28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਨਗਰ ਕੌਂਸਲ ਰਮਦਾਸ ਦੇ 'ਆਪ' ਉਮੀਦਵਾਰਾਂ ਦੇ ਹੱਕ 'ਚ ਵਿਧਾਇਕ ਧਾਲੀਵਾਲ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ <br/>

Ad Position 21
No active advertisement
ਅਜੀਤ ਡੈਸਕ 22-05-2026
ਰਮਦਾਸ, 21 ਮਈ (ਜਸਵੰਤ ਸਿੰਘ ਵਾਹਲਾ)-ਆਮ ਆਦਮੀ ਪਾਰਟੀ ਦੀ ਆਪਣੇ 4 ਸਾਲ ਦੇ ਰਾਜ ਦੌਰਾਨ ਬੇਰੁਜਗਾਰਾਂ ਨੂੰ ਬਿਨਾਂ ਸਿਫਾਰਿਸ਼, ਬਿਨਾਂ ਰਿਸ਼ਵਤ, ਮੈਰਿਟ ਦੇ ਅਧਾਰ 'ਤੇ ਕਰੀਬ 65 ਹਜ਼ਾਰ ਨੌਕਰੀਆਂ ਦਿੱਤੀਆਂ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ 'ਆਪ' ਦੇ ਮੁੱਖ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਨਗਰ ਕੌਂਸਲ ਰਮਦਾਸ ਦੇ ਵੱਖ-ਵੱਖ ਵਾਰਡਾਂ 'ਚ ਘਰ-ਘਰ ਜਾ ਕੇ 'ਆਪ' ਦੇ ਉਮੀਦਵਾਰਾਂ ਦੇ ਹੱਕ ਵਿਚ ਵੋਟਾਂ ਪਾਉਣ ਲਈ ਲਾਮਬੰਦ ਕਰਦੇ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਵਿਧਾਇਕ ਧਾਲੀਵਾਲ ਨੇ ਕਿਹਾ ਕਿ ਰਿਵਾਇਤੀ ਪਾਰਟੀਆਂ ਨੇ ਆਪਣੇ ਰਾਜ ਦੌਰਾਨ ਪੰਜਾਬ ਦੇ ਕਿਸੇ ਵੀ ਪਿੰਡ ਜਾਂ ਸ਼ਹਿਰ ਦਾ ਵਿਕਾਸ ਨਹੀਂ ਕੀਤਾ | ਜਦੋਂ ਤੋਂ ਮਾਨ ਸਰਕਾਰ ਸੱਤਾ 'ਚ ਆਈ ਹੈ ਉਸੇ ਦਿਨ ਤੋਂ ਪੰਜਾਬ ਦਾ ਵਿਕਾਸ ਜੰਗੀ ਪੱਧਰ 'ਤੇ ਹੋ ਰਿਹਾ ਹੈ | ਉਨ੍ਹਾਂ ਨੇ 'ਆਪ' ਦੇ ਉਮੀਦਵਾਰਾਂ ਦੇ ਹੱਕ 'ਚ ਵੋਟਾਂ ਪਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪੀ. ਏ. ਮੁਖਤਾਰ ਸਿੰਘ, ਸੀਨੀਅਰ ਆਗੂ ਖੁਸ਼ਪਾਲ ਸਿੰਘ ਧਾਲੀਵਾਲ, ਡਾਇਰੈਕਟਰ ਕੰਵਲਜੀਤ ਸਿੰਘ ਗਿੱਲ, ਬਲਾਕ ਪ੍ਰਧਾਨ ਸੰਦੀਪ ਸਿੰਘ ਖਹਿਰਾ, ਸ਼ਹਿਰੀ ਪ੍ਰਧਾਨ ਹਰਪਾਲ ਸਿੰਘ ਸਿੰਧੀ, ਚੇਅਰਮੈਨ ਪਿ੍ਥਵੀਪਾਲ ਸਿੰਘ, ਸੰਮਤੀ ਮੈਂਬਰ ਜਗਦੀਸ਼ ਦਵਿੰਦਰ ਕੌਰ, ਸਰਪੰਚ ਸੰਤੋਖ ਸਿੰਘ ਜੌਹਲ, ਵਪਾਰ ਮੰਡਲ ਅਜਨਾਲਾ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਪੱਡਾ, ਕੋਆਰਡੀਨੇਟਰ ਗੁਰਪ੍ਰੀਤ ਸਿੰਘ ਸਾਬੀ, ਸਰਪੰਚ ਬਲਜੀਤ ਸਿੰਘ ਅੜਾਇਆ, ਮਾ: ਦਲਬੀਰ ਸਿੰਘ ਸਹਿਜਾਦਾ, ਸਾਬਕਾ ਸਰਪੰਚ ਦਲਜੀਤ ਸਿੰਘ ਕਤਲੇ, ਬੱਬਲਾ ਭੰਡਾਰੀ, ਗੌਰਵ ਭੰਡਾਰੀ, ਰਣਜੀਤ ਸਿੰਘ ਬੱਗੂ, ਕੋਆਰਡੀਨੇਟਰ ਅਜਨਾਲਾ ਗੁਰਪ੍ਰੀਤ ਕੌਰ, ਅਮਰਜੀਤ ਕੌਰ ਦਿਆਲਪੁਰਾ, ਬਲਾਕ ਪ੍ਰਧਾਨ ਪੂਜਾ, ਗੁਰਦੀਪ ਕੌਰ ਰਮਦਾਸ, ਸਰਪੰਚ ਕੁਲਜੀਤ ਸਿੰਘ, ਰਸ਼ਪਾਲ ਸਿੰਘ ਮਾਛੀਵਾਹਲਾ ਤੇ ਸਰਪੰਚ ਗੁਰਦਿਆਲ ਸਿੰਘ ਜੱਟਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 'ਆਪ' ਨੇ 2 ਸੀਟਾਂ ਬਿਨਾਂ ਮੁਕਾਬਲਾ ਜਿੱਤੀਆਂ <br/> ਅਗਲੀ ਖ਼ਬਰ ਕਾਂਗਰਸ ਨਗਰ ਕੌਂਸਲ ਰਮਦਾਸ ਦੀਆਂ ਚੋਣਾਂ ਜਿੱਤ ਕੇ ਰਚੇਗੀ ਇਤਿਹਾਸ-ਕੰਵਰਪ੍ਰਤਾਪ ਅਜਨਾਲਾ <br/>
Ad Position 24