11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਬ੍ਰਹਮ ਗਿਆਨੀ ਬਾਬਾ ਕਰਤਾਰ ਸਿੰਘ ਈਸਾਪੁਰ ਵਾਲਿਆਂ ਦੀ ਬਰਸੀ ਮਨਾਈ <br/>

Ad Position 21
No active advertisement
ਬ੍ਰਹਮ ਗਿਆਨੀ ਬਾਬਾ ਕਰਤਾਰ ਸਿੰਘ ਈਸਾਪੁਰ ਵਾਲਿਆਂ ਦੀ ਬਰਸੀ 'ਤੇ ਵੱਖ-ਵੱਖ ਕੀਰਤਨੀ ਅਤੇ ਢਾਡੀ ਜਥੇ ਗੁਰਬਾਣੀ ਦਾ ਕੀਰਤਨ ਸੁਣਾਉਂਦੇ ਹੋਏ, ਸਰਵਣ ਕਰਦੀਆਂ ਸੰਗਤਾਂ ਅਤੇ ਪ੍ਰਬੰਧਕ ਕਮੇਟੀ ਦੇ ਮੈਂਬਰ ਜਥਿਆਂ ਨੂੰ ਸਨਮਾਨਿਤ ਕਰਦੇ ਹੋਏ | ਤਸਵੀਰਾਂ : ਗੁਰਵਿੰਦਰ ਸਿੰਘ ਛੀਨਾ <br/> 20-05-2026
ਓਠੀਆਂ, 19 ਮਈ (ਗੁਰਵਿੰਦਰ ਸਿੰਘ ਛੀਨਾ)-ਜ਼ਿਲ੍ਹਾ ਅੰਮਿ੍ਤਸਰ ਦੇ ਪਿੰਡ ਈਸਾਪੁਰ ਦੇ ਇਤਿਹਾਸਕ ਗੁਰਦੁਆਰਾ ਬਾਬਾ ਵਧਾਵਾ ਸਿੰਘ ਅਤੇ ਬਾਬਾ ਕਰਤਾਰ ਸਿੰਘ ਵਿਖੇ ਬ੍ਰਹਮ ਗਿਆਨੀ ਬਾਬਾ ਕਰਤਾਰ ਸਿੰਘ ਈਸਾਪੁਰ ਵਾਲਿਆਂ ਦੀ ਬਰਸੀ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਨਾਈ ਗਈ | ਸੰਗਤਾਂ ਵਲੋਂ ਮੰਨਤਾਂ ਪੂਰੀਆਂ ਹੋਣ 'ਤੇ ਗੁਰਦੁਆਰਾ ਸਾਹਿਬ ਵਿਖੇ ਰਖਵਾਏ ਗਏ ਸ੍ਰੀ 23 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਬਾਬਾ ਕਰਤਾਰ ਸਿੰਘ ਦੀ ਬਰਸੀ ਦੀ ਆਰੰਭਤਾ ਕੀਤੀ ਗਈ | ਦੀਵਾਨ ਹਾਲ ਵਿਚ ਪੰਥ ਦੇ ਮਹਾਨ ਰਾਗੀ, ਢਾਡੀ, ਕਵੀਸ਼ਰ ਅਤੇ ਕਥਾਵਾਚਕ ਭਾਈ ਭਾਈ ਮਨਦੀਪ ਸਿੰਘ ਸੰਗਰੂਰ ਵਾਲੇ, ਗਿਆਨੀ ਸਤਨਾਮ ਸਿੰਘ ਲਾਲੂ ਫੁੰਮਣ, ਸੰਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਈਸਾਪੁਰ ਸਾਹਿਬ ਵਾਲੇ, ਭਾਈ ਜਸਬੀਰ ਸਿੰਘ, ਹਰਭਜਨ ਸਿੰਘ ਕੁੱਲੀ ਵਾਲੇ ਤੇ ਹੋਰ ਸੰਤ ਮਹਾਂਪੁਰਸ਼ਾਂ ਅਤੇ ਨੇ ਸੰਗਤਾਂ ਨੂੰ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਰਾਹੀਂ ਨਿਹਾਲ ਕੀਤਾ ਅਤੇ ਨੌਜਵਾਨ ਪੀੜੀ ਨੂੰ ਸਿੱਖੀ ਸਰੂਪ ਧਾਰਨ ਕਰਕੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ | ਪ੍ਰਬੰਧਕ ਕਮੇਟੀ ਮੈਂਬਰਾਂ ਵਲੋਂ ਆਏ ਜਥਿਆਂ ਅਤੇ ਸੇਵਾਦਾਰਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਸੰਗਤਾਂ ਲਈ ਤਰ੍ਹਾਂ ਦੇ ਪਕਵਾਨਾਂ ਦੇ ਅਟੁੱਟ ਲੰਗਰ ਲਗਾਏ | ਇਸ ਮੌਕੇ ਇਲਾਕੇ ਦੀਆਂ ਸੰਗਤਾਂ ਭਾਰੀ ਗਿਣਤੀ ਵਿਚ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਅਕਾਲੀ ਸਰਕਾਰ ਨੇ ਵੱਡੇ ਉਪਰਾਲੇ ਕੀਤੇ-ਮਜੀਠੀਆ <br/> ਅਗਲੀ ਖ਼ਬਰ ਸਵ. ਭਗਤ ਪਰਮਿੰਦਰ ਸਿੰਘ ਰੰਧਾਵਾ ਨੂੰ ਸ਼ਰਧਾਂਜਲੀਆਂ ਭੇਟ <br/>
Ad Position 24