29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਮਨੋਹਰ ਵਾਟਿਕਾ ਪਬਲਿਕ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ <br/>

Ad Position 21
No active advertisement
ਚੰਗੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾ ਕੇ ਸਨਮਾਨ ਕਰਦੇ ਹੋਏ ਪਿ੍ੰਸੀਪਲ ਸਵਿਤਾ ਕਪੂਰ, ਡੀਨ ਨਿਸ਼ਾ ਜੈਨ, ਡਾਇਰੈਕਟਰ ਸੁਰੇਸ਼ ਕੁਮਾਰ ਤੇ ਹੋਰ ਸਟਾਫ਼ ਮੈਂਬਰ | ਤਸਵੀਰ : ਹਰਜਿੰਦਰ ਸਿੰਘ ਕਲੇਰ <br/> 16-05-2026
ਜੰਡਿਆਲਾ ਗੁਰੂ, 15 ਮਈ (ਹਰਜਿੰਦਰ ਸਿੰਘ ਕਲੇਰ)-ਜੰਡਿਆਲਾ ਗੁਰੂ ਦੀ ਪ੍ਰਸਿੱਧ ਸਿੱਖਿਆ ਸੰਸਥਾ ਮਨੋਹਰ ਵਾਟਿਕਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ 10ਵੀਂ ਅਤੇ 12ਵੀਂ ਜਮਾਤ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 100 ਫ਼ੀਸਦੀ ਰਿਹਾ, ਜਿਸ ਨਾਲ ਸਕੂਲ, ਮਾਪਿਆਂ ਤੇ ਜੰਡਿਆਲਾ ਗੁਰੂ ਸ਼ਹਿਰ ਦਾ ਨਾਮ ਰੌਸ਼ਨ ਹੋਇਆ | 10ਵੀਂ ਜਮਾਤ ਵਿਚ ਅਰਸ਼ਪ੍ਰੀਤ ਕੌਰ ਨੇ 612/650 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ | ਇਸ ਤੋਂ ਇਲਾਵਾ ਅਮਿ੍ਤਪਾਲ ਨੇ 609/650, ਅਭੀਜੋਤ ਸਿੰਘ ਨੇ 603/650, ਹਰਾਦਿਆਲ ਸਿੰਘ ਨੇ 602/650, ਮੁਸਕਾਨਦੀਪ ਕੌਰ ਨੇ 594/650, ਅਰਾਧਨਾਪ੍ਰੀਤ ਕੌਰ ਨੇ 590/650 ਅਤੇ ਕੋਮਲ ਨੇ 586/650 ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | 12ਵੀਂ ਜਮਾਤ ਦੇ ਸਾਇੰਸ ਗਰੁੱਪ ਵਿੱਚ ਗੁਰਸਾਹਿਬ ਸਿੰਘ ਨੇ 482/500 ਅੰਕ, ਅਸ਼ਮੀਤ ਕੌਰ ਨੇ 477/500 ਅੰਕ, ਦਿਸ਼ਾਤ ਭਾਸ਼ਕਰ, ਖੁਸ਼ਪ੍ਰੀਤ ਕੌਰ ਅਤੇ ਸ਼ੁਭਰੀਤ ਕੌਰ ਨੇ 466/500 ਅੰਕ, ਜਦਕਿ ਜਰਮਨਜੀਤ ਸਿੰਘ ਨੇ 457/500 ਅੰਕ ਪ੍ਰਾਪਤ ਕੀਤੇ | ਕਾਮਰਸ ਗਰੁੱਪ ਵਿਚ ਗੋਰਿਸ਼ ਦੁੱਗਲ ਨੇ 476/500 ਅੰਕ, ਵਿਯਾ ਢੀਂਗਰਾ ਅਤੇ ਜੀਆ ਨੇ 468/500 ਅੰਕ ਅਤੇ ਸਨਮਪ੍ਰੀਤ ਸਿੰਘ ਨੇ 467/500 ਅੰਕ ਹਾਸਲ ਕੀਤੇ | ਆਰਟਸ ਗਰੁੱਪ ਵਿਚ ਹਰਕੀਰਤ ਸਿੰਘ ਨੇ 466/500 ਅਤੇ ਸਵਰੀਨ ਕੌਰ ਨੇ 453/500 ਅੰਕ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਸਵਿਤਾ ਕਪੂਰ ਅਤੇ ਡੀਨ ਨਿਸ਼ਾ ਜੈਨ ਨੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਬੱਚਿਆਂ, ਮਾਪਿਆਂ ਅਤੇ ਸਟਾਫ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਸਕੂਲ ਦੇ ਵਿਦਿਆਰਥੀ ਹਰ ਖੇਤਰ ਵਿਚ ਆਪਣਾ ਅਤੇ ਸਕੂਲ ਦਾ ਨਾਮ ਰੌਸ਼ਨ ਕਰ ਰਹੇ ਹਨ | ਸਕੂਲ ਦੇ ਡਾਇਰੈਕਟਰ ਸੁਰੇਸ਼ ਕੁਮਾਰ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਭਵਿੱਖ ਵਿਚ ਵੀ ਬੱਚਿਆਂ ਨੂੰ ਸਿੱਖਿਆ ਦੇ ਖੇਤਰ ਵਿਚ ਹੋਰ ਅੱਗੇ ਵਧਣ ਲਈ ਪ੍ਰੇਰਿਤ ਕਰਦਾ ਹੈ |

Ad Position 22
No active advertisement
ਪਿਛਲੀ ਖ਼ਬਰ ਸਾਹਿਬਜ਼ਾਦਾ ਅਜੀਤ ਸਿੰਘ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਸਪਰਿੰਗ ਬਰਡਜ ਸਕੂਲ ਦਾ ਬਾਰਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/>
Ad Position 24