29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਖ਼ਾਲਸਾ ਕਾਲਜੀਏਟ ਸਕੂਲ ਮਹਿਤਾ ਦੇ ਵਿਦਿਆਰਥੀਆਂ ਨੇ 10ਵੀਂ ਦੇ ਨਤੀਜਿਆਂ 'ਚ ਮਾਰੀਆਂ ਮੱਲਾਂ <br/>

Ad Position 21
No active advertisement
ਖ਼ਾਲਸਾ ਕਾਲਜ ਸਕੂਲ ਦੇ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਾਉਂਦੇ ਹੋਏ ਪਿ੍ੰਸੀਪਲ ਗੁਰਦੀਪ ਸਿੰਘ ਜਲਾਲ ਸਮਾਨ ਤੇ ਹੋਰ ਅਧਿਆਪਕ | ਤਸਵੀਰ-ਜਗਦੀਸ਼ ਸਿੰਘ ਬਮਰਾਹ <br/> 16-05-2026
ਚੌਕ ਮਹਿਤਾ, 15 ਮਈ (ਜਗਦੀਸ਼ ਸਿੰਘ ਬਮਰਾਹ)-ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸ਼੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੇ ਵਿਦਿਅਕ ਅਦਾਰੇ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਕਾਲਜੀਏਟ ਸਕੂਲ ਮਹਿਤਾ ਦੇ ਵਿਦਿਆਰਥੀਆਂ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਰਿਹਾ | ਜਿਸ ਵਿਚ ਗੁਰਲੀਨ ਕੌਰ, ਸਿਮਰਨਜੀਤ ਕੌਰ ਤੇ ਅਕਾਸ਼ਦੀਪ ਸਿੰਘ , ਅਨਮੋਲਪ੍ਰੀਤ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਸਰਾ ਸਥਾਨ ਹਾਸਿਲ ਕੀਤਾ | ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕਰਕੇ ਮਾਪਿਆਂ ਤੇ ਸਕੂਲ ਦਾ ਨਾਮ ਰੌਸ਼ਨ ਕੀਤਾ | ਇਸ ਮੌਕੇ ਪਿ੍ੰਸੀਪਲ ਗੁਰਦੀਪ ਸਿੰਘ ਜਲਾਲ ਉਸਮਾ ਨੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਕਠਿਨ ਮਿਹਨਤ, ਅਨੁਸ਼ਾਸਨ ਅਤੇ ਅਧਿਆਪਕਾਂ ਦੀ ਯੋਗ ਰਹਿਨੁਮਾਈ ਦਾ ਨਤੀਜਾ ਹਨ | ਉਨ੍ਹਾਂ ਨੇ ਕਿਹਾ ਕਿ ਸਕੂਲ ਹਮੇਸ਼ਾਂ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਦੇਣ ਲਈ ਵਚਨਬੱਧ ਹੈ | ਉਨ੍ਹਾਂ ਅੱਗੇ ਕਿਹਾ ਕਿ ਅੱਜ ਦੇ ਮੁਕਾਬਲੇ ਦੇ ਯੁੱਗ ਵਿਚ ਸਫਲਤਾ ਹਾਸਲ ਕਰਨ ਲਈ ਲਗਾਤਾਰ ਮਿਹਨਤ ਅਤੇ ਸਕਾਰਾਤਮਕ ਸੋਚ ਬਹੁਤ ਜ਼ਰੂਰੀ ਹੈ | ਸਕੂਲ ਦੇ ਅਧਿਆਪਕਾਂ ਵਲੋਂ ਵੀ ਵਿਦਿਆਰਥੀਆਂ ਦੀ ਇਸ ਉਪਲਬਧੀ 'ਤੇ ਖੁਸ਼ੀ ਪ੍ਰਗਟਾਈ ਗਈ | ਇਸ ਮੌਕੇ 'ਤੇ ਪਿ੍ੰਸੀਪਲ ਗੁਰਦੀਪ ਸਿੰਘ ਜਲਾਲ ਉਸਮਾ, ਪਿ੍ੰਸੀਪਲ ਹਰਸ਼ਦੀਪ ਸਿੰਘ ਰੰਧਾਵਾ, ਪਿ੍ੰਸੀਪਲ ਜਤਿੰਦਰ ਸ਼ਰਮਾ, ਸੁਖਦੇਵ ਸਿੰਘ, ਸੁਖਜੀਤ ਸਿੰਘ, ਕੁਲਦੀਪ ਕੌਰ ਅਤੇ ਸਮੂਹ ਸਟਾਫ ਨੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਹਿੰਦ ਦੀ ਚਾਦਰ ਬਿਰਧ ਆਸ਼ਰਮ ਵਿਖੇ ਗੀਤ 'ਖਿੱਚੀ ਚਲੋ ਕੱਤੀਆਂ' ਦੀ ਸ਼ੂਟਿੰਗ <br/> ਅਗਲੀ ਖ਼ਬਰ ਅਮਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖੱਬੇ ਰਾਜਪੂਤਾਂ ਦਸਵੀਂ ਦਾ ਸ਼ਾਨਦਾਰ ਨਤੀਜਾ <br/>
Ad Position 24