29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਈ.ਟੀ.ਓ. ਦੇ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 22-05-2026

ਜੰਡਿਆਲਾ ਗੁਰੂ, 21 ਮਈ (ਪ੍ਰਮਿੰਦਰ ਸਿੰਘ ਜੋਸਨ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਤਰਸਿੱਕਾ ਵਲੋਂ ਆਪਣੀਆਂ ਮੰਗਾਂ ਦੇ ਸੰਬੰਧ ਵਿਚ ਸੂਬਾ ਸਕੱਤਰ ਦਲਜਿੰਦਰ ਕੌਰ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦੇ ਦਫ਼ਤਰ ਜੰਡਿਆਲਾ ਗੁਰੂ ਦੇ ਬਾਹਰ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ, ਉਪਰੰਤ ਮੰਗ ਪੱਤਰ ਦਿੱਤਾ | ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਬੁਲਾਰਿਆਂ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ, ਹੈਲਪਰਾਂ ਦੀਆਂ ਕਈ ਮੰਗਾਂ ਪਿਛਲੇ ਲੰਬੇ ਸਮੇਂ ਤੋਂ ਲਟਕ ਰਹੀਆਂ ਹਨ ਜਿਨ੍ਹਾਂ ਦਾ ਕੋਈ ਹੱਲ ਨਹੀਂ ਕੀਤਾ ਗਿਆ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਵਰਕਰਾਂ ਹੈਲਪਰਾਂ ਨਾਲ ਚੋਣਾਂ ਵੇਲੇ ਵਾਅਦਾ ਕੀਤਾ ਗਿਆ ਸੀ ਕਿ ਉਨ੍ਹਾਂ ਦੀ ਸਰਕਾਰ ਬਣਨ ਤੇ ਵਰਕਰਾਂ ਹੈਲਪਰਾਂ ਦਾ ਮਾਣ ਪੱਤਾ ਦੁਗਣਾ ਕਰ ਦਿੱਤਾ ਜਾਵੇਗਾ ਪਰ ਚਾਰ ਸਾਲ ਤੋਂ ਵੱਧ ਸਮਾਂ ਬੀਤਣ ਤੇ ਵੀ ਉਨ੍ਹਾਂ ਦੇ ਮਾਣ ਭੱਤੇ ਵਿਚ ਕੋਈ ਵਾਧਾ ਨਹੀਂ ਕੀਤਾ ਗਿਆ | ਬੁਲਾਰਿਆਂ ਨੇ ਕਿਹਾ ਕਿ ਆਂਗਨਵਾੜੀ ਵਰਕਰਾਂ ਹੈਲਪਰਾਂ ਤੋਂ ਬਿਨਾਂ ਫੋਨ ਪੋਸ਼ਣ ਟਰੈਕਰ ਐਪ 'ਤੇ ਕੰਮ ਲਿਆ ਜਾ ਰਿਹਾ ਹੈ ਤੇ ਸਾਡੀ ਮੰਗ ਹੈ ਕਿ ਆਂਗਣਵਾੜੀ ਵਰਕਰ ਹੈਲਪਰਾਂ ਨੂੰ ਸਮਾਰਟ ਫੋਨ ਦਿੱਤੇ ਜਾਣ | ਉਨ੍ਹਾਂ ਕਿਹਾ ਕਿ ਐੱਨ. ਜੀ. ਓ. ਅਧੀਨ ਚੱਲ ਰਹੇ ਤਿੰਨ ਬਲਾਕ ਬਠਿੰਡਾ, ਤਰਸਿੱਕਾ, ਸਿੱਧਵਾਂ ਬੇਟ ਜਿਨ੍ਹਾਂ ਨੂੰ ਵਾਪਸ ਲੈਣ ਦਾ ਨੋਟੀਫਿਕੇਸ਼ਨ ਹੋ ਚੁੱਕਿਆ ਹੈ ਉਸ ਨੂੰ ਤੁਰੰਤ ਲਾਗੂ ਕੀਤਾ ਜਾਵੇ ਤੇ ਤਿੰਨ ਤੋਂ ਛੇ ਸਾਲ ਦੇ ਬੱਚੇ ਆਂਗਣਵਾੜੀ ਕੇਂਦਰਾਂ ਵਿਚ ਭੇਜੇ ਜਾਣ | ਉਨ੍ਹਾਂ ਆਂਗਨਵਾੜੀ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤੇ ਜਾਣ ਦੀ ਮੰਗ ਕੀਤੀ | ਰੋਸ ਪ੍ਰਦਰਸ਼ਨ ਉਪਰੰਤ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦੇ ਭਰਾਤਾ ਸਤਿੰਦਰ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ |


ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਆਪਣੀਆਂ ਮੰਗਾਂ ਦੇ ਸੰਬੰਧ ਵਿਚ ਸੂਬਾ ਸਕੱਤਰ ਦਲਜਿੰਦਰ ਕੌਰ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੇ ਦਫ਼ਤਤਰ ਜੰਡਿਆਲਾ ਗੁਰੂ ਦੇ ਬਾਹਰ ਰੋਸ ਪ੍ਰਦਰਸ਼ਨ ਕਰਦੇ ਹੋਏ | ਤਸਵੀਰ : ਪ੍ਰਮਿੰਦਰ ਸਿੰਘ ਜੋਸਨ

Ad Position 22
No active advertisement
ਪਿਛਲੀ ਖ਼ਬਰ 8 ਬਾਰ੍ਹਵੀਂ ਪਾਸ ਵਿਦਿਆਰਥੀ ਹੁਣ ਸਪਾਊੁਾਸ ਨਾਲ ਜਾ ਸਕਦੇ ਹਨ ਕੈਨੇਡਾ <br/> ਕੈਨੇਡਾ ਦੇ ਸਤੰਬਰ ਇਨਟੇਕ ਲਈ ਵੀਜ਼ੇ... ਅਗਲੀ ਖ਼ਬਰ ਹੋਣਹਾਰ ਵਿਦਿਆਰਥਣ ਅਸ਼ਮੀਤ ਕੌਰ ਨੇ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਤੋਂ ਲਿਆ ਅਸ਼ੀਰਵਾਦ <br/>
Ad Position 24