29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਬਾਰ੍ਹਵੀਂ ਜਮਾਤ ਦੇ ਨਤੀਜੇ 'ਚ ਖ਼ਾਲਸਾ ਅਕੈਡਮੀ ਮਹਿਤਾ ਚੌਂਕ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ <br/>

Ad Position 21
No active advertisement
ਖ਼ਾਲਸਾ ਅਕੈਡਮੀ ਮਹਿਤਾ ਚੌਂਕ ਦੇ ਬਹੁਤ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਡਾਇਰੈਕਟਰ/ਪਿ੍ੰਸੀਪਲ ਜਤਿੰਦਰ ਸ਼ਰਮਾ ਅਤੇ ਹੋਰ ਅਧਿਆਪਕ | ਤਸਵੀਰ-ਜਗਦੀਸ਼ ਸਿੰਘ ਬਮਰਾਹ <br/> 16-05-2026
ਚੌਂਕ ਮਹਿਤਾ, 15 ਮਈ (ਜਗਦੀਸ਼ ਸਿੰਘ ਬਮਰਾਹ, ਧਰਮਿੰਦਰ ਸਿੰਘ ਭੰਮਰਾ)–ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਦੀ ਸੁਯੋਗ ਰਹਿਨੁਮਾਈ ਹੇਠ ਚੱਲ ਰਹੇ ਵਿਦਿਅਕ ਅਦਾਰੇ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਦਾ ਸੈਸ਼ਨ 2025-2026 ਦਾ ਸੀ.ਬੀ.ਐੱਸ.ਈ. ਬੋਰਡ ਵਲੋਂ ਬਾਰ੍ਹਵੀਂ ਜਮਾਤ ਦਾ ਐਲਾਨਿਆ ਗਿਆ ਨਤੀਜਾ ਸ਼ਾਨਦਾਰ ਰਿਹਾ | ਖਾਲਸਾ ਅਕੈਡਮੀ ਡਾਇਰੈਕਟਰ/ ਪਿ੍ੰਸੀਪਲ ਡਾ.ਜਤਿੰਦਰ ਸ਼ਰਮਾ ਨੇ ਨਤੀਜੇ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ (ਕਾਮਰਸ ਗਰੁੱਪ) ਦੀ ਹੋਣਹਾਰ ਵਿਦਿਆਰਥਣ ਐਸ਼ਮੀਤ ਕੌਰ 96% ਅੰਕਾਂ ਨਾਲ ਸਕੂਲ ਵਿੱਚੋਂ ਅੱਵਲ ਰਹੀ | ਇਸੇ ਤਰ੍ਹਾਂ ਗੁਰਲੀਨ ਕੌਰ 95% ਅੰਕਾਂ ਨਾਲ ਦੂਸਰੇ ਸਥਾਨ ਤੇ ਅਤੇ ਜਸ਼ਨਪ੍ਰੀਤ ਕੌਰ 90.2% ਅੰਕਾਂ ਨਾਲ ਤੀਸਰੇ ਸਥਾਨ ਤੇ ਰਹੀ | (ਮੈਡੀਕਲ ਅਤੇ ਨਾਨ ਮੈਡੀਕਲ ਗਰੁੱਪ) ਵਿਚੋਂ ਗੁਰਸੀਰਤ ਕੌਰ 93% ਅੰਕਾਂ ਨਾਲ ਅੱਵਲ ਰਹੀ, ਕਿਰਨਦੀਪ ਕੌਰ 84% ਅੰਕਾਂ ਨਾਲ ਦੂਸਰੇ ਸਥਾਨ ਤੇ ਅਤੇ ਰਾਜਦੀਪ ਕੌਰ ਅਤੇ ਹਰਮਿਲਾਪ ਸਿੰਘ 83 ਪ੍ਰਤੀਸ਼ਤ ਅੰਕਾਂ ਨਾਲ ਤੀਸਰੇ ਸਥਾਨ ਤੇ ਰਹੇ | (ਆਰਟਸ ਗਰੁੱਪ) ਵਿੱਚੋਂ ਪ੍ਰਭਦੀਪ ਕੌਰ 88 ਪ੍ਰਤੀਸ਼ਤ ਅੰਕਾਂ ਨਾਲ ਪਹਿਲੇ ਸਥਾਨ ਤੇ ਅਤੇ ਪ੍ਰਭਲੀਨ ਕੌਰ 86% ਅੰਕਾਂ ਨਾਲ ਦੂਸਰੇ ਸਥਾਨ ਅਤੇ ਸੁਖਮਨਪ੍ਰੀਤ ਕੌਰ 80 ਪ੍ਰਤੀਸ਼ਤ ਅੰਕਾਂ ਨਾਲ ਤੀਸਰੇ ਸਥਾਨ ਤੇ ਰਹੀ | ਇਸ ਮੌਕੇ ਖਾਲਸਾ ਅਕੈਡਮੀ ਦੇ ਪਿ੍ੰਸੀਪਲ/ ਡਾਇਰੈਕਟਰ ਡਾ. ਜਤਿੰਦਰ ਸ਼ਰਮਾ, ਡਾਇਰੈਕਟਰ ਹਰਸ਼ਦੀਪ ਸਿੰਘ ਰੰਧਾਵਾ ਅਤੇ ਪਿ੍ੰਸੀਪਲ ਗੁਰਦੀਪ ਸਿੰਘ ਜਲਾਲ ਉਸਮਾ ਨੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਉਨ•ਾਂ ਦੀ ਇਸ ਕਾਮਯਾਬੀ 'ਤੇ ਵਧਾਈ ਦਿੰਦਿਆਂ ਹੋਇਆਂ ਇਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਸਖਤ ਮਿਹਨਤ ਕਰਕੇ ਉੱਚਾ ਮੁਕਾਮ ਹਾਸਿਲ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ | ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਨੂੰ ਇਨ੍ਹਾਂ ਵਾਂਗ ਮਿਹਨਤ ਕਰਕੇ ਕਾਮਯਾਬੀ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਹਰਪਾਲ ਸਿੰਘ ਸਰਕਾਰੀ ਸਕੂਲ ਜੇਠੂਵਾਲ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਬੋਨੀ ਅਜਨਾਲਾ ਦੀ ਅਗਵਾਈ ਹੇਠ ਨਗਰ ਪੰਚਾਇਤ ਅਜਨਾਲਾ ਦੀਆਂ 14 ਵਾਰਡਾਂ ਤੋਂ ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ <br/>...
Ad Position 24