11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਨਗਰ ਪੰਚਾਇਤ ਅਜਨਾਲਾ ਤੋਂ 66 ਤੇ ਨਗਰ ਕੌਂਸਲ ਰਮਦਾਸ ਤੋਂ 44 ਉਮੀਦਵਾਰ ਚੋਣ ਮੈਦਾਨ 'ਚ ਨਿੱਤਰੇ <br/>

Ad Position 21
No active advertisement
ਚੋਣ ਰਿਟਰਨਿੰਗ ਅਧਿਕਾਰੀ ਡਾਕਟਰ ਚਾਰੂਮਿਤਾ ਜਾਣਕਾਰੀ ਦਿੰਦੇ ਹੋਏ ਨਾਲ ਬੈਠੇ ਰਾਜਪਾਲ ਸਿੰਘ ਉੱਪਲ, ਗੁਰਿੰਦਰ ਸਿੰਘ ਘੁੱਕੇਵਾਲੀ, ਪਰਮਬੀਰ ਸਿੰਘ ਰੋਖੇ ਤੇ ਹੋਰ | ਤਸਵੀਰ: ਗੁਰਪ੍ਰੀਤ ਸਿੰਘ ਢਿੱਲੋਂ <br/> 20-05-2026
ਅਜਨਾਲਾ, 19 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਨਗਰ ਪੰਚਾਇਤ ਅਜਨਾਲਾ ਅਤੇ ਨਗਰ ਕੌਂਸਲ ਰਮਦਾਸ ਦੀਆਂ ਚੋਣਾਂ ਨੂੰ ਲੈ ਕੇ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਪ੍ਰਕਿਰਿਆ ਅੱਜ ਸ਼ਾਂਤੀਪੂਰਨ ਢੰਗ ਨਾਲ ਮੁਕੰਮਲ ਹੋ ਗਈ | ਚੋਣ ਨਾ ਲੜਨ ਵਾਲੇ ਵੱਖ-ਵੱਖ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਵਾਪਸ ਲਏ ਜਾਣ ਤੋਂ ਬਾਅਦ ਹੁਣ ਅਜਨਾਲਾ ਵਿਚ 66 ਅਤੇ ਰਮਦਾਸ ਵਿਚ 44 ਉਮੀਦਵਾਰ ਚੋਣ ਮੈਦਾਨ ਵਿਚ ਨਿਤਰੇ ਹਨ | ਚੋਣ ਰਿਟਰਨਿੰਗ ਅਧਿਕਾਰੀ-ਕਮ-ਐੱਸ. ਡੀ. ਐੱਮ ਡਾ. ਚਾਰੂਮਿਤਾ ਨੇ 'ਅਜੀਤ' ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਪੰਚਾਇਤ ਅਜਨਾਲਾ ਤੋਂ ਕੁੱਲ 66 ਉਮੀਦਵਾਰ ਚੋਣ ਮੈਦਾਨ ਵਿਚ ਰਹਿ ਗਏ ਹਨ, ਜਦਕਿ ਨਗਰ ਕੌਂਸਲ ਰਮਦਾਸ ਤੋਂ 44 ਉਮੀਦਵਾਰ ਚੋਣ ਲੜਣਗੇ ਅਤੇ ਚੋਣਾਂ ਲੜਨ ਵਾਲੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਗਏ ਹਨ | ਉਨ੍ਹਾਂ ਇਹ ਵੀ ਦੱਸਿਆ ਕਿ ਦੋਵਾਂ ਥਾਵਾਂ ਤੋਂ ਕੁੱਲ 92 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲਏ ਹਨ | ਡਾ: ਚਾਰੂਮਿਤਾ ਨੇ ਦੱਸਿਆ ਕਿ ਕੱਲ੍ਹ ਨੂੰ ਸਰਕਾਰੀ ਕਾਲਜ ਅਜਨਾਲਾ ਵਿਚ ਬਣੇ ਗਿਣਤੀ ਕੇਂਦਰ ਦਾ ਜਾਇਜ਼ਾ ਵੀ ਲਿਆ ਜਾਵੇਗਾ ਤੇ ਉਥੋਂ ਹੀ 25 ਮਈ ਨੂੰ ਚੋਣ ਸਮੱਗਰੀ ਸਮੇਤ ਪੋਲਿੰਗ ਪਾਰਟੀਆਂ ਨੂੰ ਰਵਾਨਾ ਕੀਤਾ ਜਾਵੇਗਾ | ਡਾ. ਚਾਰੂਮਿਤਾ ਨੇ ਅੱਗੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਾਰੀ ਚੋਣ ਪ੍ਰਕਿਰਿਆ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਕਰਵਾਈ ਜਾਵੇਗੀ | ਉਨ੍ਹਾਂ ਕਿਹਾ ਕਿ ਚੋਣਾਂ ਨੂੰ ਅਮਨ-ਅਮਾਨ ਅਤੇ ਸੁਚੱਜੇ ਢੰਗ ਨਾਲ ਕਰਵਾਉਣ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ | ਇਸ ਮੌਕੇ ਬਲਜੀਤ ਸਿੰਘ ਕਲੇਰ, ਰਾਜਪਾਲ ਸਿੰਘ ਪੰਨੂ, ਗੁਰਿੰਦਰ ਸਿੰਘ ਘੁੱਕੇਵਾਲੀ, ਪਰਮਬੀਰ ਸਿੰਘ ਰੋਖੇ ਤੇ ਕੇਂਦਰਪਾਲ ਸਿੰਘ ਬੋਹਲੀਆਂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਮਾਦੋਕੇ ਤੋਂ ਦਰਜਨ ਦੇ ਕਰੀਬ ਪਰਿਵਾਰ 'ਅਕਾਲੀ ਦਲ ਵਾਰਿਸ ਪੰਜਾਬ ਦੇ' 'ਚ ਸ਼ਾਮਿਲ <br/> ਅਗਲੀ ਖ਼ਬਰ ਐੱਸ.ਐੱਸ.ਪੀ. ਅੰਮਿ੍ਤਸਰ (ਦਿਹਾਤੀ) ਨੇ ਰਈਆ ਵਿਖੇ ਪੁਲਿਸ-ਪਬਲਿਕ ਮੀਟਿੰਗ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ <br...
Ad Position 24