12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਵਾਰਡ ਨੰਬਰ 4 ਦਾ ਉਮੀਦਵਾਰ ਕਾਂਗਰਸ ਛੱਡ ਕੇ ਸਾਥੀਆਂ ਸਮੇਤ 'ਆਪ' ਵਿਚ ਹੋਇਆ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 21-05-2026
ਮਜੀਠਾ, 20 ਮਈ (ਮਨਿੰਦਰ ਸਿੰਘ ਸੋਖੀ)-ਨਗਰ ਕੌਂਸਲ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੂੰ ਉਸ ਵਕਤ ਵੱਡਾ ਬਲ ਮਿਲਿਆ ਜਦ ਮਜੀਠਾ ਦੀ ਵਾਰਡ ਨੰਬਰ 4 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬੀਰ ਸਿੰਘ ਕਾਂਗਰਸ ਪਾਰਟੀ ਨੂੰ ਸਦਾ ਲਈ ਅਲਵਿਦਾ ਕਹਿ ਕੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਿਆ | ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਤੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਜੀ ਆਇਆਂ ਕਿਹਾ ਅਤੇ ਸਨਮਾਨਿਤ ਕੀਤਾ ਅਤੇ ਕਿਹਾ ਕਿ ਉਸ ਨੂੰ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਮਜੀਠਾ ਦੀਆਂ 13 ਵਾਰਡਾਂ ਵਿਚੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵੱਡੀ ਜਿੱਤ ਦਰਜ ਕਰਵਾ ਕੇ ਨਵਾਂ ਇਤਿਹਾਸ ਸਿਰਜਣਗੇ | ਇਸ ਮੌਕੇ ਤਲਬੀਰ ਸਿੰਘ ਗਿੱਲ ਦੇ ਨਾਲ ਬਲਜਿੰਦਰ ਸਿੰਘ ਸਿਆਸੀ ਸਕੱਤਰ ਗਿੱਲ, ਸਤਿੰਦਰ ਸਿੰਘ ਸ਼ਾਹ, ਹਰਭੁਪਿੰਦਰ ਸਿੰਘ ਸ਼ਾਹ, ਰਮਨ ਕੁਮਾਰ ਚੌਹਾਨ, ਰਣਜੀਤ ਸਿੰਘ, ਅਮਰਜੀਤ ਸਿੰਘ, ਗੌਰਵ ਚੌਹਾਨ, ਸੁਰਿੰਦਰ ਸਿੰਘ ਲਾਲੀ, ਸ਼ਿਵਰਾਜ ਸਿੰਘ ਭੀਲੋਵਾਲ, ਹਰਭਿੰਦਰ ਸਿੰਘ ਸਰਪੰਚ ਗੋਸਲ ਜ਼ਿਮੀਦਾਰਾ, ਚੰਨਪ੍ਰੀਤ ਸਿੰਘ ਸਰਪੰਚ ਅਜੈਬਵਾਲੀ, ਪਰਮਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ |


ਵਾਰਡ 4 ਤੋਂ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਬੀਰ ਸਿੰਘ ਸਨਮਾਨਿਤ ਕਰਦੇ ਹੋਏ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਨਾਲ ਹਰਭੁਪਿੰਦਰ ਸਿੰਘ ਸ਼ਾਹ, ਰਮਨ ਕੁਮਾਰ ਤੇ ਹੋਰ | ਤਸਵੀਰ : ਮਨਿੰਦਰ ਸਿੰਘ ਸੋਖੀ


Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ ਵਿਚ ਮਾਰੀਆਂ ਮੱਲਾਂ <br/> ਅਗਲੀ ਖ਼ਬਰ ਮਜੀਠਾ ਚੋਣਾਂ 'ਚ 'ਆਪ' ਦੀ ਸਰਕਾਰ ਧੱਕੇਸ਼ਾਹੀ ਕਰ ਰਹੀ-ਲੋਪੋਕੇ <br/>
Ad Position 24