30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਨਗਰ ਕੌਂਸਲ ਰਮਦਾਸ ਦੇ ਵਾਰਡ ਨੰ: 10 ਤੋਂ ਕਾਂਗਰਸ ਦੇ ਸਾਬਕਾ ਮੀਤ ਪ੍ਰਧਾਨ ਰਜੀਵ ਭੰਡਾਰੀ ਦੋ ਦਰਜਨ ਤੋਂ ਵੱਧ ਪਰਿਵਾਰਾਂ ਸਮੇਤ 'ਆਪ' 'ਚ ਸ਼ਾਮਿਲ <br/>

Ad Position 21
No active advertisement
ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਛੱਡ 'ਆਪ' 'ਚ ਸ਼ਾਮਿਲ ਹੋਣ ਵਾਲਿਆਂ ਨੂੰ ਸਨਮਾਨਿਤ ਕਰਦੇ ਹੋਏ, ਨਾਲ ਚੇਅਰਮੈਨ ਪਿ੍ਥੀਪਾਲ ਸਿੰਘ ਵਾਹਲਾ ਤੇ ਹੋਰ | ਤਸਵੀਰ : ਜਸਵੰਤ ਸਿੰਘ ਵਾਹਲਾ <br/> 16-05-2026
ਰਮਦਾਸ, 15 ਮਈ (ਜਸਵੰਤ ਸਿੰਘ ਵਾਹਲਾ)-ਮਾਨ ਸਰਕਾਰ ਨੇ ਆਪਣੇ ਚਾਰ ਸਾਲ ਦੇ ਰਾਜ ਦੌਰਾਨ ਬਿਨਾ ਸਿਫਾਰਸ਼ ਬਿਨਾਂ ਰਿਸ਼ਵਤ ਮੈਰਿਟ ਦੇ ਅਧਾਰ 'ਤੇ ਕਰੀਬ 65 ਹਜਾਰ ਬੇਰੁਜ਼ਗਾਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਤੇ ਪੰਜਾਬ ਦੇ ਹਰੇਕ ਸ਼ਹਿਰ ਤੇ ਪਿੰਡ ਦਾ ਵਿਕਾਸ ਬਿਨਾ ਵਿਤਕਰਾ ਕਰਵਾਇਆ ਜਾ ਰਿਹਾ ਹੈ ਤੇ ਗ੍ਰਾਂਟਾਂ ਦੇ ਖੁੱਲ੍ਹੇ ਗੱਫੇ ਗ੍ਰਾਮ ਪੰਚਾਇਤਾਂ ਨੂੰ ਦਿੱਤੇ ਜਾ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਪ ਦੇ ਪੰਜਾਬ ਦੇ ਮੁੱਖ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਉਸ ਸਮੇਂ ਕੀਤਾ ਜਦ ਨਗਰ ਕੌਂਸਲ ਰਮਦਾਸ ਦੇ ਵਾਰਡ ਨੰ: 10 ਤੋਂ ਕਾਂਗਰਸ ਦੇ ਸਾਬਕਾ ਮੀਤ ਪ੍ਰਧਾਨ ਰਜੀਵ ਭੰਡਾਰੀ, ਗੌਰਵ ਭੰਡਾਰੀ, ਸੰਦੀਪ ਬਬਲਾ, ਪਵਨ ਕੁਮਾਰ, ਰਮਨ ਕੁਮਾਰ, ਅਜੈ ਸੋਨੀ, ਪਰਸ ਜੁਲਕਾ, ਨਰਿੰਦਰ ਕੁਮਾਰ, ਅੰਜੂ ਬਾਲਾ, ਰਿੰਪੀ ਭੰਡਾਰੀ, ਰੀਤੂ ਭੰਡਾਰੀ, ਆਸ਼ਾ ਰਾਣੀ, ਚੰਦਰ ਮੋਹਨ ਆਦਿ ਦੋ ਦਰਜਨ ਤੋਂ ਵੱਧ ਪਰਿਵਾਰ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ ਸਮੇਂ ਕੀਤਾ | ਸ਼ਾਮਿਲ ਹੋਣ ਵਾਲਿਆਂ ਨੂੰ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪਾਰਟੀ ਚਿੰਨ੍ਹ ਵਾਲੇ ਮਫਲਰ ਚਿੰਨ੍ਹ ਪਾ ਕੇ ਸਨਮਾਨਿਤ ਕੀਤਾ | ਉਪਰੰਤ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਜੋ ਅੱਜ ਕਾਂਗਰਸੀ ਪਰਿਵਾਰ ਆਪ ਵਿਚ ਸ਼ਾਮਿਲ ਹੋਏ ਹਨ ਉਨ੍ਹਾਂ ਦਾ ਪਾਰਟੀ ਅੰਦਰ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ ਤੇ ਉਨ੍ਹਾਂ ਦੇ ਹਰ ਦੁੱਖ ਸੁੱਖ ਵਿਚ ਸਹਾਈ ਹੋਵਾਂਗਾ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਰਮਦਾਸ ਦੇ ਸੂਝਵਾਨ ਵੋਟਰਾਂ ਨੇ ਆਪਣਾ ਮਨ ਬਣਾ ਲਿਆ ਹੈ ਕਿ ਇਸ ਵਾਰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਨਗਰ ਕੌਂਸਲ ਰਮਦਾਸ ਦੀਆਂ ਚੋਣਾ 'ਚ ਭਾਰੀ ਭਾਰੀ ਬਹੁਮਤ ਨਾਲ ਜਿਤਾਉਣਗੇ | ਉਨ੍ਹਾਂ ਨੇ ਕਿਹਾ ਕਿ ਨਗਰ ਕੌਂਸਲ ਰਮਦਾਸ ਤੇ ਨਗਰ ਪੰਚਾਇਤ ਅਜਨਾਲਾ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼ਾਨ ਨਾਲ ਜਿੱਤ ਪ੍ਰਾਪਤ ਕਰਨਗੇ ਤੇ ਵਿਰੋਧੀਆਂ ਨੂੰ ਹਾਰ ਦਾ ਮੂੰਹ ਵੇਖਣਾ ਪਵੇਗਾ | ਇਸ ਮੌਕੇ ਪੀ. ਏ. ਮੁਖਤਾਰ ਸਿੰਘ, ਓ.ਐੱਸ.ਡੀ. ਗੁਰਜੰਟ ਸਿੰਘ ਸੋਹੀ, ਐੱਸ.ਐੱਚ.ਓ. ਅਰਜਨ ਕੁਮਾਰ, ਸ਼ਹਿਰੀ ਪ੍ਰਧਾਨ ਹਰਪਾਲ ਸਿੰਘ ਸਿੰਧੀ, ਬਲਾਕ ਪ੍ਰਧਾਨ ਸੰਦੀਪ ਸਿੰਘ ਖਹਿਰਾ, ਕੋਆਰਡੀਨੇਟਰ ਗੁਰਪ੍ਰੀਤ ਸਿੰਘ ਸਾਬੀ, ਡਾਇਰੈਕਟਰ ਕੰਵਲਜੀਤ ਸਿੰਘ ਗਿੱਲ, ਚੇਅਰਮੈਨ ਪਿ੍ਥੀਪਾਲ ਸਿੰਘ ਵਾਹਲਾ, ਹਰਪ੍ਰੀਤ ਸਿੰਘ ਰੰਧਾਵਾ, ਸਰਪੰਚ ਬਲਜੀਤ ਸਿੰਘ ਅੜਾਇਆ, ਸਰਪੰਚ ਅੰਮਿ੍ਤਪਾਲ ਸਿੰਘ ਪੰਡੋਰੀ, ਸਰਪੰਚ ਪੰਜਾਬ ਸਿੰਘ ਪਸ਼ੀਆ, ਸਾਬਕਾ ਸਰਪੰਚ ਕਾਬਲ ਸਿੰਘ ਪਸ਼ੀਆ, ਸਰਪੰਚ ਹਰਜੀਤ ਸਿੰਘ ਮਾਛੀਵਹਾਲਾ, ਰਣਜੀਤ ਸਿੰਘ ਬੱਗੂ, ਸੁਖਦੇਵ ਸਿੰਘ ਸੋਹੀ, ਮਾ: ਦਲਬੀਰ ਸਿੰਘ ਸਹਿਜਾਦਾ, ਸਰਪੰਚ ਰਾਜਵਿੰਦਰ ਸਿੰਘ , ਸਾਬਕਾ ਸਰਪੰਚ ਦਲਜੀਤ ਸਿੰਘ ਕਤਲੇ, ਸਰਪੰਚ ਗੁਰਦਿਆਲ ਸਿੰਘ ਜੱਟਾ, ਰਸ਼ਪਾਲ ਸਿੰਘ ਮਾਛੀਵਾਹਲਾ, ਨੰਬਰਦਾਰ ਰਵਿੰਦਰਪਾਲ ਸਿੰਘ ਘੋਨੇਵਾਹਲਾ, ਸਰਪੰਚ ਅਮਰਜੀਤ ਸਿੰਘ ਥੋਬਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਮਜੀਠਾ ਦੀ ਚੋਣ ਵਾਸਤੇ ਆਜ਼ਾਦ ਸਮੇਤ ਵੱਖ-ਵੱਖ ਸਿਆਸੀ ਪਾਰਟੀਆਂ ਦੇ 40 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾ... ਅਗਲੀ ਖ਼ਬਰ ਸ਼ਾਰਟ ਸਰਕਟ ਨਾਲ ਕਰਿਆਨੇ ਦੀ ਦੁਕਾਨ ਨੂੰ ਲੱਗੀ ਅੱਗ, ਲੱਖਾਂ ਦਾ ਨੁਕਸਾਨ <br/>
Ad Position 24