11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਵਿਧਾਇਕਾ ਗਨੀਵ ਕੌਰ ਮਜੀਠੀਆ ਨਾਲ ਵਧੀਕੀ ਕਰਨ ਵਾਲੇ ਪੁਲਿਸ ਅਧਿਕਾਰੀ ਵਿਰੁੱਧ ਚੋਣ ਕਮਿਸ਼ਨ ਲਵੇ ਸਖ਼ਤ ਐਕਸ਼ਨ-ਰਣੀਕੇ <br/>

Ad Position 21
No active advertisement
ਗੁਲਜ਼ਾਰ ਸਿੰਘ ਰਣੀਕੇ <br/> 20-05-2026
ਜੇਠੂਵਾਲ, 19 ਮਈ (ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਾਣੀਕੇ ਨੇ ਗੱਲਬਾਤ ਕਰਦਿਆਂ ਕਿਹਾ ਕਿ 'ਆਪ' ਸਰਕਾਰ ਪੰਜਾਬ 'ਚ 26 ਮਈ ਨੂੰ ਹੋਣ ਵਾਲੀਆਂ ਨਗਰ ਕੌਸਲ ਚੋਣਾਂ ਜਿੱਤਣ ਲਈ ਲੋਕਤੰਤਰ ਦੀਆਂ ਧੱਜੀਆਂ ਉਡਾ ਰਹੀ ਹੈ ਜਿਸਦੀ ਮਿਸਾਲ ਹਲਕਾ ਮਜੀਠਾ ਤੋਂ ਅਕਾਲੀ ਦਲ ਦੀ ਵਿਧਾਇਕਾ ਬੀਬਾ ਗਨੀਵ ਕੌਰ ਮਜੀਠੀਆ ਨਾਲ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਕਾਗਜਾਂ ਦੀ ਪੜਤਾਲ ਸਮੇਂ ਐਸਡੀਐਮ ਦੇ ਦਫਤਰ ਵਿਚ ਨਾ ਜਾਣ ਮੌਕੇ ਇਕ ਪੁਲਿਸ ਅਧਿਕਾਰੀ ਵਲੋਂ ਕੀਤੇ ਗਏ ਦੁਰਵਿਹਾਰ ਤੇ ਕੀਤੀ ਗਈ ਵਧੀਕੀ ਦੀ ਨਿੰਦਿਆ ਕਰਦਿਆਂ ਰਣੀਕੇ ਨੇ ਪੰਜਾਬ ਦੇ ਚੋਣ ਕਮਿਸ਼ਨ ਨੂੰ ਕਿਹਾ ਕਿ ਉਹ ਹੋਣਾ ਇਕ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਨਾਲ 'ਆਪ' ਸਰਕਾਰ ਦੇ ਇਸ਼ਾਰੇ 'ਤੇ ਉਕਤ ਪੁਲਿਸ ਅਧਿਕਾਰੀ ਵਲੋਂ ਦੁਰਵਿਹਾਰ ਕਰਨ ਤੇ ਸਖਤ ਐਕਸ਼ਨ ਲੈ ਕੇ ਉਸ ਵਿਰੁੱਧ ਢੁਕਵੀਂ ਕਾਰਵਾਈ ਕਰੇ ਤਾਂਕਿ ਅੱਗੇ ਤੋਂ ਕੋਈ ਵੀ ਪ੍ਰਸ਼ਾਸਨ ਦਾ ਅਧਿਕਾਰੀ ਕਿਸੇ ਔਰਤ ਨਾਲ ਵਧੀਕੀ ਕਰਨ ਦੀ ਹਿੰਮਤ ਨਾ ਕਰੇ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਆਪਣੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਕਈ ਹੱਥਕੰਡੇ ਵਰਤ ਰਹੀ ਹੈ ਜਿਸਦਾ ਸ਼੍ਰੋਮਣੀ ਅਕਾਲੀ ਦਲ ਡਟ ਕੇ ਵਿਰੋਧ ਕਰੇਗਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨਗਰ ਕੌਸਲ ਚੋਣਾਂ 'ਚ ਵੋਟਰਾਂ ਦਾ ਫਤਵਾ ਲੈ ਕੇ ਹੂੰਝਾ ਫੇਰ ਜਿੱਤ ਪ੍ਰਾਪਤ ਕਰਨਗੇ |

Ad Position 22
No active advertisement
ਪਿਛਲੀ ਖ਼ਬਰ 'ਆਪ' ਪੰਜਾਬ 'ਚੋਂ ਲੋਕਾਂ ਦਾ ਸਮਰਥਨ ਗੁਆ ਚੁੱਕੀ ਹੈ-ਤਰੁਣ ਚੁੱਘ <br/> ਅਗਲੀ ਖ਼ਬਰ ਨਗਰ ਪੰਚਾਇਤ ਰਈਆ ਦੀਆਂ ਚੋਣਾਂ : ਕੱੁਲ 88 ਨਾਮਜ਼ਦਗੀਆਂ ਵਿਚੋਂ 49 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ <br/>
Ad Position 24