29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਰਾਜਾ ਵੜਿੰਗ ਤੇ ਭੁਪੇਸ਼ ਬਘੇਲ ਵਲੋਂ ਕਾਂਗਰਸ 'ਚ 60% ਟਿਕਟਾਂ ਨਵੇਂ ਚਿਹਰਿਆਂ ਨੂੰ ਦੇਣ ਦੇ ਐਲਾਨ ਦਾ ਕਾਂਗਰਸੀ ਆਗੂਆਂ ਕੀਤਾ ਸਵਾਗਤ <br/>

Ad Position 21
No active advertisement
ਅਜੀਤ ਡੈਸਕ 16-05-2026
ਬਾਬਾ ਬਕਾਲਾ ਸਾਹਿਬ, 15 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵਲੋਂ 60 ਫ਼ੀਸਦੀ ਟਿਕਟਾਂ ਨਵੇਂ ਚਿਹਰਿਆਂ ਨੂੰ ਦੇਣ ਵਾਲੇ ਬਿਆਨ ਦਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਬਿਆਨ 'ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂਆਂ, ਚੇਅਰਮੈਨ ਵਰਿੰਦਰ ਸਿੰਘ ਵਿੱਕੀ ਭਿੰਡਰ, ਰਵਿੰਦਰ ਸਿੰਘ ਰਵੀ ਚੀਮਾਂ ਉੱਪ ਪ੍ਰਧਾਨ ਕਿਸਾਨ ਕਾਂਗਰਸ ਪੰਜਾਬ, ਯੁੱਧਵੀਰ ਸਿੰਘ ਸਰਲੀ ਉੱਪ ਪ੍ਰਧਾਨ ਜ਼ਿਲ੍ਹਾ ਕਾਂਗਰਸ ਤਰਨ ਤਾਰਨ ਅਤੇ ਅਰਜਨਬੀਰ ਸਿੰਘ ਸਰਾਂ ਉੱਪ ਪ੍ਰਧਾਨ ਜ਼ਿਲ੍ਹਾ ਕਾਂਗਰਸ ਤਰਨ ਤਾਰਨ ਆਦਿ ਨੇੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਹੈ ਕਿ ਪੰਜਾਬ ਵਿਚ ਬਹੁਤੀ ਥਾਈਾ ਕਾਂਗਰਸੀ ਵਰਕਰ ਪੁਰਾਣਿਆਂ ਚਿਹਰਿਆਂ ਤੋਂ ਕਾਫ਼ੀ ਖਫ਼ਾ ਨਜ਼ਰ ਆ ਰਹੇ ਹਨ ਅਤੇ ਪੰਜਾਬ ਨੂੰ ਨਵੀਆਂ ਲੀਹਾਂ 'ਤੇ ਲਿਆਉਣ ਲਈ ਨਵੇਂ ਚਿਹਰਿਆਂ ਨੂੰ ਅੱਗੇ ਲਿਆਉਣਾ ਬੇਹੱਦ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਕਈ ਹਲਕਿਆਂ ਵਿਚ ਚੱਲ ਰਹੀ ਧੜੇਬੰਦੀ ਅਤੇ ਖਿੱਚੋਤਾਣ ਖਤਮ ਹੋਵੇਗੀ, ਉਥੇ ਜ਼ਮੀਨੀ ਪੱਧਰ 'ਤੇ ਕਾਂਗਰਸ ਹੋਰ ਵੀ ਮਜ਼ਬੂਤ ਹੋਵੇਗੀ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ, ਮਾ: ਸੰਤੋਖ ਸਿੰਘ ਚੀਮਾਂ ਬਲਾਕ ਪ੍ਰਧਾਨ, ਸਰਪੰਚ ਹਰਜਿੰਦਰ ਸਿੰਘ ਰਾਮਪੁਰ, ਰੋਬਿਨ ਮਾਨ ਪ੍ਰਧਾਨ, ਰਜਿੰਦਰ ਕਾਲੀਆ ਸਾਬਕਾ ਪ੍ਰਧਾਨ, ਸੁਰਜਨ ਸਿੰਘ ਸੋਨੂੰ ਭਲ਼ਾਈਪੁਰ, ਜਸਪੁਨੀਤ ਸਿੰਘ ਸਰਪੰਚ ਭਿੰਡਰ, ਗੁਰਵਿੰਦਰ ਸਿੰਘ ਚੀਮਾ, ਅਮਰੀਕ ਸਿੰਘ, ਸੁਖਵਿੰਦਰ ਸਿੰਘ ਲਾਡੀ ਸਾਬਕਾ ਸਰਪੰਚ ਸੱਤੋਵਾਲ, ਸ਼ਮਸ਼ੇਰ ਸਿੰਘ ਸਰਪੰਚ, ਗੁਰਜੀਤ ਸਿੰਘ ਸਰਪੰਚ, ਸਾਹਿਬ ਸਿੰਘ ਸਰਪੰਚ, ਨਵਦੀਪ ਸਿੰਘ ਬੱਲ ਭੋਰਛੀ, ਬਲਜੀਤ ਸਿੰਘ ਮੱਲਾ, ਕੁਲਵੰਤ ਸਿੰਘ ਏਕਲਗੱਡਾ, ਬਲਰਾਜ ਸਿੰਘ, ਜੇ.ਪੀ, ਸਰਪੰਚ, ਸੁਖਮਨ ਸਰਪੰਚ, ਸੋਨੀ ਸਰਪੰਚ, ਤਜਿੰਦਰ ਸਿੰਘ ਸ਼ਾਹ, ਜਸਵਿੰਦਰ ਸਿੰਘ ਸ਼ਾਹ, ਦੀਦਾਰ ਸਿੰਘ ਸਰਪੰਚ, ਯੁੱਧਬੀਰ ਸਿੰਘ ਸਰਪੰਚ, ਜਗਤਾਰ ਸਿੰਘ ਤਿੰਮੋਵਾਲ, ਪਰਮਜੀਤ ਸਿੰਘ ਸਰਪੰਚ, ਪਲਵਿੰਦਰ ਸਿੰਘ ਪੱਪਾ, ਬਲਵਿੰਦਰ ਸਿੰਘ ਸਰਪੰਚ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਹਾਰਾਜਾ ਸਪੋਰਟਸ ਅਕੈਡਮੀ ਲੱਧੇਵਾਲ ਨੇ ਸ਼ਾਮ ਵਾਲੇ ਪਹਿਲੇ ਕਿ੍ਕਟ ਬੈਚ ਦਾ ਕੀਤਾ ਰਸਮੀ ਉਦਘਾਟਨ <br/> ਅਗਲੀ ਖ਼ਬਰ ਸਮਾਜ ਸੁਧਾਰ ਲਹਿਰ ਪੰਜਾਬ ਨੇ ਕਾਪੀਆਂ ਦਾ ਲੰਗਰ ਲਗਾਇਆ <br/>
Ad Position 24