ਬਾਬਾ ਬਕਾਲਾ ਸਾਹਿਬ, 15 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-'ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੱਢੀ ਗਈ 'ਸ਼ੁਕਰਾਨਾ ਯਾਤਰਾ' ਦਾ ਨਵਾਂ ਢੰਗ ਰਚਿਆ ਪਰ ਇਸ ਯਾਤਰਾ ਦੌਰਾਨ ਉਸ ਨੂੰ ਵੱਡੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਅਤੇ ਲੋਕਾਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਤੇ ਉਸ ਦੀ ਸਰਕਾਰ ਨੂੰ ਲਾਹਨਤਾਂ ਪਾਈਆਂ ਗਈਆਂ |' ਇਹ ਪ੍ਰਗਟਾਵਾ ਹਲਕਾ ਬਾਬਾ ਬਕਾਲਾ ਸਾਹਿਬ ਤੋਂ 'ਅਕਾਲੀ ਦਲ ਵਾਰਿਸ ਪੰਜਾਬ ਦੇ' ਹਲਕਾ ਇੰਚਾਰਜ ਭਾਈ ਸਰਬਜੀਤ ਸਿੰਘ ਖਾਨਪੁਰ ਨੇ ਕੀਤਾ | ਉਨ੍ਹਾਂ ਕਿਹਾ ਕਿ ਹਲਕਾ ਬਾਬਾ ਬਕਾਲਾ ਸਾਹਿਬ ਵਿਚ 'ਸ਼ੁਕਰਾਨਾ ਯਾਤਰਾ' ਦੌਰਾਨ, ਜਦੋਂ ਪੰਜਾਬ ਦੇ ਲੋਕਾਂ ਨੇ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਦੀ ਰਿਹਾਈ ਅਤੇ ਭਾਈ ਅੰਮਿ੍ਤਪਾਲ ਸਿੰਘ ਦੇ ਮਾਤਾ ਬੀਬੀ ਬਲਵਿੰਦਰ ਕੌਰ ਨੇ ਭਗਵੰਤ ਮਾਨ ਦਾ ਹੱਥ ਫੜ ਕੇ ਪੰਜਾਬ ਦੀਆਂ ਮਾਵਾਂ ਦੇ ਦਰਦ ਭਰੇ ਸਵਾਲ ਉਸਦੇ ਸਾਹਮਣੇ ਰੱਖ ਦਿੱਤੇ ਤਾਂ ਭਗਵੰਤ ਮਾਨ ਦੇ ਹੋਸ਼ ਉੱਡ ਗਏ ਤੇ ਉਹ ਸਵਾਲਾਂ ਤੋਂ ਭੱਜਦਾ ਨਜ਼ਰ ਆਇਆ |