12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਸ਼ਹੀਦ ਭਾਈ ਮਿੱਤ ਸਿੰਘ ਦੰਗਈ ਦੀ ਮਿੱਠੀ ਯਾਦ ਵਿਚ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਅਜਨਾਲਾ ਵਿਖੇ ਗੁਰਮਤਿ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 21-05-2026
ਅਜਨਾਲਾ, 20 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਦੇ ਜੰਮਪਲ ਮਹਾਨ ਸ਼ਹੀਦ ਭਾਈ ਮਿੱਤ ਸਿੰਘ ਦੰਗਈ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਪ੍ਰਬੰਧਕ ਕਮੇਟੀ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ | ਇਸ ਸਮਾਗਮ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰ ਕੇ ਸ਼ਹੀਦਾਂ ਨੂੰ ਨਮਨ ਕੀਤਾ ਅਤੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ | ਸਮਾਗਮ ਦੀ ਸ਼ੁਰੂਆਤ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਅਤੇ ਅਰਦਾਸ ਨਾਲ ਹੋਈ, ਜਿਸ ਤੋਂ ਬਾਅਦ ਸਜਾਏ ਗਏ ਧਾਰਮਿਕ ਦਿਵਾਨਾਂ ਦੌਰਾਨ ਢਾਡੀ ਭਾਈ ਮਹਿਕਪ੍ਰੀਤ ਸਿੰਘ ਦੇ ਜਥੇ ਵਲੋਂ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਸਿੱਖ ਇਤਿਹਾਸ ਅਤੇ ਸ਼ਹੀਦਾਂ ਦੀ ਕੁਰਬਾਨੀ ਨਾਲ ਜੋੜਿਆ ਗਿਆ | ਇਸ ਮੌਕੇ ਕਥਾਵਾਚਕ ਭਾਈ ਗੁਰਮੁਖ ਸਿੰਘ ਦਮਦਮੀ ਟਕਸਾਲ ਵਾਲਿਆਂ ਵਲੋਂ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਸੰਬੰਧਿਤ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਸ਼ਹਾਦਤਾਂ ਅਤੇ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ ਅਤੇ ਸਾਨੂੰ ਆਪਣੇ ਮਹਾਨ ਸ਼ਹੀਦਾਂ ਦੀ ਸੋਚ ਅਤੇ ਬਾਣੀ ਨਾਲ ਜੁੜ ਕੇ ਰਹਿਣਾ ਚਾਹੀਦਾ ਹੈ | ਸਮਾਗਮ ਦੇ ਅੰਤ ਵਿਚ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਅਤੇ ਸੈਂਟਰਲ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਮਲਕੀਤ ਸਿੰਘ ਅਜਨਾਲਾ ਅਤੇ ਹੋਰ ਅਹੁਦੇਦਾਰਾਂ ਵਲੋਂ ਢਾਡੀ ਜਥੇ ਅਤੇ ਕਥਾਵਾਚਕ ਭਾਈ ਗੁਰਮੁਖ ਸਿੰਘ ਨੂੰ ਸਿਰੋਪਾਉ ਭੇਟ ਕਰਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਪ੍ਰਧਾਨ ਮਲਕੀਤ ਸਿੰਘ ਅਜਨਾਲਾ ਨੇ ਕਿਹਾ ਕਿ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਇਸ ਤਰ੍ਹਾਂ ਦੇ ਸਮਾਗਮ ਨੌਜਵਾਨ ਪੀੜ੍ਹੀ ਨੂੰ ਆਪਣੇ ਇਤਿਹਾਸ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ | ਇਸ ਮੌਕੇ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਐਡਵੋਕੇਟ ਮਨਜੀਤ ਸਿੰਘ ਨਿੱਝਰ, ਕੁਲਦੀਪ ਸਿੰਘ ਨਿੱਝਰ, ਜੋਗਿੰਦਰ ਸਿੰਘ ਬਾਜਵਾ, ਪ੍ਰਧਾਨ ਮੰਗਲ ਸਿੰਘ ਨਿੱਝਰ, ਹੀਰਾ ਸਿੰਘ ਸੱਫੇਵਾਲੀਆ, ਅਵਤਾਰ ਸਿੰਘ, ਅਮਰੀਕ ਸਿੰਘ ਬਿਜਲੀ ਵਾਲੇ, ਹਰਪ੍ਰੀਤ ਸਿੰਘ ਨਿੱਝਰ ਸੱਫੇਵਾਲੀਆ, ਸਤਿੰਦਰਪਾਲ ਸਿੰਘ, ਬਲਜੀਤ ਸਿੰਘ, ਗੁਰਦੇਵ ਸਿੰਘ, ਗ੍ਰੰਥੀ ਬਾਬਾ ਗੁਰਜੀਤ ਸਿੰਘ, ਅਮਰਬੀਰ ਸਿੰਘ ਢਿੱਲੋਂ, ਡਾ: ਇਕਬਾਲ ਸਿੰਘ, ਕਸ਼ਮੀਰ ਸਿੰਘ ਪਵਾਰ, ਹਰਭਜਨ ਸਿੰਘ, ਰਾਜਬੀਰ ਸਿੰਘ, ਮਾਸਟਰ ਸੁਖਵਿੰਦਰ ਸਿੰਘ, ਲਾਲ ਸਿੰਘ, ਰਣਜੀਤ ਸਿੰਘ ਅਤੇ ਮੁਹੱਬਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਨੰਦ ਕਾਲਜ ਜੇਠੂਵਾਲ 'ਚ ਵੱਖ-ਵੱਖ ਕੋਰਸਾਂ ਲਈ ਵਿਦਿਆਰਥਣਾਂ 'ਚ ਭਾਰੀ ਉਤਸ਼ਾਹ-ਡਾਇਰੈਕਟਰ ਸੂਰੀਆ ਪ੍ਰਕਾਸ਼ ਆਨੰਦ <br/>... ਅਗਲੀ ਖ਼ਬਰ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ <br/>
Ad Position 24