18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਟਰੱਕ ਤੇ ਮੋਟਰਸਾਈਕਲ ਦੀ ਟੱਕਰ 'ਚ ਦੋ ਮੋਟਰਸਾਈਕਲ ਸਵਾਰ ਜ਼ਖ਼ਮੀ <br/>

Ad Position 21
No active advertisement
ਅਜੀਤ ਡੈਸਕ 19-05-2026
ਰਈਆ, 18 ਮਈ (ਸ਼ਰਨਬੀਰ ਸਿੰਘ ਕੰਗ)-ਮੋੜ ਚੀਮਾਬਾਠ ਨੈਸ਼ਨਲ ਹਾਈਵੇਅ 'ਤੇ ਇਕ ਟਰੱਕ ਅਤੇ ਮੋਟਰਸਾਈਕਲ ਵਿਚਕਾਰ ਹੋਈ ਜ਼ੋਰਦਾਰ ਟੱਕਰ ਵਿਚ ਮੋਟਰਸਾਈਕਲ ਸਵਾਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਇਹ ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਬੁਰੀ ਤਰ੍ਹਾਂ ਨੁਕਸਾਨਿਆ ਗਿਆ | ਮਿਲੀ ਜਾਣਕਾਰੀ ਅਨੁਸਾਰ ਇਕ ਟਰੱਕ ਪੀ ਬੀ 02 ਏ ਐੱਮ 9617 ਜੋ ਚੀਮਾਬਾਠ ਵਾਲੀ ਸਾਇਡ ਤੋਂ ਆ ਰਿਹਾ ਸੀ ਜਦੋਂ ਟਰੱਕ ਹਾਈਵੇ 'ਤੇ ਪਹੁੰਚਿਆਂ ਤਾਂ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਨੂੰ ਆਪਣੀ ਲਪੇਟ ਵਿਚ ਲੈ ਲਿਆ | ਟੱਕਰ ਲੱਗਣ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨ ਸੜਕ 'ਤੇ ਦੂਰ ਜਾ ਡਿੱਗੇ ਅਤੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ | ਇਸ ਹਾਦਸੇ ਤੋਂ ਤੁਰੰਤ ਬਾਅਦ ਹਾਈਵੇ ਪੁਲਿਸ ਬਲਜੀਤ ਸਿੰਘ ਤੇ ਕੁਲਵਿੰਦਰ ਸਿੰਘ ਮੌਕੇ 'ਤੇ ਪਹੁੰਚੇ | ਪੁਲਿਸ ਨੇ ਤਤਪਰਤਾ ਦਿਖਾਉਂਦੇ ਹੋਏ ਜ਼ਖ਼ਮੀ ਨੌਜਵਾਨਾਂ ਨੂੰ ਆਪਣੀ ਗੱਡੀ ਰਾਹੀਂ ਨਜ਼ਦੀਕੀ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ, ਜਿੱਥੇ ਡਾਕਟਰਾਂ ਵਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ | ਹਾਦਸੇ ਤੋਂ ਫ਼ੌਰਨ ਬਾਅਦ ਟਰੱਕ ਡਰਾਈਵਰ ਮੌਕੇ ਦਾ ਫ਼ਾਇਦਾ ਉਠਾ ਕੇ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ | ਪੁਲਿਸ ਨੇ ਟਰੱਕ ਨੂੰ ਕਬਜ਼ੇ ਵਿਚ ਲੈ ਕੇ ਅਣਪਛਾਤੇ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਉਸ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਹਿਲਿੰਗਡਨ ਕੌਂਸਲ 'ਚ ਵਿਰੋਧੀ ਧਿਰ ਲੇਬਰ ਗਰੁੱਪ ਦੇ ਤਿੰਨ ਉੱਚ ਅਹੁਦੇ ਪੰਜਾਬੀਆਂ ਨੂੰ ਮਿਲੇ ਅਗਲੀ ਖ਼ਬਰ ਜੀ.ਆਰ.ਡੀ. ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਗਤਕਾ ਚੈਂਪੀਅਨਸ਼ਿਪ 'ਚ ਝੰਡੇ ਗੱਡੇ <br/>
Ad Position 24