ਬਾਬਾ ਬਕਾਲਾ ਸਾਹਿਬ, 21 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਕਮੇਟੀ ਵਲੋਂ 31 ਮਈ ਨੂੰ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਕਰਵਾਏ ਜਾ ਰਹੇ ਵਿਸ਼ਾਲ ਪੰਥਕ ਸੰਮੇਲਨ ਦੀਆਂ ਤਿੳਾਰੀਆਂ ਸੰਬੰਧੀ ਬਾਬਾ ਬਕਾਲਾ ਸਾਹਿਬ ਵਿਖੇ ਸਥਾਨ ਦਾ ਜਾਇਜ਼ਾ ਲੈਣ ਲਈ ਪੱੁਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਤਰਨਾ ਦਲ ਦੇ ਹੈੱਡਕੁਆਟਰ ਗੁਰਦੁਆਰਾ ਛੇਵੀਂ ਪਾਤਸ਼ਾਹੀ, ਬਾਬਾ ਬਕਾਲਾ ਸਾਹਿਬ ਵਿਖੇ ਪੁੱਜ ਕੇ, ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ 16ਵੇਂ ਮੁਖੀ ਸਿੰਘ ਸਾਹਿਬ ਜਥੇ. ਬਾਬਾ ਜੋਗਾ ਸਿੰਘ ਨਾਲ ਵੀ ਇਕ ਅਹਿਮ ਮੁਲਾਕਾਤ ਕੀਤੀ, ਜਿਸਨੂੰ ਕਿ ਪੰਥਕ ਹਲਕਿਆਂ ਵਿਚ ਬੜਾ ਅਹਿਮ ਮੰਨਿਆ ਜਾ ਰਿਹਾ ਹੈ | ਭਾਵੇਂ ਕਿ ਗੱਲਬਾਤ ਉਨ੍ਹਾਂ ਨਾਲ ਹੋਈ ਗੱਲਬਾਤ ਦਾ ਪੂਰਾ ਵੇਰਵਾ ਨਹੀਂ ਮਿਲ ਸਕਿਆ, ਪਰ ਸੰਭਾਵਿਤ ਹੈ ਕਿ ਪ੍ਰਧਾਨ ਧਾਮੀ ਨੇ ਬਾਬਾ ਜੋਗਾ ਸਿੰਘ ਨੂੰ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਸਮੇਤ ਉਕਤ 'ਪੰਥਕ ਸੰਮੇਲਨ' ਵਿਚ ਸ਼ਮੂਲੀਅਤ ਲਈ ਸੱਦਾ ਦਿੱਤਾ ਅਤੇ ਹੋਰ ਪੰਥਕ ਵਿਚਾਰਾਂ ਵੀ ਸਾਂਝੀਆਂ ਕੀਤੀਆਂ | ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ਮੌਕੇ 'ਦੇਗ' ਵੀ ਛਕੀ | ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਵਲੋਂ ਪ੍ਰਧਾਨ ਧਾਮੀ ਸਮੇਤ ਪੁੱਜੀਆਂ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਾਬਾ ਸੁੱਖਾ ਸਿੰਘ (ਤਰਨਾ ਦਲ), ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸਾਬਕਾ ਵਿਧਾਇਕ ਜਥੇ. ਬਲਜੀਤ ਸਿੰਘ ਜਲਾਲ ਉਸਮਾ ਮੈਂਬਰ ਸ਼੍ਰੋਮਣੀ ਕਮੇਟੀ, ਹਰਭਜਨ ਸਿੰਘ ਵਕਤਾ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਜ: ਜਰਨੈਲ ਸਿੰਘ ਚੀਮਾਬਾਠ, ਪ੍ਰਤਾਪ ਸਿੰਘ, ਰਾਣਾ ਏਜੰਸੀ ਰਈਆ ਤੇ ਹੋਰ ਹਾਜ਼ਰ ਸਨ |