29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਨਗਰ ਪੰਚਾਇਤ ਰਈਆ ਦੀਆਂ ਚੋਣਾਂ ਵਿਚ ਕਾਂਗਰਸੀ ਉਮੀਦਵਾਰਾਂ ਦੀ ਜਿੱਤ ਪੱਕੀ-ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ

Ad Position 21
No active advertisement
ਅਜੀਤ ਡੈਸਕ 18-05-2026

ਬਾਬਾ ਬਕਾਲਾ ਸਾਹਿਬ, 17 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-'ਪੰਜਾਬ ਵਿਚ ਆਮ ਆਦਮੀ ਪਾਰਟੀ ਦੀਆਂ ਲੋਕ ਮਾਰੂ ਅਤੇ ਗਲਤ ਨੀਤੀਆਂ ਤੋਂ ਹੁਣ 'ਆਪ' ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ ਅਤੇ ਲੋਕ ਹੁਣ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣ ਲਈ ਉਤਾਵਲੇ ਹਨ, ਨਗਰ ਪੰਚਾਇਤ ਚੋਣਾਂ ਵਿਚ ਕਾਂਗਰਸ ਪਾਰਟੀ ਨਗਰ ਪੰਚਾਇਤ ਰਈਆ ਦੀਆਂ 13 ਵਾਰਡਾਂ 'ਚੋਂ ਹੀ ਸ਼ਾਨ ਨਾਲ ਜਿੱਤ ਪ੍ਰਾਪਤ ਕਰੇਗੀ |' ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸਾਬਕਾ ਵਿਧਾਇਕ ਸ: ਸੰਤੋਖ ਸਿੰਘ ਭਲਾਈਪੁਰ ਨੇ ਤਹਿਸੀਲ ਕੰਪਲੈਕਸ ਬਾਬਾ ਬਕਾਲਾ ਸਾਹਿਬ ਵਿਖੇ 13 ਵਾਰਡਾਂ ਤੋਂ ਕਾਂਗਰਸ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਹੁਣ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਵਿਚ ਕਾਂਗਰਸ ਜਿੱਤ ਦਾ ਪਰਚਮ ਲਹਿਰਾਵੇਗੀ | ਇਸ ਮੌਕੇ ਉਨ੍ਹਾਂ ਦੇ ਨਾਲ ਵਾਰਡ ਨੰ: 1 ਤੋਂ ਸ੍ਰੀਮਤੀ ਜਸਬੀਰ ਕੌਰ, ਵਾਰਡ ਨੰ: 2 ਤੋਂ ਤਰਸੇਮ ਸਿੰਘ, ਵਾਰਡ ਨੰ: 3 ਤੋਂ ਜਗਤਾਰ ਸਿੰਘ ਸਾ: ਐਮ.ਸੀ., ਵਾਰਡ ਨੰ: 4 ਤੋਂ ਨਰੇਸ਼ ਕੁਮਾਰ, ਵਾਰਡ ਨੰ: 5 ਤੋਂ ਸ੍ਰੀਮਤੀ ਪ੍ਰਭਜੋਤ ਕੌਰ, ਵਾਰਡ ਨੰ: 6 ਤੋਂ ਮਨਪ੍ਰੀਤ ਸਿੰਘ ਸ਼ੇਰਗਿੱਲ, ਵਾਰਡ ਨੰ: 7 ਤੋਂ ਬੀਬੀ ਪਲਵਿੰਦਰ ਕੌਰ ਪਤਨੀ ਗੁਰਮੇਜ ਸਿੰਘ ਚੀਮਾਂ, ਵਾਰਡ ਨੰ: 8 ਤੋਂ ਗੁਰਦਿਆਲ ਸਿੰਘ ਕੰਗ ਬੁਟਾਰੀ, ਵਾਰਡ ਨੰ: 9 ਤੋਂ ਸ੍ਰੀਮਤੀ ਰੇਨੂੰ ਬਾਲਾ ਕੌੜਾ ਪਤਨੀ ਕਸ਼ਮੀਰੀ ਲਾਲ, ਵਾਰਡ ਨੰ: 10 ਤੋਂ ਸ: ਗੁਰਦੀਪ ਸਿੰਘ ਸਾਬਕਾ ਕੌਂਸਲਰ, ਵਾਰਡ ਨੰ: 11 ਤੋਂ ਸ੍ਰੀਮਤੀ ਹਰਪ੍ਰੀਤ ਕੌਰ ਅਤੇ ਵਾਰਡ ਨੰ: 12 ਤੋਂ ਸ੍ਰੀ ਰੌਬਿਨ ਮਾਨ (ਮੌਜੂਦਾ ਪ੍ਰਧਾਨ ਨਗਰ ਪੰਚਾਇਤ) ਅਤੇ ਵਾਰਡ ਨੰ: 13 ਤੋਂ ਸ੍ਰੀਮਤੀ ਰਜਵੰਤ ਕੌਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਗਰ ਪੰਚਾਇਤ ਅਜਨਾਲਾ ਲਈ 125 ਅਤੇ ਨਗਰ ਕੌਂਸਲ ਰਮਦਾਸ ਲਈ 90 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਕਰਵਾਏ ਦਾਖ਼ਲ ਅਗਲੀ ਖ਼ਬਰ ਪਿੰਡ ਢੱਡੇ ਦੇ ਸੜਕ ਕਿਨਾਰੇ ਲੱਗੇ ਸੈਂਕੜੇ ਸਫੈਦੇ ਤੇ ਹੋਰ ਬੂਟੇ ਕੱਟਣ ਦਾ ਮਾਮਲਾ ਭਖਿਆ
Ad Position 24