ਰਮਦਾਸ, 21 ਮਈ (ਜਸਵੰਤ ਸਿੰਘ ਵਾਹਲਾ)-ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚਾਰ ਸਾਲ ਦੇ ਰਾਜ ਦੌਰਾਨ ਪੰਜਾਬ ਦਾ ਕੋਈ ਵਿਕਾਸ ਨਹੀਂ ਕੀਤਾ ਪਰ ਪੰਜਾਬ ਨੂੰ ਕਰਜ਼ਾਈ ਕਰਕੇ ਰੱਖ ਦਿੱਤਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਤੇ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਨੇ ਆਪਣੇ ਵਰਕਰਾਂ ਨਾਲ ਵਾਰਡ ਨੰ: 1, 2, 3 'ਚ ਵੋਟਰਾਂ ਨੂੰ ਲਾਮਬੰਦ ਕਰਦਿਆਂ ਕੀਤਾ | ਸ. ਸਮਰਾ ਨੇ ਕਿਹਾ ਕਿ ਪੰਜਾਬ ਦਾ ਵਿਕਾਸ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੀ ਹੋਇਆ ਹੈ ਜਿਸ ਕਰਕੇ ਲੋਕ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਚਟਾਨ ਵਾਂਗ ਖੜੇ੍ਹ ਹਨ | ਉਨ੍ਹਾਂ ਨੇ ਵੋਟਰਾਂ ਨੂੰ ਘਰ ਘਰ ਜਾ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰਾਂ ਨੂੰ ਵੋਟਾਂ ਪਾਉਣ ਲਈ ਲਾਮਬੰਦ ਕੀਤਾ | ਇਸ ਮੌਕੇ ਪੀ.ਏ. ਗੁਰਭੇਜ ਸਿੰਘ ਭੱਟੀ, ਸੀਨੀਅਰ ਅਕਾਲੀ ਆਗੂ ਤੇਰਿੰਦਰ ਸ਼ੇਰ ਸਿੰਘ, ਅਮਰਜੀਤ ਸਿੰਘ ਰੰਧਾਵਾ, ਬਾਬਾ ਗੁਰਦਿਆਲ ਸਿੰਘ, ਜਸਕਰਨਜੀਤ ਸਿੰਘ ਰੰਧਾਵਾ, ਜੋਗਿੰਦਰਪਾਲ, ਹਰਦਿਆਲ ਸਿੰਘ, ਡਾ. ਗੁਰਪ੍ਰੀਤ ਸਿੰਘ, ਨੰਬਰਦਾਰ ਕਰਨਬੀਰ ਸਿੰਘ, ਪ੍ਰੀਤੀ, ਓਮ ਪ੍ਰਕਾਸ਼ ਕਾਠੀਆ, ਐਡਵੋਕੇਟ ਅਤੁੱਲ ਸ਼ਰਮਾ, ਹੈਪੀ, ਸਾਬਕਾ ਸਰਪੰਚ ਜਸਪਾਲ ਸਿੰਘ ਰੰਧਾਵਾ, ਸਾਬਕਾ ਸਰਪੰਚ ਇੰਦਰਜੀਤ ਸਿੰਘ ਨਿੱਸੋਕੇ ਆਦਿ ਮੌਜੂਦ ਸਨ |