11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

'ਆਪ' ਪੰਜਾਬ 'ਚੋਂ ਲੋਕਾਂ ਦਾ ਸਮਰਥਨ ਗੁਆ ਚੁੱਕੀ ਹੈ-ਤਰੁਣ ਚੁੱਘ <br/>

Ad Position 21
No active advertisement
ਅਜੀਤ ਡੈਸਕ 20-05-2026
ਅਜਨਾਲਾ, 19 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਲੋਕਾਂ ਨਾਲ ਕਥਿਤ ਤੌਰ 'ਤੇ ਝੂਠੇ ਲਾਰੇ ਲਾ ਕੇ ਪੰਜਾਬ ਦੀ ਸੱਤਾ 'ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਸੂਬੇ ਅੰਦਰ ਲੋਕਾਂ ਦਾ ਜਨ ਸਮਰਥਨ ਪੂਰੀ ਤਰ੍ਹਾਂ ਗੁਆ ਚੁੱਕੀ ਹੈ ਤੇ ਆਗਾਮੀ ਨਗਰ ਨਿਗਮ, ਨਗਰ ਪੰਚਾਇਤ ਤੇ ਨਗਰ ਕੌਂਸਲ ਚੋਣਾਂ ਵਿਚ ਪੰਜਾਬ ਦੇ ਲੋਕ ਇਨ੍ਹਾਂ ਨੂੰ ਮੂੰਹ ਨਹੀਂ ਲਾਉਣਗੇ | ਇਹ ਪ੍ਰਗਟਾਵਾ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਨਗਰ ਪੰਚਾਇਤ ਅਤੇ ਨਗਰ ਕੌਂਸਲ ਚੋਣਾਂ ਸੰਬੰਧੀ ਅਜਨਾਲਾ ਵਿਖੇ ਪੰਜਾਬ ਭਾਜਪਾ ਓ.ਬੀ.ਸੀ. ਵਿੰਗ ਦੇ ਸੂਬਾ ਪ੍ਰਧਾਨ, ਜ਼ਿਲ੍ਹਾ ਅੰਮਿ੍ਤਸਰ ਦਿਹਾਤੀ-1 ਦੇ ਪ੍ਰਧਾਨ ਤੇ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨਾਲ ਕੀਤੀ ਅਹਿਮ ਮੀਟਿੰਗ ਉਪਰੰਤ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਆਪਣੀ ਹਾਰ ਦਾ ਡਰ ਸਤਾ ਰਿਹਾ ਹੈ, ਵਿਰੋਧੀ ਧਿਰਾਂ ਨੂੰ ਡੰਡਾ ਤੰਤਰ ਦੇ ਨਾਲ ਡਰਾਇਆ ਜਾ ਰਿਹਾ ਹੈ, ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਕਾਗਜ਼ ਨਹੀਂ ਭਰਨ ਦਿੱਤੇ ਜਾ ਰਹੇ | ਉਨ੍ਹਾਂ ਪੁਲਿਸ ਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਚੇਤਾਵਨੀ ਭਰੇ ਲਹਿਜੇ 'ਚ ਕਿਹਾ ਕਿ ਜਿਹੜੇ ਤੁਸੀਂ ਸਰਕਾਰ ਦੀ ਸ਼ਹਿ 'ਤੇ ਲੋਕਤੰਤਰ ਦੀ ਹੱਤਿਆ ਅਤੇ ਧੱਕੇਸ਼ਾਹੀ ਕਰ ਰਹੇ ਹੋ, ਇਸ ਦਾ ਖਮਿਆਜਾ ਤੁਹਾਨੂੰ ਭੁਗਤਣਾ ਪਵੇਗਾ | ਉਨ੍ਹਾਂ ਨੇ ਸੂਬੇ ਦੇ ਲੋਕਾਂ ਨੂੰ ਭਾਜਪਾ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਕਿ ਅਸੀਂ ਪੰਜਾਬ 'ਚ ਸਰਕਾਰ ਬਣਨ 'ਤੇ ਗੈਂਗਸਟਾਰ ਮੁਕਤ ਪੰਜਾਬ ਬਣਾਵਾਂਗੇ, ਰੰਗਦਾਰੀ, ਉਗਰਾਹੀਦਾਰੀ ਬਿਲਕੁਲ ਖਤਮ ਕਰਾਂਗੇ, ਪੰਜਾਬ ਨੂੰ ਦੋ ਸਾਲਾਂ 'ਚ ਨਸ਼ਾ ਮੁਕਤ ਕਰਕੇ ਪੰਜਾਬ ਦਾ ਵੱਡੇ ਪੱਧਰ 'ਤੇ ਵਿਕਾਸ ਕੀਤਾ ਜਾਵੇਗਾ | ਇਸ ਮੌਕੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਦੇ ਮਾਤਾ ਡਾ. ਅਵਤਾਰ ਕੌਰ ਵਲੋਂ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ | ਇਸ ਮੌਕੇ ਡਾ: ਦੀਪਕ ਸਰਪਾਲ, ਦੀਪੂ ਅਰੋੜਾ, ਧਰਮਿੰਦਰ ਸਿੰਘ ਪਿ੍ੰਸ, ਗੁਰਿੰਦਰਬੀਰ ਸਿੰਘ ਗਿੰਦੂ ਬੱਲ, ਵਿਜੇ ਸਰੀਨ, ਸੰਦੀਪ ਸਰਪਾਲ ਤੇ ਅੰਕੁਸ਼ ਬੰਟੀ ਆਦਿ ਹਾਜ਼ਰ ਸਨ |


ਪ੍ਰੈਸ ਕਾਨਫਰੰਸ ਦੌਰਾਨ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ | ਨਾਲ ਬੈਠੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ, ਡਾ. ਅਵਤਾਰ ਕੌਰ ਅਜਨਾਲਾ ਤੇ ਹੋਰ | ਤਸਵੀਰ : ਗੁਰਪ੍ਰੀਤ ਸਿੰਘ ਢਿੱਲੋਂ


Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ 13 'ਚੋਂ 11 ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਰੱਦ ਕਰਨ ਨੂੰ ਲੈ ਕੇ ਹਾਈ ਕੋਰਟ ਦਾ ਦਰਵਾਜ਼ਾ ਖੜ... ਅਗਲੀ ਖ਼ਬਰ ਵਿਧਾਇਕਾ ਗਨੀਵ ਕੌਰ ਮਜੀਠੀਆ ਨਾਲ ਵਧੀਕੀ ਕਰਨ ਵਾਲੇ ਪੁਲਿਸ ਅਧਿਕਾਰੀ ਵਿਰੁੱਧ ਚੋਣ ਕਮਿਸ਼ਨ ਲਵੇ ਸਖ਼ਤ ਐਕਸ਼ਨ-ਰਣੀਕੇ <b...
Ad Position 24