11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਵਿਧਾਇਕ ਧਾਲੀਵਾਲ ਵਲੋਂ ਚਾਰ ਸਾਲਾਂ 'ਚ ਅਜਨਾਲਾ ਤੇ ਰਮਦਾਸ ਸ਼ਹਿਰ 'ਚ ਕਰਵਾਏ ਵਿਕਾਸ ਕਾਰਜਾਂ ਦਾ ਰਿਪੋਰਟ ਕਾਰਡ ਜਾਰੀ <br/>

Ad Position 21
No active advertisement
ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਜਨਾਲਾ ਅਤੇ ਰਮਦਾਸ ਸ਼ਹਿਰ ਵਿਚ ਕਰਵਾਏ ਵਿਕਾਸ ਕਾਰਜਾਂ ਦਾ ਰਿਪੋਰਟ ਕਾਰਡ ਜਾਰੀ ਕਰਦੇ ਹੋਏ ਨਾਲ ਖੜੇ ਸ਼ਹਿਰੀ ਪ੍ਰਧਾਨ ਅਮਿੱਤ ਔਲ ਤੇ ਹੋਰ | ਤਸਵੀਰ: ਗੁਰਪ੍ਰੀਤ ਸਿੰਘ ਢਿੱਲੋਂ <br/> 20-05-2026
ਅਜਨਾਲਾ, 19 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਅਜਨਾਲਾ ਤੇ ਰਮਦਾਸ ਅੰਦਰ ਕਰਵਾਏ ਗਏ ਵਿਕਾਸ ਕਾਰਜਾਂ ਦਾ ਰਿਪੋਰਟ ਕਾਰਡ ਪੇਸ਼ ਕਰਦਿਆਂ ਕਿਹਾ ਕਿ ਅਸੀਂ ਵਿਕਾਸ ਦੇ ਨਾਂ ਤੇ ਵੋਟਾਂ ਲੈ ਕੇ ਵੱਡੀ ਜਿੱਤ ਦਰਜ ਕਰਾਂਗੇ | ਅਜਨਾਲਾ ਵਿਖੇ ਸੱਦੀ ਗਈ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿਧਾਇਕ ਧਾਲੀਵਾਲ ਨੇ ਕਿਹਾ ਕਿ ਅਸੀਂ ਅੱਜ ਆਪਣਾ ਰਿਪੋਰਟ ਕਾਰਡ ਪੇਸ਼ ਕਰ ਰਹੇ ਹਾਂ ਤੇ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਸਾਡੇ ਕੀਤੇ ਕੰਮਾਂ 'ਤੇ ਮੋਹਰ ਲਾ ਕੇ ਇਨ੍ਹਾਂ ਚੋਣਾਂ ਵਿਚ ਵੀ ਸਾਡਾ ਸਾਥ ਦੇਣ ਅਤੇ ਅਸੀਂ ਆਪਣੇ ਵਿਕਾਸ ਕਾਰਜਾਂ ਦੀ ਬਦੌਲਤ ਇਹ ਚੋਣਾਂ ਵੀ ਪੂਰੀ ਸ਼ਾਨ ਨਾਲ ਜਿੱਤਾਂਗੇ | ਉਨ੍ਹਾਂ 25-25 ਸਾਲ ਇਸ ਹਲਕੇ 'ਚ ਰਾਜ ਕਰਨ ਵਾਲੇ ਦੋ ਪਰਿਵਾਰਾਂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜੋ ਲੋਕ ਆਪਣੇ 50 ਸਾਲਾਂ ਦੇ ਰਾਜ ਵਿਚ ਸ਼ਹਿਰ ਅੰਦਰ ਦੋ ਬਾਥਰੂਮ ਤੱਕ ਨਹੀਂ ਬਣਾ ਸਕੇ ਉਹ ਕਿਹੜੇ ਮੂੰਹ ਨਾਲ ਸਾਡੇ ਉੱਤੇ ਉਂਗਲਾਂ ਚੁੱਕ ਰਹੇ ਹਨ | ਉਨ੍ਹਾਂ ਵੋਟਰਾਂ ਨੂੰ ਬਿਲਕੁਲ ਸ਼ਾਂਤਮਈ ਰਹਿ ਕੇ ਬਿਨਾਂ ਕਿਸੇ ਡਰ ਤੋਂ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਦੀ ਅਪੀਲ ਵੀ ਕੀਤੀ | ਇਸ ਮੌਕੇ ਖੁਸ਼ਪਾਲ ਸਿੰਘ ਧਾਲੀਵਾਲ, 'ਆਪ' ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿੱਤ ਔਲ, ਸੁੱਖਦਿਆਲ ਸਿੰਘ ਭੱਖਾ, ਗੋਰਾ ਸੱਗੂ ਅਤੇ ਗੁਰਜੰਟ ਸਿੰਘ ਬਿਕਰਾਊਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਗਰ ਪੰਚਾਇਤ ਰਈਆ ਦੀਆਂ ਚੋਣਾਂ : ਕੱੁਲ 88 ਨਾਮਜ਼ਦਗੀਆਂ ਵਿਚੋਂ 49 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ <br/> ਅਗਲੀ ਖ਼ਬਰ ਕਾਂਗਰਸ ਉਮੀਦਵਾਰਾਂ ਨੇ ਧਾਰਮਿਕ ਅਸਥਾਨਾਂ 'ਤੇ ਨਤਮਸਤਕ ਹੋ ਕੇ ਲਿਆ ਅਸ਼ੀਰਵਾਦ <br/>
Ad Position 24