29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸਾਹਿਬਜ਼ਾਦਾ ਅਜੀਤ ਸਿੰਘ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 16-05-2026
ਅਜਨਾਲਾ, 15 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਿਕ ਸ਼ਹਿਰ ਦੇ ਫ਼ਤਿਹਗੜ੍ਹ ਚੂੜੀਆਂ ਰੋਡ 'ਤੇ ਸਥਿਤ ਇਲਾਕੇ ਦੀ ਮੋਹਰੀ ਵਿੱਦਿਅਕ ਸੰਸਥਾ ਸਾਹਿਬਜ਼ਾਦਾ ਅਜੀਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਅਜਨਾਲਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਾਨਦਾਰ ਰਿਹਾ | ਸਕੂਲ ਦੇ ਨਤੀਜੇ ਸੰਬੰਧੀ ਜਾਣਕਾਰੀ ਦਿੰਦਿਆਂ ਐੱਮ. ਡੀ. ਕਰਮਜੀਤ ਕੌਰ ਨਿੱਝਰ ਨੇ ਦੱਸਿਆ ਕਿ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਲਵੀ ਨੇ 93 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਸਕੂਲ ਵਿਚ ਪਹਿਲਾ ਸਥਾਨ ਹਾਸਿਲ ਕੀਤਾ ਜਦਕਿ ਲਵਪ੍ਰੀਤ ਕੌਰ ਨੇ 92.2 ਪ੍ਰਤੀਸ਼ਤ ਲੈ ਕੇ ਦੂਸਰਾ ਅਤੇ ਕੋਮਲਪ੍ਰੀਤ ਕੌਰ ਨੇ 92 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ | ਉਨ੍ਹਾਂ ਅੱਗੇ ਦੱਸਿਆ ਕਿ ਬਲਪ੍ਰੀਤ ਸਿੰਘ ਅਤੇ ਕਰਮਬੀਰ ਸਲਵਾਨ ਨੇ 91 ਪ੍ਰਤੀਸ਼ਤ ਅੰਕ ਲੈ ਕੇ ਤੀਸਰਾ ਸਥਾਨ ਹਾਸਿਲ ਕੀਤਾ | ਐੱਮ. ਡੀ. ਕਰਮਜੀਤ ਕੌਰ ਨਿੱਝਰ ਨੇ ਅੱਗੇ ਦੱਸਿਆ ਕਿ ਬਾਰ੍ਹਵੀਂ ਜਮਾਤ ਦੇ ਸਾਰੇ ਵਿਦਿਆਰਥੀ ਚੰਗੇ ਅੰਕ ਲੈ ਕੇ ਪਾਸ ਹੋਏ ਹਨ | ਇਸ ਮੌਕੇ ਕਰਵਾਏ ਸਾਦੇ ਤੇ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਐੱਮ. ਡੀ. ਕਰਮਜੀਤ ਕੌਰ ਨਿੱਝਰ, ਚੇਅਰਮੈਨ ਹਰਿੰਦਰਬੀਰ ਸਿੰਘ ਨਿੱਝਰ, ਵਾਈਸ ਚੇਅਰਮੈਨ ਐਡਵੋਕੇਟ ਗੁਰਿੰਦਰਬੀਰ ਸਿੰਘ ਨਿੱਝਰ, ਪਿ੍ੰ: ਗੁਰਪ੍ਰੀਤ ਕੌਰ ਤੇ ਵਾਈਸ ਪਿ੍ੰ: ਲਵਨੀਤ ਕੌਰ ਨਿੱਝਰ ਵਲੋਂ ਚੰਗੇ ਅੰਕ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਅਤੇ ਉਨ੍ਹਾਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਮੈਡਮ ਮੀਰਾ ਕਾਲੀਆ, ਮਨਪ੍ਰੀਤ ਕੌਰ ਸਿੱਧੂ, ਪ੍ਰੀਆ ਸ਼ਰਮਾ, ਪ੍ਰਭਦੀਪ ਕੌਰ, ਲਵਲ ਸ਼ਰਮਾ, ਪ੍ਰਭਜੀਤ ਸਿੰਘ ਅਤੇ ਕੁਲਵਿੰਦਰ ਕੌਰ ਆਦਿ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਬਲਿਕ ਸਕੂਲ ਰਮਦਾਸ ਦਾ ਨਤੀਜਾ 100 ਫ਼ੀਸਦੀ ਰਿਹਾ <br/> ਅਗਲੀ ਖ਼ਬਰ ਮਨੋਹਰ ਵਾਟਿਕਾ ਪਬਲਿਕ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ <br/>
Ad Position 24