12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਨਗਰ ਕੌਂਸਲ ਰਮਦਾਸ ਦੀਆਂ 11 ਵਾਰਡਾਂ 'ਤੇ ਕਾਂਗਰਸ ਦੇ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ-ਕੰਵਰਪ੍ਰਤਾਪ ਅਜਨਾਲਾ <br/>

Ad Position 21
No active advertisement
ਕੰਵਰਪ੍ਰਤਾਪ ਸਿੰਘ ਅਜਨਾਲਾ ਮੀਟਿੰਗ ਉਪਰੰਤ ਕਾਂਗਰਸੀ ਵਰਕਰਾਂ ਨਾਲ | ਤਸਵੀਰ-ਜਸਵੰਤ ਸਿੰਘ ਵਾਹਲਾ <br/> 21-05-2026
ਰਮਦਾਸ, 20 ਮਈ (ਜਸਵੰਤ ਸਿੰਘ ਵਾਹਲਾ)-ਮਾਨ ਸਰਕਾਰ ਦੇ ਰਾਜ ਦੌਰਾਨ ਸ਼ਰੇਆਮ ਨਸ਼ਾ ਗਲੀਆਂ ਬਾਜ਼ਾਰਾਂ ਵਿਚ ਵਿੱਕ ਰਿਹਾ ਹੈ ਜਿਸ ਨਾਲ ਨੌਜਵਾਨ ਪੀੜ੍ਹੀ ਨਸ਼ਿਆਂ ਦੀ ਦਲਦਲ ਵਿਚ ਬੁਰੀ ਤਰ੍ਹਾਂ ਫਸਦੀ ਜਾ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜ਼ਿਲ੍ਹਾ ਦਿਹਾਤੀ ਸੀਨੀਅਰ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਸੈਣੀ ਪੈਲਸ ਰਮਦਾਸ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਕੰਵਰਪ੍ਰਤਾਪ ਅਜਨਾਲਾ ਨੇ ਕਿਹਾ ਕਿ ਆਪ ਸਰਕਾਰ ਨੇ ਪੰਜਾਬ ਨੂੰ ਕਰਜ਼ਾਈ ਕਰਕੇ ਰੱਖ ਦਿੱਤਾ ਹੈ ਤੇ ਪੰਜਾਬ ਦੇ ਕਿਸੇ ਵੀ ਸ਼ਹਿਰ ਜਾਂ ਪਿੰਡ ਦਾ ਕੋਈ ਵਿਕਾਸ ਨਹੀਂ ਹੋਇਆ | ਜਿਸ ਕਰਕੇ ਸੂਝਵਾਨ ਵੋਟਰ ਆਪ ਨੂੰ ਬਿਲਕੁਲ ਨਕਾਰ ਚੁੱਕੇ ਹਨ ਤੇ ਨਗਰ ਕੌਸਲ ਰਮਦਾਸ ਦੀਆਂ 11 ਵਾਰਡਾਂ ਤੇ ਹੀ ਕਾਂਗਰਸੀ ਉਮੀਦਵਾਰ ਸ਼ਾਨ ਨਾਲ ਜਿੱਤ ਪ੍ਰਾਪਤ ਕਰਨਗੇ | ਇਸ ਮੌਕੇ ਪੀ.ਏ. ਇੰਦਰਜੀਤ ਸਿੰਘ, ਗੁਰਪਾਲ ਸਿੰਘ ਸਿੰਧੀ, ਬਲਾਕ ਪ੍ਰਧਾਨ ਰਣਜੀਤ ਸਿੰਘ ਰਾਣਾ ਭੱਖਾ, ਕਾਂਗਰਸ ਦੇ ਯੂਥ ਸ਼ਹਿਰੀ ਪ੍ਰਧਾਨ ਸੋਨੂੰ ਵਾਹਲਾ, ਐਡਵੋਕੇਟ ਰਕੇਸ਼ ਚੰਦਰ ਕਾਠੀਆ, ਪ੍ਰਧਾਨ ਦਿਲਬਾਗ ਸਿੰਘ, ਅਨਿਲ ਕੁਮਾਰ ਲੱਕੀ, ਦੁਰੋਜਨ ਜੋਧਾ, ਇੰਦਰਜੀਤ ਕਾਠੀਆ, ਚੇਅਰਮੈਨ ਬੂਟੀ ਰਮਦਾਸ, ਯੂਥ ਆਗੂ ਵਰਿੰਦਰਪਾਲ ਵਿੱਕੀ, ਮਨਪ੍ਰੀਤ ਸਿੰਘ ਸਾਰੰਗਦੇਵ, ਨੰਬਰਦਾਰ ਮਨਪ੍ਰੀਤ ਸਿੰਘ, ਮਨੋਹਰ ਲਾਲ ਭੰਡਾਰੀ, ਸਾਹਿਲ ਭੰਡਾਰੀ, ਹਨੀ ਰੰਧਾਵਾ, ਧਰਮਪਾਲ, ਬੀਬੀ ਰਮੇਸ਼ ਰਾਣੀ, ਮਨਜੀਤ ਕੌਰ, ਮਨਪ੍ਰੀਤ ਕੌਰ, ਮਨਜੀਤ ਕੌਰ, ਕਸ਼ਮੀਰੋ ਰਾਣੀ, ਬਲਜਿੰਦਰ ਕੌਰ ਆਦਿ ਕਾਂਗਰਸੀ ਵਰਕਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਨਗਰ ਪੰਚਾਇਤ ਰਈਆ ਦੀਆਂ ਚੋਣਾਂ : ਵੱਖ-ਵੱਖ ਪਾਰਟੀਆਂ ਨੂੰ ਕੀਤੇ ਚੋਣ ਨਿਸ਼ਾਨ ਅਲਾਟ <br/> ਅਗਲੀ ਖ਼ਬਰ ਨਗਰ ਕੌਂਸਲ ਮਜੀਠਾ 'ਚ 'ਆਪ' ਦੇ ਦੋ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ <br/>
Ad Position 24