12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਮਜੀਠਾ ਚੋਣਾਂ 'ਚ 'ਆਪ' ਦੀ ਸਰਕਾਰ ਧੱਕੇਸ਼ਾਹੀ ਕਰ ਰਹੀ-ਲੋਪੋਕੇ <br/>

Ad Position 21
No active advertisement
ਪਿੰਡ ਮੁਹਾਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਵੀਰ ਸਿੰਘ ਲੋਪੋਕੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨਾਲ ਗੱਲਬਾਤ ਕਰਦੇ ਹੋਏ | ਤਸਵੀਰ : ਗੁਰਵਿੰਦਰ ਸਿੰਘ ਛੀਨਾ <br/> 21-05-2026
ਓਠੀਆ, 20 ਮਈ (ਗੁਰਵਿੰਦਰ ਸਿੰਘ ਛੀਨਾ)-ਪੰਜਾਬ ਵਿਚ ਹੋ ਰਹੀਆਂ ਨਗਰ ਪੰਚਾਇਤ ਅਤੇ ਨਗਰ ਕੌਂਸਲ ਚੋਣਾਂ ਵਿਚ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੂਜੀਆਂ ਸਿਆਸੀ ਪਾਰਟੀਆਂ ਨਾਲ ਧੱਕੇਸ਼ਾਹੀ ਕਰ ਰਹੀ ਹੈ | ਜਿਸ ਦੀ ਮਿਸਾਲ ਮਜੀਠਾ ਨਗਰ ਪੰਚਾਇਤ ਚੋਣਾਂ ਤੋਂ ਮਿਲਦੀ ਹੈ | ਇਸ ਸੰਬੰਧੀ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਵੀਰ ਸਿੰਘ ਲੋਪੋਕੇ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਸਾਬਕਾ ਸਰਪੰਚ ਤੇਜੲਇਕਬਾਲ ਸਿੰਘ ਮੁਹਾਰ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਦੀ ਸਰਕਾਰ ਨੂੰ ਮਜੀਠੇ ਤੋਂ ਹਾਰਨ ਦਾ ਪੂਰਾ ਖ਼ਤਰਾ ਹੈ | ਉਨ੍ਹਾਂ ਕਿਹਾ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਸਰਕਾਰ 'ਤੇ ਦੋਸ਼ ਲਗਾਇਆ ਕਿ ਬਿਨਾਂ ਪੜਤਾਲ ਕੀਤੇ ਕਈ ਉਮੀਦਵਾਰਾਂ ਦੇ ਕਾਗਜ਼ ਰੱਦ ਕਰ ਦਿੱਤੇ ਗਏ | ਇਸ ਤੋਂ ਸਾਫ ਜ਼ਾਹਿਰ ਹੋ ਰਿਹਾ ਹੈ ਕਿ ਆਮ ਆਦਮੀ ਪਾਰਟੀ ਨੂੰ ਹਾਰ ਦਾ ਮੂੰਹ ਵੇਖਣਾ ਪੈ ਸਕਦਾ ਅਤੇ 2027 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ 'ਚੋਂ ਬੁਰੀ ਤਰ੍ਹਾਂ ਹਾਰੇਗੀ ਕਿਉਂਕਿ ਇਸ ਸਰਕਾਰ ਨੇ ਜੋ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਪੂਰਾ ਨਹੀਂ ਕਰ ਸਕੀ | ਹੁਣ ਪੰਜਾਬ ਦੀ ਜਨਤਾ ਬਾਦਲ ਸਰਕਾਰ ਨੂੰ ਯਾਦ ਕਰ ਰਹੀ ਹੈ ਜੋ ਬਾਦਲ ਸਰਕਾਰ ਨੇ ਲੋਕਾਂ ਨਾਲ ਵਾਅਦੇ ਕੀਤੇ, ਉਨ੍ਹਾਂ ਨੂੰ ਪੂਰਾ ਕਰਕੇ ਦਿਖਾਇਆ ਸੀ | ਇਸ ਮੌਕੇ ਤੇ ਅਜੀਤ ਸਿੰਘ ਮੁਹਾਰ, ਸਰਪੰਚ ਜਸਵਿੰਦਰ ਸਿੰਘ ਉਮਰਪੁਰਾ, ਸਾਬਕਾ ਸਰਪੰਚ ਜਗਬੀਰ ਸਿੰਘ ਕੋਟਲੀ ਸੱਕਾ, ਸਾਬਕਾ ਸਰਪੰਚ ਸਰਬਜੀਤ ਸਿੰਘ ਈਸਾਪੁਰ, ਸਾਬਕਾ ਸੰਮਤੀ ਮੈਂਬਰ ਰਾਜਬੀਰ ਸਿੰਘ ਛੀਨਾ ਤੇ ਇਕਬਾਲ ਸਿੰਘ ਛੀਨਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 4 ਦਾ ਉਮੀਦਵਾਰ ਕਾਂਗਰਸ ਛੱਡ ਕੇ ਸਾਥੀਆਂ ਸਮੇਤ 'ਆਪ' ਵਿਚ ਹੋਇਆ ਸ਼ਾਮਿਲ <br/> ਅਗਲੀ ਖ਼ਬਰ ਸਾਬਕਾ ਵਿਧਾਇਕ ਭਲਾਈਪੁਰ ਨੇ ਕੀਤਾ ਨਗਰ ਪੰਚਾਇਤ ਦੇ ਮੁੱਖ ਚੋਣ ਦਫ਼ਤਰ ਦਾ ਉਦਘਾਟਨ <br/>
Ad Position 24