28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸ਼੍ਰੋਮਣੀ ਅਕਾਲੀ ਦਲ ਵਲੋਂ ਕਣਕ ਸੜਨ ਨਾਲ ਪ੍ਰਭਾਵਿਤ ਹੋਏ ਕਿਸਾਨਾਂ ਦੀ ਮਦਦ <br/>

Ad Position 21
No active advertisement
ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਤੇਜ ਇਕਬਾਲ ਸਿੰਘ ਮੁਹਾਰ ਅਤੇ ਪਾਰਟੀ ਵਰਕਰ ਕਿਸਾਨਾਂ ਦੀ ਮਦਦ ਲਈ ਕਣਕ ਇਕੱਠੀ ਕਰਦੇ ਹੋਏ | ਤਸਵੀਰ : ਗੁਰਵਿੰਦਰ ਸਿੰਘ ਛੀਨਾ <br/> 16-05-2026
ਓਠੀਆਂ, 15 ਮਈ (ਗੁਰਵਿੰਦਰ ਸਿੰਘ ਛੀਨਾ)-ਪਿਛਲੇ ਸਾਲ ਪੰਜਾਬ ਵਿਚ ਆਏ ਹੜਾਂ ਅਤੇ ਹੋਰ ਸਮੱਸਿਆਵਾਂ ਨਾਲ ਘਿਰੇ ਕਿਸਾਨਾਂ ਦੀ ਮਦਦ ਸ਼੍ਰੋਮਣੀ ਅਕਾਲੀ ਦਲ ਪਾਰਟੀ ਤਨ ਮਨ ਨਾਲ ਕਰ ਰਹੀ ਹੈ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ 'ਤੇ ਕਿਸਾਨਾਂ ਦੀ ਮਦਦ ਲਈ ਪੰਜਾਬ ਦੇ ਵੱਖ-ਵੱਖ ਹਲਕਿਆਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜਾਂ ਵਲੋਂ ਆਪਣੇ ਵਰਕਰਾਂ ਨਾਲ ਕਿਸਾਨਾਂ ਲਈ ਕਣਕ ਇਕੱਠੀ ਕੀਤੀ ਜਾ ਰਹੀ ਹੈ | ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵੀਰ ਸਿੰਘ ਲੋਪੋਕੇ ਦੇ ਨਿਰਦੇਸ਼ਾਂ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਸਾਬਕਾ ਸਰਪੰਚ ਤੇਜਇਕਬਾਲ ਸਿੰਘ ਮੁਹਾਰ ਆਪਣੇ ਪਾਰਟੀ ਵਰਕਰਾਂ ਨਾਲ ਅੱਜ ਹਲਕਾ ਰਾਜਾਸਾਂਸੀ ਦੇ ਵੱਖ ਵੱਖ ਪਿੰਡਾਂ 'ਚ ਜਾ ਕੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨਾਲ ਕਣਕ ਇਕੱਠੀ ਕੀਤੀ ਅਤੇ ਉਨ੍ਹਾਂ ਨੇ ਇਸ ਸੰਬੰਧੀ 'ਅਜੀਤ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜਿਸ ਤਰ੍ਹਾਂ ਹੜ੍ਹਾਂ 'ਚ ਕਿਸਾਨਾਂ ਦੀ ਮਦਦ ਕੀਤੀ ਇਸੇ ਤਰ੍ਹਾਂ ਹੀ ਕਣਕ ਦੇ ਸੀਜ਼ਨ ਵਿਚ ਕਈ ਕਿਸਾਨਾਂ ਦੀਆਂ ਕਣਕਾਂ ਸੜ ਗਈ ਅਤੇ ਕਈ ਹੋਰ ਸਮੱਸਿਆ ਵਿਚ ਫਸ ਗਏ ਸਨ | ਕਿਸਾਨਾਂ ਦੀ ਹਿਤੈਸ਼ੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਪਾਰਟੀ ਉਨ੍ਹਾਂ ਦੀ ਮਦਦ ਕਰਨ ਲਈ ਅੱਜ ਉਨ੍ਹਾਂ ਦੇ ਹੁਕਮਾਂ 'ਤੇ ਹਲਕੇ ਦੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਕਿਸਾਨਾਂ ਦੀ ਤਨ ਮਨ ਨਾਲ ਮਦਦ ਕਰ ਰਹੇ ਹਨ | ਇਸ ਮੌਕੇ ਸਾਬਕਾ ਸਰਪੰਚ ਜਸਵਿੰਦਰ ਸਿੰਘ ਉਮਰਪੁਰਾ, ਸਾਬਕਾ ਸਰਪੰਚ ਸਰਬਜੀਤ ਸਿੰਘ ਈਸਾਪੁਰ, ਅਜੀਤ ਸਿੰਘ ਮੁਹਾਰ, ਸਾਬਕਾ ਸਰਪੰਚ ਰਛਪਾਲ ਸਿੰਘ ਧਾਲੀਵਾਲ, ਸੁਖਦੇਵ ਸਿੰਘ ਰੱਖ ਓਠੀਆਂ, ਜਗਜੀਤ ਸਿੰਘ ਰੱਖ ਓਠੀਆਂ, ਸਾਬਕਾ ਸਰਪੰਚ ਭਗਤ ਸਿੰਘ ਝੰਜੋਟੀ, ਸਾਬਕਾ ਸਰਪੰਚ ਗੁਰਮੁਖ ਸਿੰਘ ਲੱਲਾ, ਬਲਜਿੰਦਰ ਸਿੰਘ, ਬੱਬੂ ਚੈਨਪੁਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਾਬਾ ਖੜਕ ਸਿੰਘ ਤੇ ਬਾਬਾ ਦਰਸ਼ਨ ਸਿੰਘ ਦੀ ਬਰਸੀ ਸੰਬੰਧੀ ਮੀਟਿੰਗ 17 ਨੂੰ - ਬਾਬਾ ਭੋਲਾ ਸਿੰਘ <br/> ਅਗਲੀ ਖ਼ਬਰ ਸ਼ਹੀਦ ਹਰਪਾਲ ਸਿੰਘ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਵਲੋਂ ਪੁਜ਼ੀਸ਼ਨਾਂ ਹਾਸਿਲ ਕਰਨ 'ਤੇ ਕੀਤਾ ਸਨਮਾਨਿਤ <br/>
Ad Position 24