17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਭਾਜਪਾ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਦੀ ਹੈ ਤੇ ਉਨ੍ਹਾਂ ਨੂੰ ਹੱਲ ਕਰਨ ਲਈ ਵਚਨਬੱਧ ਹੈ-ਤਰੁੱਨ ਚੁੱਘ <br/>

Ad Position 21
No active advertisement
ਅਜੀਤ ਡੈਸਕ 19-05-2026
ਮਜੀਠਾ, 18 ਮਈ (ਜਗਤਾਰ ਸਿੰਘ ਸਹਿਮੀ, ਮਨਿੰਦਰ ਸਿੰਘ ਸੋਖੀ)-ਕਸਬਾ ਮਜੀਠਾ ਵਿਚ ਨਗਰ ਕੌਂਸਲ ਚੋਣਾਂ ਜਿੱਤਣ ਲਈ ਭਾਰਤੀ ਜਨਤਾ ਪਾਰਟੀ ਨੇ ਵੀ ਹਲਕਾ ਇੰਚਾਰਜ ਪ੍ਰਦੀਪ ਸਿੰਘ ਭੁੱਲਰ ਦੀ ਅਗਵਾਈ ਹੇਠ ਪ੍ਰਚਾਰ ਸ਼ੁੂਰ ਕਰ ਦਿੱਤਾ ਹੈ, ਜਿੱਸ ਲਈ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁੱਨ ਚੁੱਗ ਅੱਜ ਮਜੀਠਾ ਪਹੁੰਚੇ ਅਤੇ ਆਪਣੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਲਈ ਜਨ ਸਭਾਵਾਂ ਨੂੰ ਸੰਬੋਧਨ ਕੀਤਾ | ਇਸ ਲੜੀ ਤਹਿਤ ਵਾਰਡ ਨੰਬਰ ਇਕ ਵਿਚ ਉਮੀਦਵਾਰ ਰਮਨਦੀਪ ਕੌਰ ਦੇ ਘਰ ਇਕ ਵੱਡੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਤਰੁੱਨ ਚੁੱਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਚਲਾਈਆਂ ਗਈਆਂ ਲੋਕ ਭਲਾਈ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਗਰੀਬ, ਕਿਸਾਨ ਅਤੇ ਅÏਰਤਾਂ ਲਈ ਬਹੁਤ ਵੱਡੀਆਂ ਯੋਜਨਾਵਾਂ ਚਲਾਈਆਂ ਹਨ, ਜਿਨ੍ਹਾਂ ਦਾ ਦੇਸ਼ ਭਰ ਵਿਚ ਲੋਕਾਂ ਨੇ ਲਾਹਾ ਲਿਆਂ ਹੈ, ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਿਕਾਸ ਦੀ ਲਹਿਰ ਨੂੰ ਮਜੀਠਾ ਵਿਚ ਵੀ ਲਿਆਉਣ ਲਈ ਭਾਜਪਾ ਉਮੀਦਵਾਰਾਂ ਨੂੰ ਵੋਟਾਂ ਦੇ ਕੇ ਜਿਤਾਉਣ | ਇਸ ਮੌਕੇ ਰਮਨਦੀਪ ਕੌਰ, ਮਨਜੀਤ ਸਿੰਘ ਮੰਨਾ ਸਾਬਕਾ ਜ਼ਿਲ੍ਹਾ ਪ੍ਰਧਾਨ, ਹਰਦਿਆਲ ਸਿੰਘ ਇਲੈਕਸ਼ਨ ਇੰਚਾਰਜ, ਗੋਲਡੀ ਚੌਹਾਨ, ਕ੍ਰਿਪਾਲ ਸਿੰਘ ਬਿੱਕਾ, ਜਗਦੀਪ ਸਿੰਘ, ਸਰਬਜੀਤ ਕੌਰ, ਰਮੇਸ਼ ਸਿੰਘ, ਮੇਜਰ ਸਿੰਘ, ਰਕੇਸ਼ ਪੱਪਾ, ਕਵਰ ਸ਼ੇਰ ਸਿੰਘ, ਗੁਰਮੁੱਖ ਸਿੰਘ, ਸੋਨੂੰ ਰਾਮ ਦੀਵਾਲੀ, ਜੋਗਾ ਸਿੰਘ, ਵਰਿੰਦਰ ਸਿੰਘ ਆਦਿ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਗਰ ਪੰਚਾਇਤ ਚੋਣਾਂ ਅਮਨ ਅਮਾਨ ਨਾਲ ਕਰਵਾਏ ਜਾਣ ਲਈ ਪੁਲਿਸ ਪ੍ਰਸ਼ਾਸਨ ਵਚਨਬੱਧ-ਡੀ.ਐੱਸ.ਪੀ. <br/> ਅਗਲੀ ਖ਼ਬਰ ਨਗਰ ਕੌਂਸਲ ਮਜੀਠਾ ਦੀਆਂ ਚੋਣਾਂ ਸੰਬੰਧੀ ਇਤਰਾਜ਼ ਤੇ ਪੜਤਾਲ 'ਚ ਸ਼ਾਮਿਲ ਹੋਣ ਤੋਂ ਰੋਕਣ 'ਤੇ ਵਿਰੋਧੀ ਧਿਰਾਂ ਨੇ ਲਗਾਇਆ...
Ad Position 24