12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਆਂਗਣਵਾੜੀ ਵਰਕਰ ਆਪਣੇ ਵਿਭਾਗ ਤੋਂ ਇਲਾਵਾ ਹੋਰ ਵਾਧੂ ਡਿਊਟੀਆਂ ਨਹੀਂ ਕਰਨਗੇ-ਸੂਬਾ ਪ੍ਰਧਾਨ ਛੀਨਾ

Ad Position 21
No active advertisement
ਅਜੀਤ ਡੈਸਕ 21-05-2026
ਚੋਗਾਵਾਂ, 20 ਮਈ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਭਰ ਵਿਚ ਆਂਗਣਵਾੜੀ ਵਰਕਰਾਂ 'ਤੇ ਵਿਭਾਗੀ ਕੰਮਾ ਤੋਂ ਇਲਾਵਾ ਹੋਰ ਗ਼ੈਰ-ਵਿਭਾਗੀ ਅਤੇ ਬੇਲੋੜੀਆਂ ਡਿਊਟੀਆਂ ਲਗਾਉਣ ਕਾਰਨ ਵਰਕਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | 'ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਦੀ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਨੇ ਸਰਕਾਰ ਖਿਲਾਫ਼ ਤਿੱਖੇ ਤੇਵਰ ਦਿਖਾਉਂਦਿਆਂ ਸਖ਼ਤ ਚੇਤਾਵਨੀ ਜਾਰੀ ਕੀਤੀ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਿਰਫ਼ ਮਾਣ ਭੱਤਾ ਦਿੱਤਾ ਜਾਂਦਾ ਹੈ, ਨਾ ਤਾਂ ਉਨ੍ਹਾਂ ਨੂੰ ਠੇਕੇ ਵਾਲੇ ਮੁਲਾਜ਼ਮ ਮੰਨਿਆ ਜਾਂਦਾ ਹੈ ਤੇ ਨਾ ਹੀ ਪੱਕੇ ਸਰਕਾਰੀ ਮੁਲਾਜ਼ਮ, ਪਰ ਜਦੋਂ ਕੰਮ ਲੈਣ ਦੀ ਗੱਲ ਆਉਂਦੀ ਹੈ ਤਾਂ ਉਨ੍ਹਾਂ ਕੋਲੋਂ ਪੱਕੇ ਸਰਕਾਰੀ ਮੁਲਾਜ਼ਮਾਂ ਦੇ ਬਰਾਬਰ ਤੇ ਕਈ ਵਾਰ ਉਨ੍ਹਾਂ ਤੋਂ ਵੀ ਵੱਧ ਡਿਊਟੀਆਂ ਲਈਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਇਸ ਵੇਲੇ ਆਂਗਣਵਾੜੀ ਵਰਕਰਾਂ 'ਤੇ ਬੀਐੱਲਓ, ਡਰੱਗ ਸੈਸਸ (ਨਸ਼ਾ ਮੁਕਤੀ ਸਰਵੇ) ਤੇ ਜਨਗਣਨਾ ਸਬੰਧੀ ਕਾਰਜਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ | ਉਨ੍ਹਾਂ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਕਈ ਆਂਗਣਵਾੜੀ ਵਰਕਰਾਂ ਅੰਗਹੀਣ ਹਨ, ਪਰ ਫਿਰ ਵੀ ਉਨ੍ਹਾਂ ਦੀਆ ਡਿਊਟੀਆਂ ਦੂਰ-ਦੁਰਾਡੇ ਲਗਾਈਆਂ ਗਈਆਂ ਹਨ, ਜਿਸ ਦਾ ਉਹ ਪੁਰਜ਼ੋਰ ਵਿਰੋਧ ਕਰਦੇ ਹਨ |

Ad Position 22
No active advertisement
ਪਿਛਲੀ ਖ਼ਬਰ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ <br/> ਅਗਲੀ ਖ਼ਬਰ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ ਵਿਚ ਮਾਰੀਆਂ ਮੱਲਾਂ <br/>
Ad Position 24