28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਚੋਣਾਂ ਦੇ ਮੱਦੇਨਜ਼ਰ ਅਸਲ੍ਹਾਧਾਰਕ ਤੁਰੰਤ ਆਪਣਾ ਅਸਲ੍ਹਾ ਜਮ੍ਹਾ ਕਰਵਾਉਣ-ਇੰਸ. ਅਰਜਨ ਕੁਮਾਰ

Ad Position 21
No active advertisement
ਅਜੀਤ ਡੈਸਕ 22-05-2026
ਗੱਗੋਮਾਹਲ, 21 ਮਈ (ਬਲਵਿੰਦਰ ਸਿੰਘ ਸੰਧੂ)-ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ | ਇਸ ਸਬੰਧੀ ਪੁਲਿਸ ਥਾਣਾ ਰਮਦਾਸ ਦੇ ਮੁੱਖ ਅਫ਼ਸਰ ਇੰਸਪੈਕਟਰ ਅਰਜਨ ਕੁਮਾਰ ਨੇ ਸਮੂਹ ਅਸਲਾਧਾਰਕਾਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਹੈ ਕਿ ਉਹ ਆਪਣਾ ਲਾਇਸੈਂਸੀ ਅਸਲਾ ਤੁਰੰਤ ਪੁਲਿਸ ਥਾਣਾ ਰਮਦਾਸ ਜਾਂ ਮਨਜ਼ੂਰਸ਼ੁਦਾ ਅਸਲਾ ਡੀਲਰ ਕੋਲ ਜਮ੍ਹਾ ਕਰਵਾਉਣ | ਐੱਸ.ਐੱਚ.ਓ. ਇੰਸਪੈਕਟਰ ਅਰਜਨ ਕੁਮਾਰ ਨੇ ਕਿਹਾ ਕਿ ਕਸਬਾ ਰਮਦਾਸ ਦੀਆਂ 11 ਵਾਰਡਾਂ ਦੇ ਲੋਕ ਆਪਣੇ ਅਸਲੇ ਨੂੰ ਤੁਰੰਤ ਜਮ੍ਹਾ ਕਰਵਾਉਣ ਅਤੇ ਉਸ ਦੀ ਰਸੀਦ ਪੁਲਿਸ ਥਾਣਾ ਰਮਦਾਸ ਵਿਚ ਜਮ੍ਹਾ ਕਰਵਾਉਣ | ਉਨ੍ਹਾਂ ਦੱਸਿਆ ਕਿ ਚੋਣਾਂ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਇਹ ਕਦਮ ਚੁੱਕਿਆ ਗਿਆ ਹੈ | ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਅਸਲਾਧਾਰਕ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ 'ਆਪ' ਨੇ ਮੁਲਾਜ਼ਮ ਵਰਗ ਨੂੰ ਡੀ.ਏ. ਨਾ ਦੇ ਕੇ ਵੱਡਾ ਧੋਖਾ ਕੀਤਾ-ਮਜੀਠੀਆ <br/> ਅਗਲੀ ਖ਼ਬਰ ਪੁਲਿਸ ਵਲੋਂ ਨਾਜਾਇਜ਼ ਪਿਸਟਲ ਤੇ ਜ਼ਿੰਦਾ ਕਾਰਤੂਸਾਂ ਸਮੇਤ 2 ਨੌਜਵਾਨ ਕਾਬੂ <br/>
Ad Position 24