬੋਰਡ ਦੇ ਚੇਅਰਮੈਨ ਬਾਲ ਜੋਗੀ ਪ੍ਰਗਟ ਨਾਥ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਜੋ ਸੇਵਾ ਦਿੱਤੀ ਗਈ ਹੈ, ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ | ਵਿਧਾਇਕ ਡਾ. ਜਸਬੀਰ ਸਿੰਘ ਸੰਧੂ, ਵਿਧਾਇਕ ਜਸਵਿੰਦਰ ਸਿੰਘ ਰਮਦਾਸ, ਨਸ਼ਾ ਮੁਕਤੀ ਮੋਰਚਾ ਦੀ ਮਾਝਾ ਕੋਆਰਡੀਨੇਟਰ ਸੋਨੀਆ ਮਾਨ, ਮਾਝਾ ਜ਼ੋਨ ਦੇ ਸਕੱਤਰ ਰਵਿੰਦਰ ਹੰਸ, ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ ਡਾ. ਇੰਦਰਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ ਰੁਪਿੰਦਰਪਾਲ ਸਿੰਘ, ਜਨਰਲ ਮੈਨੇਜਰ ਮਧੁਰ ਭਾਟੀਆ, ਪਵਨ ਦਰਾਵੜ, ਕੁਮਾਰ ਦਰਸ਼ਨ, ਐੱਸ.ਡੀ.ਐੱਮ. ਮਨਵੀਰ ਸਿੰਘ ਢਿੱਲੋਂ, ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਵਿਜੈ ਦਾਨਵ, ਚੇਅਰਮੈਨ ਸਫਾਈ ਕਰਮਚਾਰੀ ਕਮਿਸ਼ਨ ਚੰਦਨ ਗਰੇਵਾਲ, ਸੈਰ ਸਪਾਟਾ ਅਧਿਕਾਰੀ ਸੁਖਮਨਦੀਪ ਸਿੰਘ ਭੋਮਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਸਕੂਲ ਮਹਿਤਾ ਚੌਂਕ ਦਾ 10ਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਸਵਰਨ ਸਿੰਘ ਫੌਜੀ ਤੇ ਸੁਲੱਖਣ ਸਿੰਘ ਪਰਿਵਾਰਾਂ ਤੇ ਸਾਥੀਆਂ ਸਮੇਤ 'ਆਪ' ਵਿਚ ਸ਼ਾਮਿਲ <br/>
Ad Position 24