ਬਾਬਾ ਬਕਾਲਾ ਸਾਹਿਬ, 21 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਪਿੰਡ ਦਾਊਦ ਵਿਖੇ ਮਜਦੂਰ ਕਿਸਾਨਾਂ ਦੀ ਭਰਵੀਂ ਮੀਟਿੰਗ ਕੀਤੀ ਗਈ | ਮੀਟਿੰਗ ਦੀ ਪ੍ਰਧਾਨਗੀ ਸਾਬਕਾ ਸਰਪੰਚ ਨਰਿੰਦਰ ਸਿੰਘ ਦਾਊਦ ਨੇ ਕੀਤੀ | ਇਕੱਠ ਨੂੰ ਸੰਬੋਧਨ ਕਰਦਿਆਂ ਪਾਰਟੀ ਆਗੂਆਂ ਕਾ. ਗੁਰਨਾਮ ਸਿੰਘ ਦਾਊਦ, ਅਮਰੀਕ ਸਿੰਘ ਦਾਊਦ, ਗੁਰਨਾਮ ਸਿੰਘ ਭਿੰਡਰ, ਹਰਪ੍ਰੀਤ ਸਿੰਘ ਬੁਟਾਰੀ, ਸਵਿੰਦਰ ਸਿੰਘ ਖਹਿਰਾ ਨੇ ਕਿਹਾ ਦੇਸ਼ ਦੀ ਸਰਕਾਰ ਵਲੋਂ ਗੈਸ, ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਵਧਾ ਕੇ ਪਹਿਲਾਂ ਹੀ ਮਹਿੰਗਾਈ ਦੀ ਮਾਰ ਝੱੱਲ ਰਹੇ ਲੋਕਾਂ ਤੇ ਅਸਿਹ ਬੋਝ ਪਾਇਆ ਹੈ, ਜਿਸਦੇ ਖ਼ਿਲਾਫ਼ ਦੋ ਖੱਬੀਆਂ ਪਾਰਟੀਆਂ ਵਲੋਂ ਸੰਘਰਸ਼ ਵਿੱਢਿਆ ਗਿਆ ਹੈ | ਇਸੇ ਤਹਿਤ ਹੀ ਕਿਰਤੀ ਲੋਕਾਂ ਤੱਕ ਪਹੁੰਚ ਕੇ ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਜਾਣੂੰ ਕਰਵਾਇਆ ਜਾ ਰਿਹਾ ਹੈ | ਆਗੂਆਂ ਨੇ ਕਿਹਾ ਕਿਰਤੀ ਲੋਕਾਂ ਦੀ ਵੱਡੀ ਲਾਮਬੰਦੀ ਕਰਕੇ ਤਿੱਖਾ ਸੰਘਰਸ਼ ਕੀਤਾ ਜਾਵੇਗਾ | ਇਸ ਮੌਕੇ ਲਖਵਿੰਦਰ ਸਿੰਘ ਦਾਊਦ, ਬਲਵਿੰਦਰ ਸਿੰਘ ਕੰਗ, ਸੁਖਵਿੰਦਰ ਸਿੰਘ ਛਿੰਦਾ, ਹੀਰਾ ਸਿੰਘ ਅਤੇ ਵੱਡੀ ਗਿਣਤੀ ਵਿਚ ਔਰਤਾਂ ਹਾਜ਼ਰ ਸਨ |
ਪਿੰਡ ਦਾਊਦ ਵਿਖੇ ਮਜ਼ਦੂਰ ਕਿਸਾਨਾਂ ਦੀ ਮੀਟਿੰਗ ਹੋਈ <br/>
ਅਜੀਤ ਡੈਸਕ
22-05-2026