ਚੌਕ ਮਹਿਤਾ, 20 ਮਈ (ਧਰਮਿੰਦਰ ਸਿੰਘ ਭੰਮਰਾ, ਜਗਦੀਸ਼ ਸਿੰਘ ਬਮਰਾਹ)-ਜੂਨ 1984 ਤੀਸਰਾ ਘੱਲੂਘਾਰਾ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ 42ਵਾਂ ਮਹਾਨ ਸ਼ਹੀਦੀ ਜੋੜ ਮੇਲਾ 6 ਜੂਨ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਵਲੋਂ ਮਨਾਇਆ ਜਾਵੇਗਾ | 1 ਜੂਨ ਤੋਂ 5 ਜੂਨ ਦਮਦਮੀ ਟਕਸਾਲ ਦੇ ਹੈਡਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਟਕਸਾਲ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੀ ਪ੍ਰਧਾਨਗੀ ਵਿਚ ਸ਼ਾਮ ਦੇ ਦੀਵਾਨ ਸਜਾਏ ਜਾਣਗੇ | 6 ਜੂਨ ਨੂੰ ਵੱਡੇ ਪੱਧਰ 'ਤੇ ਘੱਲੂਘਾਰਾ ਮਨਾਇਆ ਜਾਵੇਗਾ | ਸ਼ਹੀਦਾਂ ਦੀ ਯਾਦ ਦੇ ਵਿਚ ਸਜਾਏ ਜਾ ਰਹੇ ਦੀਵਾਨਾਂ ਦੀ ਲੜੀ ਦੇ ਤਹਿਤ ਪਿੰਡ ਗੱਗੜਭਾਣਾ ਵਿਖੇ ਸਜਾਏ ਗਏ ਦੀਵਾਨ ਵਿਚ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਜੁੜੀਆਂ ਸੰਗਤਾਂ ਨੂੰ ਛੇਵੇਂ ਪਾਤਸ਼ਾਹ ਦੇ ਜੀਵਨ ਸਫ਼ਰ ਨਾਲ ਸੰਬੰਧਿਤ ਪਾਵਨ ਗੁਰ ਇਤਹਾਸ ਸਰਵਨ ਕਰਵਾ ਕੇ ਨਿਹਾਲ ਕੀਤਾ | ਗਿਆਨੀ ਖਾਲਸਾ ਨੇ ਆਖਿਆ ਕਿ ਸਿੱਖ ਅਤੇ ਪੰਥ ਵਿਰੋਧੀ ਤਾਕਤਾਂ ਸਿੱਖੀ ਨੂੰ ਕਮਜੋਰ ਕਰਨ ਲਈ ਦਿਨ ਰਾਤ ਯਤਨਸ਼ੀਲ ਹਨ, ਇਸ ਲਈ ਸਾਨੂੰ ਇਨਾਂ ਪੰਥ ਦੋਖੀਆਂ ਤੋਂ ਸੁਚੇਤ ਰਹਿਣ ਦੀ ਲੋੜ ਹੈ | ਆਓ ਸਾਰੇ ਅੰਮਿ੍ਤ ਛੱਕ ਕੇ ਸਿੰਘ ਸੱਜੀਏ ਅਤੇ ਆਪਣੇ ਧਰਮ ਵਿਚ ਪ੍ਰਪੱਕ ਰਹਿ ਕੇ ਸਿੱਖੀ ਨੂੰ ਹੋਰ ਮਜ਼ਬੂਤ ਕਰੀਏ | ਸਮਾਗਮ ਦੇ ਅਖੀਰ ਵਿਚ ਪ੍ਰਬੰਧਕਾਂ ਨੇ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੇ ਸਤਿਕਾਰ ਵਿਚ ਸਿਰੋਪਾਓ ਤੇ ਦੁਸ਼ਾਲਾ ਭੇਟ ਕੀਤਾ | ਇਸ ਮੌਕੇ ਜਥੇ. ਬਾਬਾ ਅਜੀਤ ਸਿੰਘ ਮੁੱਖੀ ਤਰਨਾ ਦਲ ਚੌਕ ਮਹਿਤਾ, ਜਥੇ. ਬਾਬਾ ਬੋਹੜ ਸਿੰਘ, ਗਿਆਨੀ ਗੁਰਬਾਜ ਸਿੰਘ, ਗਿਆਨੀ ਸਾਹਿਬ ਸਿੰਘ, ਪਿੰ੍ਰ: ਹਰਸ਼ਦੀਪ ਸਿੰਘ ਰੰਧਾਵਾ, ਡਾ. ਅਵਤਾਰ ਸਿੰਘ ਬੁੱਟਰ, ਪਿ੍ੰ: ਗੁਰਦੀਪ ਸਿੰਘ ਰੰਧਾਵਾ, ਭਾਈ ਭਾਗ ਸਿੰਘ, ਭਾਈ ਪ੍ਰਭਜੀਤ ਸਿੰਘ, ਭਾਈ ਸਤਨਾਮ ਸਿੰਘ, ਗਿਆਨੀ ਜੋਬਨਜੀਤ ਸਿੰਘ, ਭਾਈ ਨਿਰਮਲ ਸਿੰਘ, ਗਿਆਨੀ ਮੋਹਣ ਸਿੰਘ, ਭਾਈ ਗੁਰਕਿਰਪਾਲ ਸਿੰਘ, ਭਾਈ ਜੁਝਾਰ ਸਿੰਘ, ਭਾਈ ਪ੍ਰਕਾਸ਼ ਸਿੰਘ, ਭਾਈ ਗੁਰਪ੍ਰੀਤ ਸਿੰਘ ਵੈਦ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਸੰਗਤਾਂ ਹਾਜ਼ਰ ਸਨ |