ਨਗਰ ਪੰਚਾਇਤ ਰਈਆ ਦੀਆਂ ਚੋਣਾਂ : ਵੱਖ-ਵੱਖ ਪਾਰਟੀਆਂ ਨੂੰ ਕੀਤੇ ਚੋਣ ਨਿਸ਼ਾਨ ਅਲਾਟ <br/>
ਅਜੀਤ ਡੈਸਕ
21-05-2026
ਐੱਸ.ਡੀ.ਐੱਮ. ਜਸ਼ਨਜੀਤ ਸਿੰਘ ਨੇ ਦੱਸਿਆ ਕਿ ਹੁਣ ਰਹਿੰਦੇੇ 5 ਵਾਰਡਾਂ ਵਿਚ 26 ਮਈ ਦਿਨ ਮੰਗਲਵਾਰ ਨੂੰ ਸਵੇਰੇ 8 ਤੋਂ ਸ਼ਾਮ 5 ਵਜੇ ਤੱਕ ਚੋਣਾਂ ਕਰਵਾਈਆਂ ਜਾਣਗੀਆਂ | ਚੋਣਾਂ ਤੋਂ ਬਾਅਦ ਵੋਟਾਂ ਦੀ ਗਿਣਤੀ ਮਿਤੀ 29 ਮਈ ਨੂੰ ਸਥਾਪਿਤ ਗਿਣਤੀ ਕੇਂਦਰਾਂ ਵਿਚ ਕੀਤੀ ਜਾਵੇਗੀ | ਚੋਣ ਅਧਿਕਾਰੀ ਜਸ਼ਨਜੀਤ ਸਿੰਘ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੋਣਾਂ ਨੂੰ ਨਿਰਪੱਖ, ਸੁਤੰਤਰ ਅਤੇ ਸ਼ਾਂਤੀਪੂਰਨ ਢੰਗ ਨਾਲ ਯਕੀਨੀ ਬਣਾਉਣ ਲਈ ਸਾਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ |
ਬਾਬਾ ਬਕਾਲਾ ਸਾਹਿਬ ਵਿਖੇ ਨਗਰ ਪੰਚਾਇਤੀ ਰਈਆ ਦੀਆਂ ਚੋਣਾਂ ਸੰਬੰਧੀ ਜਾਣਕਾਰੀ ਦਿੰਦਿਆਂ ਜਸ਼ਨਜੀਤ ਸਿੰਘ ਐੱਸ.ਡੀ.ਐਮ.-ਕਮ-ਰਿਟਰਨਿੰਗ ਚੋਣ ਅਧਿਕਾਰੀ | ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ