28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

'ਆਪ' ਨੇ ਮੁਲਾਜ਼ਮ ਵਰਗ ਨੂੰ ਡੀ.ਏ. ਨਾ ਦੇ ਕੇ ਵੱਡਾ ਧੋਖਾ ਕੀਤਾ-ਮਜੀਠੀਆ <br/>

Ad Position 21
No active advertisement
ਅਜੀਤ ਡੈਸਕ 22-05-2026
ਮਜੀਠਾ, 21 ਮਈ (ਮਨਿੰਦਰ ਸਿੰਘ ਸੋਖੀ)-ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਮੁਲਾਜ਼ਮ ਵਰਗ ਨੂੰ ਡੀ. ਏ. ਦੇਣ ਲਈ ਸਰਕਾਰ ਨੂੰ ਕਿਹਾ ਹੈ ਜਿਸ 'ਤੇ ਮਾਣਯੋਗ ਹਾਈ ਕੋਰਟ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਮੁਲਾਜ਼ਮ ਵਰਗ ਨੂੰ ਉਨ੍ਹਾਂ ਦਾ ਬਣਦਾ ਹੱਕ ਦੇਣ ਲਈ ਸਰਕਾਰ ਨੂੰ ਕਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਸਥਾਨਕ ਨਗਰ ਕੌਂਸਲ ਦੀਆਂ ਚੋਣਾ ਦੌਰਾਨ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁਲਾਜ਼ਮ ਵਰਗ ਨਾਲ ਵੱਡਾ ਧੋਖਾ ਕੀਤਾ ਹੈ | ਸਰਕਾਰ ਮੁਲਾਜ਼ਮ ਵਰਗ ਨੂੰ ਡੀ. ਏ. ਦੇਣ ਤੋਂ ਆਨਾਕਾਨੀ ਕਰ ਰਹੀ ਹੈ ਅਤੇ ਬਹਾਨੇ ਲਗਾ ਰਹੀ ਹੈ | ਇਸ ਮੌਕੇ ਐਡਵੋਕੇਟ ਰਾਕੇਸ਼ ਪ੍ਰਾਸ਼ਰ, ਸਲਵੰਤ ਸਿੰਘ ਸੇਠ, ਸੁਰਜੀਤ ਸਿੰਘ ਭਿੱਟੇਵਿੱਡ, ਪਿ੍ੰ: ਦਲਜੀਤ ਕੁਮਾਰ, ਬਿੱਲਾ ਸ਼ਾਹ ਆੜ੍ਹਤੀਆ, ਰਾਜਨ ਆੜ੍ਹਤੀਆ, ਧੀਰ ਸਿੰਘ, ਨਰੇਸ਼ ਕੁਮਾਰ, ਰਾਜੇਸ਼ ਕੁਮਾਰ ਜੀਵਨ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਦੀ ਪਹਿਲਕਦਮੀ ਨਾਲ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ <br/> ਅਗਲੀ ਖ਼ਬਰ ਚੋਣਾਂ ਦੇ ਮੱਦੇਨਜ਼ਰ ਅਸਲ੍ਹਾਧਾਰਕ ਤੁਰੰਤ ਆਪਣਾ ਅਸਲ੍ਹਾ ਜਮ੍ਹਾ ਕਰਵਾਉਣ-ਇੰਸ. ਅਰਜਨ ਕੁਮਾਰ
Ad Position 24