11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਮਜੀਠਾ ਦੇ ਅਮਨ ਪਸੰਦ ਸ਼ਹਿਰੀ 'ਆਪ' ਦੀ ਧੱਕੇਸ਼ਾਹੀ ਕਦਾਚਿਤ ਬਰਦਾਸ਼ਤ ਨਹੀਂ ਕਰਨਗੇ-ਮਜੀਠੀਆ <br/>

Ad Position 21
No active advertisement
ਮਜੀਠਾ ਦੀ ਵਾਰਡ ਨੰਬਰ-8 ਤੇ 9 ਵਿਚ ਚੋਣ ਪ੍ਰਚਾਰ ਦੌਰਾਨ ਵਰਕਰਾਂ ਨਾਲ ਰਾਬਤਾ ਕਰਦੇ ਹੋਏ ਬਿਕਰਮ ਸਿੰਘ ਮਜੀਠੀਆ, ਨਾਲ ਐਡਵੋਕੇਟ ਰਾਕੇਸ਼ ਪ੍ਰਾਸ਼ਰ, ਗਗਨਦੀਪ ਸਿੰਘ ਭਕਨਾ, ਸਲਵੰਤ ਸਿੰਘ ਸੇਠ, ਰਾਜੇਸ਼ ਕੁਮਾਰ ਭੱਲਾ, ਅਜੈ ਚੋਪੜਾ ਤੇ ਹੋਰ | ਤਸਵੀਰ : ਮਨਿੰਦਰ ਸਿੰਘ ਸੋਖੀ <br/> 20-05-2026
ਮਜੀਠਾ, 19 ਮਈ (ਮਨਿੰਦਰ ਸਿੰਘ ਸੋਖੀ)-ਮਜੀਠਾ ਦੇ ਅਮਨ ਪਸੰਦ ਸ਼ਹਿਰੀ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਧੱਕੇਸ਼ਾਹੀ ਕਦਾਚਿਤ ਬਰਦਾਸ਼ਤ ਨਹੀਂ ਕਰਨਗੇ, ਸਰਕਾਰ ਦੀ ਹਰੇਕ ਧੱਕੇਸ਼ਾਹੀ ਦਾ ਜਵਾਬ ਲੋਕਤਾਂਤਰਿਕ ਤਰੀਕੇ ਨਾਲ ਦਿੱਤਾ ਜਾਵੇਗਾ | ਸਿਵਲ ਪ੍ਰਸ਼ਾਸਨ ਵਲੋਂ ਕਥਿਤ ਤੌਰ 'ਤੇ 'ਆਪ' ਦੀ ਸ਼ਹਿ ਤੇ ਧੱਕੇ ਨਾਲ ਨਾਮਜ਼ਦਗੀਆਂ ਰੱਦ ਕਰਨ ਦੇ ਬਾਵਜੂਦ ਸ਼ਹਿਰ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਦੇ ਹੌਂਸਲੇ ਬੁਲੰਦ ਹਨ | ਅਕਾਲੀ ਵਰਕਰ ਆਮ ਆਦਮੀ ਪਾਰਟੀ ਦੀ ਹਰੇਕ ਧੱਕੇਸ਼ਾਹੀ ਦਾ ਜਵਾਬ 26 ਮਈ ਨੂੰ ਲੋਕਤੰਤਰੀ ਢੰਗ ਨਾਲ 'ਆਪ' ਦੇ ਖ਼ਿਲਾਫ਼ ਵੋਟਾਂ ਪਾ ਕੇ ਦੇਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਮਜੀਠਾ ਸ਼ਹਿਰ ਦੀ ਵਾਰਡ ਨੰਬਰ 8 ਤੇ 9 ਵਿਚ ਆਪਣੇ ਵੱਡੀ ਗਿਣਤੀ ਵਿਚ ਸਮਰਥਕਾਂ ਸਮੇਤ ਚੋਣ ਪ੍ਰਚਾਰ ਕਰਨ ਮੌਕੇ ਗੱਲਬਾਤ ਕਰਦਿਆਂ ਕੀਤਾ | ਮਜੀਠੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਆਪਣੀ ਹਾਰ ਸਪਸ਼ਟ ਦਿਖਾਈ ਦੇ ਰਹੀ ਹੈ ਤਾਂ ਹੀ ਉਹ ਅਜਿਹੇ ਹੱਥਕੰਡੇ ਅਪਨਾ ਰਹੀ ਹੈ ਆਪ ਪੁਲਿਸ ਪ੍ਰਸ਼ਾਸਨ ਦੀ ਮਦਦ ਨਾਲ ਨਗਰ ਕੌਂਸਲ ਦੀਆਂ ਚੋਣਾ ਲੁੱਟਣਾ ਚਾਹੁੰਦੀ ਹੈ ਪਰ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਵਰਕਰ ਆਪ ਦੀਆਂ ਇਹ ਚਾਲਾਂ ਕਾਮਯਾਬ ਨਹੀਂ ਹੋਣ ਦੇਣਗੇ | ਇਸ ਮੌਕੇ ਮਜੀਠੀਆ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਵਾਈਸ ਪ੍ਰਧਾਨ ਸਰਬਜੀਤ ਸਿੰਘ ਸੁਪਾਰੀਵਿੰਡ, ਅਮਨਦੀਪ ਗਿੱਲ ਸੁਪਾਰੀਵਿੰਡ, ਸਾਬਕਾ ਪ੍ਰਧਾਨ ਸਲਵੰਤ ਸਿੰਘ ਸੇਠ, ਸਾਬਕਾ ਵਾਈਸ ਚੇਅਰਮੈਨ ਦੁਰਗਾ ਦਾਸ, ਅਜੈ ਕੁਮਾਰ ਚੋਪੜਾ, ਐਡਵੋਕੇਟ ਰਾਕੇਸ਼ ਪ੍ਰਾਸ਼ਰ, ਗਗਨਦੀਪ ਸਿੰਘ ਭਕਨਾ ਦੋਵੇਂ ਸਿਆਸੀ ਸਕੱਤਰ ਮਜੀਠੀਆ, ਰਾਜੇਸ਼ ਕੁਮਾਰ ਭੱਲਾ, ਭੁਪਿੰਦਰ ਸਿੰਘ ਮਜੀਠਾ ਦਿਹਾਤੀ, ਉਂਕਾਰ ਸਿੰਘ, ਸੋਨੂੰ ਸਰਾਫ, ਬੱਬ ਕਹੇੜ੍ਹ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੱਚਰ ਦੀ ਅਗਵਾਈ ਵਿਚ ਕਾਂਗਰਸੀ ਵਰਕਰਾਂ ਨੇ ਕੀਤਾ ਚੋਣ ਪ੍ਰਚਾਰ ਸ਼ੁਰੂ <br/> ਅਗਲੀ ਖ਼ਬਰ ਸਾਡੀ ਜਿੱਤ ਯਕੀਨੀ ਵੇਖ ਕੇ 'ਆਪ' ਨੇ ਧੱਕੇਸ਼ਾਹੀ ਨਾਲ ਸਾਡੇ ਕਾਗਜ਼ ਰੱਦ ਕਰਵਾਏ-ਕੌਂਸਲਰ ਹੈਪੀ <br/>
Ad Position 24